ਨਾਂਦੇੜ ਤੋਂ ਪਰਤੇ 2,293 ਸ਼ਰਧਾਲੂਆਂ ‘ਚੋਂ 38 ਨਿਕਲੇ ‘ਕੋਰੋਨਾ ਪਾਜ਼ੀਟਿਵ’, ਅੰਕੜਾ ਹੋਰ ਵਧਣ ਦੀ ਉਮੀਦ
ਮਹਾਂਰਾਸ਼ਟਰ ਦੇ ਨਾਂਦੇੜ ਵਿਚ ਸਥਿਤ ਸ੍ਰੀ ਹਜ਼ੂਰ ਸਾਹਿਬ ਵਿਚ ਫਸੇ ਸਿੱਖ ਸ਼ਰਧਾਲੂਆਂ ਨੂੰ ਹੁਣ ਬੱਸਾਂ ਦੇ ਜ਼ਰੀਏ ਪੰਜਾਬ ਲਿਜਾਇਆ ਜਾ ਰਿਹਾ ਹੈ।
ਚੰਡੀਗੜ੍ਹ : ਦੇਸ਼ ਵਿਚ ਲੱਗੇ ਲੌਕਡਾਊਨ ਦੇ ਕਾਰਨ ਪਿਛਲੇ ਕੁਝ ਦਿਨਾਂ ਤੋਂ ਮਹਾਂਰਾਸ਼ਟਰ ਦੇ ਨਾਂਦੇੜ ਵਿਚ ਸਥਿਤ ਸ੍ਰੀ ਹਜ਼ੂਰ ਸਾਹਿਬ ਵਿਚ ਫਸੇ ਸਿੱਖ ਸ਼ਰਧਾਲੂਆਂ ਨੂੰ ਹੁਣ ਬੱਸਾਂ ਦੇ ਜ਼ਰੀਏ ਪੰਜਾਬ ਲਿਜਾਇਆ ਜਾ ਰਿਹਾ ਹੈ। ਉਥੇ ਹੀ ਇਸ ਨਾਲ ਕਰੋਨਾ ਸੰਕਟ ਵਿਚ ਹੋਰ ਵਾਧਾ ਹੋ ਰਿਹਾ ਹੈ ਕਿਉਂਕਿ ਬੁੱਧਵਾਰ ਸ਼ਾਮ ਤੱਕ 64 ਦੇ ਕਰੀਬ ਬੱਸਾਂ ਵਿਚ 2293 ਲੋਕਾਂ ਨੂੰ ਪੰਜਾਬ ਲਿਆਂਦਾ ਗਿਆ। ਜਿਨ੍ਹਾਂ ਵਿਚੋਂ 38 ਲੋਕ ਕਰੋਨਾ ਪੌਜਟਿਵ ਪਾਏ ਜਾ ਚੁੱਕੇ ਹਨ।
ਇਨ੍ਹਾਂ ਤੋਂ ਇਲਾਵਾ ਹਾਲੇ ਨਾਦੇੜ ਤੋਂ ਪਰਤ ਕਈ ਲੋਕਾਂ ਦੀ ਸਕ੍ਰਿੰਨਿੰਗ ਹੋਣੀ ਬਾਕੀ ਹੈ। ਜਿਸ ਤੋਂ ਬਾਅਦ ਸਿਹਤ ਵਿਭਾਗ ਦੇ ਵੱਲੋਂ ਚਿੰਤਾ ਜਤਾਈ ਜਾ ਰਹੀ ਹੈ ਕਿ ਨਾਂਦੇੜ ਤੋਂ ਪਰਤੇ ਸ਼ਰਧਾਲੂਆਂ ਵਿਚੋਂ ਕਰੋਨਾ ਪੌਜਟਿਵਾਂ ਦੀ ਸੰਖਿਆ ਹੋਰ ਵੀ ਵੱਧ ਸਕਦੀ ਹੈ। ਇਸ ਤੋਂ ਪਹਿਲਾਂ 80 ਬੱਸਾਂ ਵਿਚ 3200 ਦੇ ਕਰੀਬ ਸ਼ਰਧਾਲੂ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਪਹੁੰਚੇ ਸਨ, ਜਿਨ੍ਹਾਂ ਵਿਚੋਂ 5 ਲੋਕ ਪੌਜਟਿਵ ਪਾਏ ਗਏ ਸਨ।
ਦੱਸ ਦੱਈਏ ਕਿ 3 ਮਈ ਨੂੰ ਲੌਕਡਾਊਨ ਦਾ ਦੂਸਰਾ ਪੜਾਅ ਖਤਮ ਹੋਣ ਜਾ ਰਿਹਾ ਹੈ ਪਰ ਉਸ ਤੋਂ ਪਹਿਲਾਂ ਹੀ ਪੰਜਾਬ ਸਰਕਾਰ ਦੇ ਵੱਲੋਂ ਵੱਡਾ ਫੈਸਲਾ ਲਿਆ ਜਿਸ ਤਹਿਤ ਲੌਕਡਾਊਨ ਵਿਚ 2 ਹਫ਼ਤੇ ਦਾ ਵਾਧਾ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਰਾਜ ਵਿਚ ਨਾਨ-ਕਨਟੈਂਟਮੈਂਟ ਇਲਾਕਿਆਂ ਵਿਚ ਸਵੇਰੇ 7 ਤੋਂ ਲੈ ਕੇ 11 ਵਜੇ ਤੱਕ ਲੌਕਡਾਊਨ ਵਿਚ ਢਿੱਲ ਅਤੇ ਦੁਕਾਨਾਂ ਖੋਲ੍ਹਣ ਦੀ ਪ੍ਰਕਿਰਿਆ ਦੇ ਆਦੇਸ਼ਾਂ ਦੇ ਬਾਵਜੂਦ ਹਾਲੇ ਇਨ੍ਹਾਂ ਦੁਕਾਨਾਂ ਦਾ ਖੁਲ੍ਹਣਾਂ ਮੁਸ਼ਕਿਲ ਹੈ ।
ਕਿਉਂਕਿ ਕਈ ਜ਼ਿਲ੍ਹਿਆਂ ਦੇ ਡੀਸੀ ਨੇ ਦੁਕਾਨਦਾਰਾਂ ਨੂੰ ਕਿਹਾ ਹੈ ਕਿ ਉਹ ਜ਼ਿਲਾ ਪੱਧਰ ਦੇ ਆਦੇਸ਼ ਦਾ ਇੰਤਜ਼ਾਰ ਕਰਨ ਕਿਉਂਕਿ ਪੰਜਾਬ ਸਰਕਾਰ ਦੇ ਵੱਲੋਂ ਰੁਟੇਸ਼ਨ ਦੇ ਹਿਸਾਬ ਨਾਲ ਦੁਕਾਨਾਂ ਖੋਲ੍ਹਣ ਦੀ ਆਗਿਆ ਦਿੱਤੀ ਹੈ ਪਰ ਹਾਲੇ ਰੋਟੇਸ਼ਨ ਤਿਆਰ ਹੋਣ ਨੂੰ ਸਮਾਂ ਲੱਗੇਗਾ। ਇਸ ਲਈ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਸ਼ੁੱਕਰਵਾਰ ਤੱਕ ਦੁਕਾਨਾਂ ਖੋਲ੍ਹਣ ਦੀ ਆਗਿਆ ਦਿੱਤੀ ਜਾ ਸਕਦੀ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।