ਸੂਬਾ ਸਰਕਾਰ ਨੇ ਪੰਜਾਬ ਦੀ ਇੰਡਸਟਰੀ ਲਈ ਲਿਆ ਅਹਿਮ ਫ਼ੈਸਲਾ...ਦੇਖੋ ਪੂਰੀ ਖ਼ਬਰ!

ਏਜੰਸੀ

ਖ਼ਬਰਾਂ, ਪੰਜਾਬ

ਦਸ ਦਈਏ ਕਿ -ਪੰਜਾਬ ਵਿਚ ਕੋਰੋਨਾ ਵਾਇਰਸ ਕਾਰਨ ਦੂਜੀ ਮੌਤ...

Important news for punjab industry during curfew

ਚੰਡੀਗੜ੍ਹ: ਪੰਜਾਬ ਵਿਚ ਕੋਰੋਨਾ ਵਾਇਰਸ ਦੇ ਕੇਸ ਵਧਣ ਕਾਰਨ ਪੰਜਾਬ ਸਰਕਾਰ ਨੇ ਪੰਜਾਬ ਵਿਚ ਕਰਫਿਊ ਲਗਾ ਦਿੱਤਾ ਸੀ। ਇਸ ਦੇ ਚਲਦੇ ਹੁਣ ਸੂਬਾ ਸਰਕਾਰ ਨੇ ਇੰਡਸਟਰੀ ਲਈ ਅਹਿਮ ਫ਼ੈਸਲੇ ਲਏ ਹਨ। ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਐਲਾਨ ਕੀਤਾ ਹੈ ਕਿ ਜਿਸ ਇੰਡਸਟਰੀ ਕੋਲ ਪੂਰੇ ਪ੍ਰਬੰਧ ਹਨ ਉਹ ਚੱਲ ਸਕਦੀ ਹੈ। ਇਸ ਤੋਂ ਇਲਾਵਾ ਮਜ਼ਦੂਰਾਂ ਨੂੰ ਅੰਦਰ ਰੱਖਣ ਤੇ ਉਨ੍ਹਾਂ ਦੇ ਖਾਣ ਦਾ ਪ੍ਰਬੰਧ ਹੋਣਾ ਚਾਹੀਦਾ ਹੈ। 

ਫ਼ੈਕਟਰੀ ਮਾਲਕ ਨੂੰ ਆਪਣੇ ਪੱਧਰ ਉੱਤੇ ਪ੍ਰਬੰਧ ਕਰਨਾ ਹੋਵੇਗਾ। ਪੰਜਾਬ ਵਿਚ ਕਰਫ਼ਿਊ ਵਿਚਾਲੇ ਪੰਜਾਬ ਸਰਕਾਰ ਨੇ ਇੰਡਸਟਰੀ ਲਈ ਅਹਿਮ ਫ਼ੈਸਲੇ ਲਏ ਹਨ। ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਕਾਰਨ ਪੂਰੇ ਪੰਜਾਬ ਵਿਚ ਕਰਫ਼ਿਊ ਲਗਾਇਆ ਗਿਆ ਸੀ ਅਤੇ ਕਰਫ਼ਿਊ ਤੋੜਨ ਵਾਲਿਆਂ ਉੱਤੇ ਸਖ਼ਤੀ ਵਰਤੀ ਜਾ ਰਹੀ ਸੀ। ਇਸ ਦੌਰਾਨ ਸਰਕਾਰ ਨੇ ਪੰਜਾਬ ਦੀ ਇੰਡਸਟਰੀ ਨੂੰ ਧਿਆਨ ਵਿਚ ਰੱਖਦੇ ਹੋਏ ਕਿਹਾ ਹੈ ਕਿ ਸ਼ਰਤਾਂ ਪੂਰੀਆਂ ਕਰਨ ਵਾਲੀ ਇੰਡਸਟਰੀ ਚੱਲ ਸਕੇਗੀ।

ਦਸ ਦਈਏ ਕਿ -ਪੰਜਾਬ ਵਿਚ ਕੋਰੋਨਾ ਵਾਇਰਸ ਕਾਰਨ ਦੂਜੀ ਮੌਤ ਹੋ ਗਈ ਹੈ। ਇਹ ਵਿਅਕਤੀ ਹੁਸ਼ਿਆਰਪੁਰ ਦਾ ਰਹਿਣ ਵਾਲਾ ਸੀ। ਇਸ ਦੀ ਉਮਰ ਕੋਈ 60-65 ਸਾਲ ਸੀ। ਦੱਸਿਆ ਜਾ ਰਿਹਾ ਹੈ ਕਿ ਇਸ ਵਿਅਕਤੀ ਦੀ ਮੌਤ ਅੰਮ੍ਰਿਤਸਰ ਦੇ ਹਸਪਤਾਲ ਵਿਚ ਐਤਵਾਰ ਸ਼ਾਮ ਨੂੰ ਹੋਈ ਹੈ। ਇਸ ਤੋਂ ਪਹਿਲਾਂ ਨਵਾਂ ਸ਼ਹਿਰ ਦੇ ਵਿਅਕਤੀ ਦੀ ਮੌਤ ਕੋਰੋਨਾ ਵਾਇਰਸ ਕਾਰਨ ਹੋਈ ਸੀ, ਜੋ ਕਿ ਜਰਮਨੀ ਤੋਂ ਆਇਆ ਸੀ।

ਜਿਸ ਵਿਅਕਤੀ ਦੀ ਮੌਤ ਕੱਲ੍ਹ ਹੋਈ ਹੈ, ਉਹ ਵੀ ਨਵਾਂ ਸ਼ਹਿਰ ਦੇ ਵਿਅਕਤੀ ਦੇ ਸੰਪਰਕ ਵਿਚ ਆਇਆ ਸੀ। ਜਾਣਕਾਰੀ ਮੁਤਾਬਕ ਵਿਅਕਤੀ ਨੂੰ ਸ਼ੂਗਰ ਵੀ ਸੀ। ਇਸ ਦੇ ਨਾਲ ਹੀ ਇਕ ਰਾਹਤ ਦੀ ਖਬਰ ਇਹ ਹੈ ਕਿ ਇਸ ਦੌਰਾਨ ਪੰਜਾਬ ਵਿਚ ਲਗਾਤਾਰ ਦੂਜੇ ਦਿਨ ਕੋਵਿਡ-19 ਦਾ ਕੋਈ ਹੋਰ ਨਵਾਂ ਪਾਜ਼ੀਟਿਵ ਮਾਮਲਾ ਸਾਹਮਣੇ ਨਹੀਂ ਆਇਆ ਹੈ।

ਪੁਸ਼ਟੀ ਹੋਏ ਮਾਮਲਿਆਂ ਦੀ ਗਿਣਤੀ 38 ਹੀ ਰਹੀ। ਹਾਲਾਂਕਿ, 190 ਸ਼ੱਕੀ ਮਾਮਲਿਆਂ ਦੀ ਜਾਂਚ ਰਿਪੋਰਟ ਦੀ ਉਡੀਕ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕਿਹਾ ਹੈ ਕਿ ਚੰਡੀਗੜ੍ਹ ਵਿਚ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਦੁਕਾਨਾਂ ਖੁੱਲ੍ਹੀਆਂ ਰਹਿਣਗੀਆਂ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।