ਨਾਭਾ ਜ਼ੇਲ੍ਹ ’ਚ 38 ਮਹਿਲਾ ਕੈਦੀ ਕੋਰੋਨਾ ਪਾਜ਼ੇਟਿਵ, ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪਈ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਦੇਸ਼ ਦੇ ਕਈਂ ਰਾਜਾਂ ਵਿਚ ਕਹਿਰ ਢਾਹ ਰਹੇ ਕੋਰੋਨਾ ਵਾਇਰਸ ਨੇ ਪੰਜਾਬ ਵਿਚ ਵੀ ਤਬਾਹੀ ਮਚਾਈ...

Nabha Jail

ਪਟਿਆਲਾ: ਦੇਸ਼ ਦੇ ਕਈਂ ਰਾਜਾਂ ਵਿਚ ਕਹਿਰ ਢਾਹ ਰਹੇ ਕੋਰੋਨਾ ਵਾਇਰਸ ਨੇ ਪੰਜਾਬ ਵਿਚ ਵੀ ਤਬਾਹੀ ਮਚਾਈ ਹੋਈ ਹੈ। ਜ਼ਿਲ੍ਹਾ ਪਟਿਆਲਾ ਦੇ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ 7 ਮਹਿਲਾ ਕੈਦੀਆਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ, ਜਿਸ ਨਾਲ ਪ੍ਰਸਾਸ਼ਨ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ। ਇਸ ਤੋਂ ਬਾਅਦ ਬੀਤੇ ਦਿਨ ਦੁਬਾਰਾ ਜੇਲ੍ਹ ਵਿਚ ਨਜ਼ਰਬੰਦ 38 ਕੈਦੀ ਮਹਿਲਾਵਾਂ ਦੀ ਰਿਪੋਰਟ ਪਾਜ਼ੇਟਿਵ ਆਉਣ ਨਾਲ ਹੁਣ ਸਾਰੀਆਂ ਔਰਤਾਂ ਨੂੰ ਮਲੇਰਕੋਟਲਾ ਜੇਲ੍ਹ ਵਿਚ ਨਜ਼ਰਬੰਦ ਕਰ ਦਿੱਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਰਾਜ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਕੋਰੋਨਾ ਮਹਾਮਾਰੀ ਤੋਂ ਬਚਣ ਲਈ ਵਾਰ-ਵਾਰ ਹੱਥ ਧੋਵੋ, ਸੈਨੀਟਾਇਜ਼ਰ ਦੀ ਵਰਤੋਂ ਕਰੋ, ਮੂੰਹ ’ਤੇ ਮਾਸਕ ਪਾਓ, ਸੋਸ਼ਲ ਡਿਸਟੈਂਸਿੰਗ ਦੀ ਪਾਲਣਾ ਕਰੋ ਪਰ ਲੋਕਾਂ ਵੱਲੋਂ ਇਸ ਘਾਤਕ ਬਿਮਾਰੀ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ, ਜਿਸ ਕਾਰਨ ਕੋਰੋਨਾ ਮਹਾਮਾਰੀ ਦਾ ਪ੍ਰਕੋਪ ਲਗਾਤਾਰ ਵਧਦਾ ਜਾ ਰਿਹਾ ਹੈ।

ਦਿਨ ਪ੍ਰਤੀ ਦਿਨ ਕੋਰੋਨਾ ਮਹਾਮਾਰੀ ਦੇ ਪਾਜ਼ੇਟਿਵ ਕੇਸਾਂ ਦੀ ਗਿਣਤੀ ਵਿਚ ਵਾਧਾ ਹੁੰਦਾ ਜਾ ਰਿਹਾ ਹੈ। ਜਿਸਨੂੰ ਦੇਖਦੇ ਸਰਕਾਰ ਵੱਲੋਂ ਰਾਤ 9 ਵਜ਼ੇ ਤੋਂ ਲੈ ਕੇ ਸਵੇਰੇ 5 ਵਜ਼ੇ ਤੱਕ ਕੋਰੋਨਾ ਨੂੰ ਮਾਤ ਦੇਣ ਲਈ ਕਰਫਿਊ ਵੀ ਲਗਾਇਆ ਗਿਆ ਹੈ ਤਾਂ ਜੋ ਜਨਤਕ ਥਾਵਾਂ ਉਤੇ ਲੋਕਾਂ ਦਾ ਜ਼ਿਆਦਾ ਇਕੱਠ ਨਾ ਹੋਣ ਦਿੱਤਾ ਜਾਵੇ।