ਅੰਮ੍ਰਿਤਸਰ ਪੁਲਿਸ ਵੱਲੋਂ ਦੋ ਚੋਰ 3 ਮੋਟਰਸਾਇਕਲ ਤੇ 3 ਐਕਟੀਵਾ ਸਮੇਤ ਕਾਬੂ
ਇਨ੍ਹਾਂ ਤੇ ਮਾਮਲਾ ਦਰਜ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕਰ ਰਿਮਾਂਡ ਹਾਸਿਲ ਕੀਤਾ ਜਾਵੇਗਾ...
ਅੰਮ੍ਰਿਤਸਰ: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ ਚੋਰੀਆਂ ਤੇ ਲੁਟਾਂ ਖੋਹਾਂ ਦੀ ਦੀਆਂ ਵਾਰਦਾਤਾਂ ਕਰਨ ਵਾਲੇ ਲੋਕਾਂ ਖਿਲਾਫ ਚਲਾਈ ਗਈ ਮੁਹਿੰਮ ਦੇ ਤਹਿਤ ਥਾਣਾ ਮਕਬੂਲ ਪੂਰਾ ਦੇ ਅਧੀਨ ਪੈਂਦੀ ਪੁਲਿਸ ਚੌਂਕੀ ਗੁਰੂ ਤੇਗ ਬਹਾਦਰ ਨਗਰ ਦੀ ਪੁਲਿਸ ਨੇ ਮੁਖਬਿਰ ਦੀ ਸੂਚਨਾ ਦੇ ਆਧਾਰ ਤੇ ਨਾਕਾਬੰਦੀ ਦੇ ਦੌਰਾਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਰੋਕ ਕੇ ਉਨ੍ਹਾਂ ਦੇ ਕਾਗਜਾਂ ਦੀ ਚੈਕਿੰਗ ਕੀਤੀ ਗਈ।
ਇਸਤੋਂ ਬਾਅਦ ਉਹ ਪੁਲਿਸ ਨੂੰ ਇਸ ਦੀ ਸਹੀ ਜਾਣਕਾਰੀ ਨਹੀਂ ਦੇ ਸਕੇ ਇਨ੍ਹਾਂ ਦੋਵਾਂ ਨੂੰ ਪੁਲਿਸ ਚੋਕੀ ਲਿਜਾ ਕੇ ਏਐਸਆਈ ਚੌਕੀ ਇੰਚਾਰਜ ਸੁਖਵਿੰਦਰ ਸਿੰਘ ਨੇ ਪੁੱਛਗਿੱਛ ਕੀਤੀ ਤੇ ਇਨ੍ਹਾਂ ਦੱਸਿਆ ਕਿ ਇਹ ਮੋਟਰਸਾਈਕਲ ਚੋਰੀ ਕਰਕੇ ਲਿਆਏ ਸਨ, ਤੇ ਅੱਗੇ ਵੇਚਣ ਲਈ ਜਾ ਰਹੇ ਸਨ।
ਜਦੋਂ ਪੁਲਿਸ ਨੇ ਇਨ੍ਹਾਂ ਕੋਲੋ ਸਖਤੀ ਨਾਲ ਪੁੱਛਗਿੱਛ ਕੀਤੀ ਤੇ ਇਨ੍ਹਾਂ ਚੋਰੀ ਕੀਤੀਆਂ ਹੋਰ ਤਿੰਨ ਅਕਟਿਵਾ ਤੇ ਦੋ ਹੋਰ ਮੋਟਰਸਾਈਕਲ ਬਰਾਮਦ ਕਰਵਾਏ ਪੁਲਿਸ ਨੇ ਇਨ੍ਹਾਂ ਕੋਲੋਂ ਤਿੰਨ ਮੋਟਰਸਾਈਕਲ ਤੇ ਤਿੰਨ ਐਕਟਿਵਾ ਬਰਾਮਦ ਕੀਤੀਆਂ ਹਨ,ਇਨ੍ਹਾਂ ਕੋਲੋ ਹੋਰ ਜਾਂਚ ਕਰਨ ਲਈ ਮਾਨਯੋਗ ਅਦਾਲਤ ਵਿੱਚ ਪੇਸ਼ ਕਰ ਰਿਮਾਂਡ ਹਾਸਿਲ ਕੀਤਾ ਜਾਵੇਗਾ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਇਨ੍ਹਾਂ ਹੋਰ ਕਿੰਨੀਆਂ ਚੋਰੀ ਆਂ ਕੀਤੀਆਂ ਹਨ ਤੇ ਅਗੇ ਗੱਡੀਆਂ ਕਿਸ ਨੂੰ ਵੇਚਦੇ ਸਨ