ਤੇਜ਼ ਰਫ਼ਤਾਰ ਦੁੱਧ ਵਾਲੇ ਆਟੋ ਨੇ ਐਕਟਿਵਾ ਨੂੰ ਮਾਰੀ ਟੱਕਰ, ਇਕ ਦੀ ਮੌਤ
ਅੰਮ੍ਰਿਤਸਰ ਦੇ ਖੰਡਵਾਲਾ ਚੌਂਕ ਨੇੜੇ ਦੁੱਧ ਦੀ ਸਪਲਾਈ ਕਰਨ ਵਾਲੇ ਆਟੋ ਵੱਲੋਂ ਤੇਜ਼ ਰਫ਼ਤਾਰ ਦੇ ਚਲਦਿਆਂ ਇਕ ਐਕਟਿਵਾ ਨੂੰ ਟੱਕਰ ਮਾਰੀ ਗਈ।
ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ): ਅੰਮ੍ਰਿਤਸਰ ਦੇ ਖੰਡਵਾਲਾ ਚੌਂਕ ਨੇੜੇ ਦੁੱਧ ਦੀ ਸਪਲਾਈ ਕਰਨ ਵਾਲੇ ਆਟੋ ਵੱਲੋਂ ਤੇਜ਼ ਰਫ਼ਤਾਰ ਦੇ ਚਲਦਿਆਂ ਇਕ ਐਕਟਿਵਾ ਨੂੰ ਟੱਕਰ ਮਾਰੀ ਗਈ। ਇਸ ਦੌਰਾਨ ਐਕਟਿਵਾ ਸਵਾਰ ਗੱਜਣ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਦੋ ਲੋਕ ਗੰਭੀਰ ਜ਼ਖਮੀ ਹੋਏ। ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।
ਪੁਲਿਸ ਜਾਂਚ ਅਧਿਕਾਰੀ ਮੁਤਾਬਕ ਦੁੱਧ ਦੀ ਸਪਲਾਈ ਕਰਨ ਵਾਲੇ ਵਿਅਕਤੀ ਕੋਲੋਂ ਆਟੋ ਕੰਟਰੋਲ ਨਹੀਂ ਹੋਇਆ, ਜਿਸ ਦੇ ਚਲਦਿਆਂ ਆਟੋ ਐਕਟਿਵਾ ਸਵਾਰ ਦੋ ਵਿਅਕਤੀਆਂ ਨਾਲ ਜਾ ਟਕਰਾਇਆ। ਐਕਟਿਵਾ ’ਤੇ ਸਵਾਰ ਦੂਜਾ ਵਿਅਕਤੀ ਜ਼ਖਮੀ ਦੱਸਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਹਾਦਸੇ ਵਿਚ ਆਟੋ ਚਾਲਕ ਦਾ ਸਾਥੀ ਵੀ ਜ਼ਖਮੀ ਹੋ ਗਿਆ।
ਇਸ ਮੌਕੇ ਮ੍ਰਿਤਕ ਗੱਜਣ ਸਿੰਘ ਦੇ ਬੇਟੇ ਨੇ ਦੱਸਿਆ ਕਿ ਉਹਨਾਂ ਦੇ ਪਿਤਾ ਨਗਰ ਨਿਗਮ ਵਿਚ ਮੁਲਾਜ਼ਮ ਸਨ ਅਤੇ ਉਹ ਸਵੇਰੇ ਅਪਣੀ ਡਿਊਟੀ ਤੋਂ ਘਰ ਪਰਤ ਰਹੇ ਸਨ। ਉਹਨਾ ਨੇ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਮੰਗ ਕੀਤੀ ਹੈ।