Lockdown : ਹੁਣ ਪੰਜਾਬੀ ਸਿੰਗਰਾਂ ਨੇ ਲੋੜਵੰਦਾਂ ਨੂੰ ਰਾਸ਼ਨ ਵੰਡ ਕੇ ਦਿਖਾਈ ਇੰਨਸਾਨੀਅਤ
ਅਜਿਹੇ ਵਿਚ ਉਨ੍ਹਾਂ ਲੋਕਾਂ ਦਾ ਗੁਜ਼ਾਰਾ ਕਰਨਾ ਬਹੁਤ ਮੁਸ਼ਕਿਲ ਹੋਇਆ ਪਿਆ ਹੈ ਜਿਹੜੇ ਲੋਕ ਹਰ ਰੋਜ਼ ਦਿਹਾੜੀ ਕਰਕੇ ਪੈਸੇ ਕਮਾਉਂਦੇ ਸਨ
ਜਲੰਧਰ : ਭਾਰਤ ਵਿਚ ਕਰੋਨਾ ਵਾਇਰਸ ਦੇ ਵੱਧ ਰਹੇ ਪ੍ਰਭਾਵ ਨੂੰ ਦੇਖਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 21 ਦਿਨ ਦੇ ਲਈ ਪੂਰੇ ਦੇਸ਼ ਵਿਚ ਲੌਕਡਾਊਨ ਕਰ ਦਿੱਤਾ ਹੈ। ਜਿਸ ਤੋਂ ਬਾਅਦ ਹਰ ਪਾਸੇ ਕੰਮ-ਕਾਰ ਠੱਪ ਹੋ ਗਏ ਹਨ। ਅਜਿਹੇ ਵਿਚ ਉਨ੍ਹਾਂ ਲੋਕਾਂ ਦਾ ਗੁਜ਼ਾਰਾ ਕਰਨਾ ਬਹੁਤ ਮੁਸ਼ਕਿਲ ਹੋਇਆ ਪਿਆ ਹੈ ਜਿਹੜੇ ਲੋਕ ਹਰ ਰੋਜ਼ ਦਿਹਾੜੀ ਕਰਕੇ ਪੈਸੇ ਕਮਾਉਂਦੇ ਸਨ। ਅਜਿਹੇ ਵਿਚ ਪੰਜਾਬੀ ਇੰਡਸਟਰੀ ਦੇ ਕੁਝ ਸਿਤਾਰੇ ਇਨ੍ਹਾਂ ਲੋਕਾਂ ਦੀ ਮਦਦ ਕਰਨ ਦੇ ਲਈ ਅੱਗੇ ਆਏ ਹਨ ਅਤੇ ਲੋਕਾਂ ਨੂੰ ਉਨ੍ਹਾਂ ਦੀ ਜ਼ਰੂਰਤ ਦਾ ਸਮਾਨ ਵੰਡ ਰਹੇ ਹਨ। ਦੱਸ ਦੱਈਏ ਕਿ ਹਾਲ ਹੀ ਵਿਚ ਪੰਜਾਬੀ ਸਿੰਗਰ ਅਮਿੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਆਪਣੀ ਇਕ ਵੀਡੀਓ ਸ਼ੇਅਰ ਕੀਤੀ ਹੈ। ਜਿਸ ਵਿਚ ਉਹ ਆਪਣੇ ਪਿੰਡ ਵਾਸੀਆਂ ਨੂੰ ਰਾਸ਼ਨ ਵੰਡਦੇ ਹੋਏ ਨਜ਼ਰ ਆ ਰਹੇ ਹਨ।
ਇਸ ਵੀਡੀਓ ਨੂੰ ਪੋਸ਼ਟ ਕਰਦਿਆਂ ਅਮ੍ਰਿੰਤ ਮਾਨ ਨੇ ਲਿਖਿਆ ਕਿ ਮੇਰੇ ਪਿੰਡ ਗੋਨਿਆਣਾ ਦੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ ਹੈ ਨਾਲ ਹੀ ਮਾਨ ਨੇ ਇਹ ਵੀ ਦੱਸਿਆ ਕਿ ਹਾਲੇ ਵੀ ਕਈ ਘਰਾਂ ਵਿਚ ਰਾਸ਼ਨ ਪਹੁੰਚਾਣ ਵਾਲਾ ਹੈ ਜਿਸ ਲਈ ਉਨ੍ਹਾਂ ਦੇ ਨਾਂ ਨੋਟ ਕਰ ਲਏ ਗਏ ਹਨ ਅਤੇ ਜਲਦੀ ਹੀ ਉਨ੍ਹਾਂ ਨੂੰ ਤੱਕ ਵੀ ਇਹ ਰਾਸ਼ਨ ਪਹੁੰਚਾਇਆ ਜਾਵੇਗਾ। ਇਸ ਤੋਂ ਇਲਾਵਾ ਅਮਿੰਤ ਮਾਨ ਨੇ ਇਹ ਵੀ ਕਿਹਾ ਕਿ ਅਸੀਂ ਸਾਰੇ ਰਲ ਕੇ ਇਸ ਬਿਮਾਰੀ ਨਾਲ ਲੜਾਂਗੇ। ਜ਼ਿਕਰਯੋਗ ਹੈ ਕਿ ਗਗਨ ਕੋਕਰੀ ਨੇ ਵੀ ਆਪਣੇ ਪਿੰਡ ਵਾਸੀਆਂ ਨੂੰ ਰਾਸ਼ਨ ਵੰਡਿਆ ਹੈ ਜਿਸ ਦੀ ਪੋਸਟ ਉਨ੍ਹਾਂ ਨੇ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀ ਹੈ। ਇਸ ਤੋਂ ਇਲਾਵਾ ਗਾਇਕ ਅਤੇ ਆਦਾਕਾਰ ਨਿੰਜਾ ਨੇ ਵੀ ਗਰੀਬਾਂ ਨੂੰ ਰਾਸ਼ਨ ਵੰਡ ਕੇ ਉਨ੍ਹਾਂ ਦੀ ਮਦਦ ਕੀਤੀ ਹੈ। ਦੱਸ ਦੱਈਏ ਕਿ ਇਸ ਵਾਇਰਸ ਦੇ ਨਾਲ ਭਾਰਤ ਵਿਚ ਹੁਣ ਤੱਕ 29 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 11,71ਲੋਕ ਇਸ ਦੀ ਲਪੇਟ ਵਿਚ ਆ ਚੁੱਕੇ ਹਨ
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।