ਪੰਜਾਬ 'ਚ 15ਵੇਂ ਦਿਨ 66781 ਲੱਖ ਮੀਟਰਕ ਟਨ ਕਣਕ ਦੀ ਹੋਈ ਖ਼ਰੀਦ
ਪੰਜਾਬ ਰਾਜ ਵਿਚ ਅੱਜ ਕਣਕ ਦੀ ਖਰੀਦ ਦੇ 15ਵੇਂ ਦਿਨ 66781 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵਲੋਂ 667871 ਮੀਟ੍ਰਿਕ
ਚੰਡੀਗੜ•, 29 ਅਪ੍ਰੈਲ (ਸਪੋਕਸਮੈਨ ਸਮਾਚਾਰ ਸੇਵਾ): ਪੰਜਾਬ ਰਾਜ ਵਿਚ ਅੱਜ ਕਣਕ ਦੀ ਖਰੀਦ ਦੇ 15ਵੇਂ ਦਿਨ 66781 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵਲੋਂ 667871 ਮੀਟ੍ਰਿਕ ਟਨ ਅਤੇ ਆੜ੍ਹਤੀਆਂ ਵਲੋਂ 2310 ਮੀਟਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿਚ 665561 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗਈ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 165443 ਮੀਟ੍ਰਿਕ ਟਨ, ਮਾਰਕਫੈੱਡ ਵਲੋਂ 141343 ਮੀਟ੍ਰਿਕ ਟਨ ਅਤੇ ਪਨਸਪ ਵਲੋਂ 125857 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 102536 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।
ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵਲੋਂ 79560 ਮੀਟ੍ਰਿਕ ਟਨ ਕਣਕ ਖ਼ਰੀਦੀ ਜਾ ਗਈ ਹੈ।ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲਈ 50822 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ।ਬੁਲਾਰੇ ਨੇ ਦਸਿਆ 15ਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ 6833074 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਬੁਲਾਰੇ ਨੇ ਦਸਿਆ ਕਿ ਅੱਜ ਪੰਜਾਬ ਰਾਜ ਦੀਆਂ ਮੰਡੀਆਂ ਵਿਚੋਂ 535434 ਲੱਖ ਮੀਟ੍ਰਿਕ ਟਨ ਕਣਕ ਦੀ ਚੁਕਾਈ ਕੀਤੀ ਗਈ ਹੈ ਅਤੇ 5717 ਕਰੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ।