Batala News: ਗੁਰਦੁਆਰਾ ਸਾਹਿਬ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਸਰੂਪ ਹੋਏ ਅਗਨ ਭੇਟ
Batala News: ਪੋਥੀਆਂ, ਗੁਟਕਾ ਸਾਹਿਬ ਵੀ ਹੋਏ ਅਗਨ ਭੇਟ
Village Bham batala gurdwara sahib fire news
 		 		ਬਟਾਲਾ 'ਚ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਹੈ। ਇਥੇ ਨਜ਼ਦੀਕੀ ਪਿੰਡ ਭਾਮ ਦੇ ਪੱਤੀ ਹੱਸਨ ਕੀ ਦੇ ਗੁਰਦੁਆਰਾ ਸਾਹਿਬ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਸਰੂਪ,ਪੋਥੀਆਂ ਅਤੇ ਗੁਟਕਾ ਸਾਹਿਬ ਅਗਨ ਭੇਟ ਹੋਣ ਦੀ ਖ਼ਬਰ ਹੈ।
ਇਸ ਸੰਬੰਧੀ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਬੀਤੀ ਰਾਤ ਕਰੀਬ 12.30 ਵਜੇ ਗੁਰਦੁਆਰਾ ਸਾਹਿਬ ਵਿਖੇ ਅੱਗ ਲੱਗਣ ਦਾ ਪਤਾ ਲੱਗਾ । ਇਸ ਮੌਕੇ ਪਿੰਡ ਦੀਆਂ ਸੰਗਤਾਂ ਵਲੋਂ ਮੌਕੇ 'ਤੇ ਪਹੁੰਚ ਕੇ ਅੱਗ ਤੇ ਕਾਬੂ ਪਾਇਆ ਗਿਆ ।
ਅੱਗ 'ਤੇ ਕਾਬੂ ਪਾਉਣ ਤੱਕ ਗੁਰਦੁਆਰਾ ਸਾਹਿਬ ਵਿਚ ਪਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਤਿੰਨ ਸਰੂਪ ਅਤੇ ਸੰਚੀਆ, ਪੋਥੀਆਂ, ਗੁਟਕਾ ਸਾਹਿਬ ਅਤੇ ਧਾਰਮਿਕ ਕਿਤਾਬਾਂ ਅਗਨਭੇਟ ਹੋ ਚੁੱਕੀਆਂ ਸਨ।