ਮੋਹਾਲੀ ਤੋਂ ਇਕ ਹੋਰ ਵਿਅਕਤੀ ਨੂੰ ਹੋਇਆ ਕੋਰੋਨਾ ਵਾਇਰਸ, ਪੰਜਾਬ ਵਿਚ ਕੁੱਲ 39 ਮਾਮਲੇ

ਏਜੰਸੀ

ਖ਼ਬਰਾਂ, ਪੰਜਾਬ

ਵਿਭਾਗ ਨੇ ਮੌਤ ਦੇ ਛੇ ਨਵੇਂ ਮਾਮਲੇ ਦਰਜ ਕੀਤੇ ਹਨ ਜਿਸ ਵਿਚ ਦਿੱਲੀ...

Person infected of mohali with coronavirus total 39 cases occurred in punjab

ਚੰਡੀਗੜ੍ਹ: ਮੋਹਾਲੀ ਨਿਵਾਸੀ 65 ਸਾਲ ਦੇ ਬਜ਼ੁਰਗ ਵਿਚ ਸੋਮਵਾਰ ਨੂੰ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਣ ਤੋਂ ਬਾਅਦ ਪੰਜਾਬ ਵਿਚ ਕੋਵਿਡ-19 ਦੇ ਕੁੱਲ ਮਾਮਲੇ ਵਧ ਕੇ 39 ਹੋ ਗਏ ਹਨ। ਮੋਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਾਇਲਨ ਨੇ ਦਸਿਆ ਕਿ ਇਸ ਵਿਅਕਤੀ ਨੂੰ ਛੇ ਦਿਨ ਪਹਿਲਾਂ ਪੀਜੀਆਈਐਮਈਆਰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। ਉਹਨਾਂ ਦਸਿਆ ਕਿ ਉਹਨਾਂ ਦੀ ਛਾਤੀ ਵਿਚ ਦਰਦ ਅਤੇ ਸਾਹ ਲੈਣ ਵਿਚ ਤਕਲੀਫ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਲੈਜਾਇਆ ਗਿਆ।

ਹੁਣ ਉਹ ਕੋਰੋਨਾ ਵਾਇਰਸ ਦੀ ਜਾਂਚ ਵਿਚ ਪੀੜਤ ਪਾਏ ਗਏ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਉਹਨਾਂ ਦੇ ਸੰਪਰਕ ਵਿਚ ਆਏ ਸਾਰੇ ਲੋਕਾਂ ਦਾ ਪਤਾ ਲਗਾ ਰਹੇ ਹਨ ਤਾਂ ਕਿ ਸਾਰੇ ਲੋਕਾਂ ਦੀ ਜਾਂਚ ਕਰਵਾਈ ਜਾ ਸਕੇ। ਇਸ ਦੇ ਨਾਲ ਹੀ ਰਾਜ ਵਿਚ ਕੋਰੋਨਾ ਵਾਇਰਸ ਪੀੜਤਾਂ ਦੀ ਗਿਣਤੀ 39 ਹੋ ਗਈ ਹੈ। 39 ਮਾਮਲਿਆਂ ਵਿਚੋਂ 19 ਨਵਾਂਸ਼ਹਿਰ, ਸੱਤ ਮੋਹਾਲੀ, ਛੇ ਹੁਸ਼ਿਆਰਪੁਰ, ਪੰਜ ਜਲੰਧਰ ਅਤੇ ਇਕ-ਇਕ ਮਾਮਲਾ ਅੰਮ੍ਰਿਤਸਰ ਅਤੇ ਲੁਧਿਆਣਾ ਤੋਂ ਸਾਹਮਣੇ ਆਇਆ ਹੈ।

ਐਤਵਾਰ ਸ਼ਾਮ ਨੂੰ ਕੋਵਿਡ-19 ਦੇ 62 ਸਾਲ ਮਰੀਜ਼ ਦੀ ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜ ਵਿਚ ਮੌਤ ਹੋ ਗਈ ਸੀ। ਇਹ ਰਾਜ ਵਿਚ ਕੋਰੋਨਾ ਵਾਇਰਸ ਨਾਲ ਦੂਜੀ ਮੌਤ ਸੀ। ਉੱਥੇ ਹੀ ਦੇਸ਼ ਵਿਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ ਐਤਵਾਰ ਨੂੰ 1036 ਤਕ ਪਹੁੰਚ ਗਈ ਅਤੇ ਅਤੇ ਮ੍ਰਿਤਕਾਂ ਦਾ ਅੰਕੜਾ 30 ਤਕ ਪਹੁੰਚ ਗਿਆ ਹੈ।

ਵਿਭਾਗ ਨੇ ਮੌਤ ਦੇ ਛੇ ਨਵੇਂ ਮਾਮਲੇ ਦਰਜ ਕੀਤੇ ਹਨ ਜਿਸ ਵਿਚ ਦਿੱਲੀ, ਗੁਜਰਾਤ, ਕਰਨਾਟਕ, ਕੇਰਲ, ਮਹਾਰਾਸ਼ਟਰ ਅਤੇ ਤੇਲੰਗਾਨਾ ਵਿਚ ਇਕ-ਇਕ ਪੀੜਤ ਵਿਅਕਤੀ ਦੀ ਮੌਤ ਹੋਈ ਹੈ। ਬੰਗਾਲ ਵਿਚ ਕਾਲਿਮਪੋਂਗ 44 ਸਾਲ ਦੀ ਔਰਤ ਦੀ ਕੋਰੋਨਾ ਵਾਇਰਸ ਨਾਲ ਮੌਤ ਦੇ ਨਾਲ ਹੀ ਭਾਰਤ ਵਿਚ ਮਰਨ ਵਾਲਿਆਂ ਦੀ ਗਿਣਤੀ 30 ਤੇ ਪਹੁੰਚ ਗਈ ਹੈ। ਦਸ ਦਈਏ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਕੇਸ ਵਧਣ ਕਾਰਨ ਪੰਜਾਬ ਸਰਕਾਰ ਨੇ ਪੰਜਾਬ ਵਿਚ ਕਰਫਿਊ ਲਗਾ ਦਿੱਤਾ ਸੀ।

ਇਸ ਦੇ ਚਲਦੇ ਹੁਣ ਸੂਬਾ ਸਰਕਾਰ ਨੇ ਇੰਡਸਟਰੀ ਲਈ ਅਹਿਮ ਫ਼ੈਸਲੇ ਲਏ ਹਨ। ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਐਲਾਨ ਕੀਤਾ ਹੈ ਕਿ ਜਿਸ ਇੰਡਸਟਰੀ ਕੋਲ ਪੂਰੇ ਪ੍ਰਬੰਧ ਹਨ ਉਹ ਚੱਲ ਸਕਦੀ ਹੈ। ਇਸ ਤੋਂ ਇਲਾਵਾ ਮਜ਼ਦੂਰਾਂ ਨੂੰ ਅੰਦਰ ਰੱਖਣ ਤੇ ਉਨ੍ਹਾਂ ਦੇ ਖਾਣ ਦਾ ਪ੍ਰਬੰਧ ਹੋਣਾ ਚਾਹੀਦਾ ਹੈ। ਫ਼ੈਕਟਰੀ ਮਾਲਕ ਨੂੰ ਆਪਣੇ ਪੱਧਰ ਉੱਤੇ ਪ੍ਰਬੰਧ ਕਰਨਾ ਹੋਵੇਗਾ। ਪੰਜਾਬ ਵਿਚ ਕਰਫ਼ਿਊ ਵਿਚਾਲੇ ਪੰਜਾਬ ਸਰਕਾਰ ਨੇ ਇੰਡਸਟਰੀ ਲਈ ਅਹਿਮ ਫ਼ੈਸਲੇ ਲਏ ਹਨ।

 ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਕਾਰਨ ਪੂਰੇ ਪੰਜਾਬ ਵਿਚ ਕਰਫ਼ਿਊ ਲਗਾਇਆ ਗਿਆ ਸੀ ਅਤੇ ਕਰਫ਼ਿਊ ਤੋੜਨ ਵਾਲਿਆਂ ਉੱਤੇ ਸਖ਼ਤੀ ਵਰਤੀ ਜਾ ਰਹੀ ਸੀ। ਇਸ ਦੌਰਾਨ ਸਰਕਾਰ ਨੇ ਪੰਜਾਬ ਦੀ ਇੰਡਸਟਰੀ ਨੂੰ ਧਿਆਨ ਵਿਚ ਰੱਖਦੇ ਹੋਏ ਕਿਹਾ ਹੈ ਕਿ ਸ਼ਰਤਾਂ ਪੂਰੀਆਂ ਕਰਨ ਵਾਲੀ ਇੰਡਸਟਰੀ ਚੱਲ ਸਕੇਗੀ। ਦਸ ਦਈਏ ਕਿ -ਪੰਜਾਬ ਵਿਚ ਕੋਰੋਨਾ ਵਾਇਰਸ ਕਾਰਨ ਦੂਜੀ ਮੌਤ ਹੋ ਗਈ ਹੈ।

ਇਹ ਵਿਅਕਤੀ ਹੁਸ਼ਿਆਰਪੁਰ ਦਾ ਰਹਿਣ ਵਾਲਾ ਸੀ। ਇਸ ਦੀ ਉਮਰ ਕੋਈ 60-65 ਸਾਲ ਸੀ। ਦੱਸਿਆ ਜਾ ਰਿਹਾ ਹੈ ਕਿ ਇਸ ਵਿਅਕਤੀ ਦੀ ਮੌਤ ਅੰਮ੍ਰਿਤਸਰ ਦੇ ਹਸਪਤਾਲ ਵਿਚ ਐਤਵਾਰ ਸ਼ਾਮ ਨੂੰ ਹੋਈ ਹੈ। ਇਸ ਤੋਂ ਪਹਿਲਾਂ ਨਵਾਂ ਸ਼ਹਿਰ ਦੇ ਵਿਅਕਤੀ ਦੀ ਮੌਤ ਕੋਰੋਨਾ ਵਾਇਰਸ ਕਾਰਨ ਹੋਈ ਸੀ, ਜੋ ਕਿ ਜਰਮਨੀ ਤੋਂ ਆਇਆ ਸੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।