ਜਗਤਾਰ ਸਿੰਘ ਹਵਾਰਾ ਦੀ ਜ਼ਮਾਨਤ ਪਟੀਸ਼ਨ 'ਤੇ ਹਾਈਕੋਰਟ ਵਿੱਚ ਹੋਈ ਸੁਣਵਾਈ
ਤਿੰਨ ਸੁਣਵਾਈਆਂ 'ਤੇ ਜਵਾਬ ਦਾਖਲ ਨਾ ਕਰਨ ਅਤੇ ਹਰ ਵਾਰ ਸਮਾਂ ਮੰਗਣ 'ਤੇ ਹਾਈਕੋਰਟ ਨੇ ਜ਼ਾਹਿਰ ਕੀਤੀ ਨਾਰਾਜ਼ਗੀ
Jagtar Singh Hawara
ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੱਜ ਹਵਾਰਾ ਦੀ ਪਟੀਸ਼ਨ ’ਤੇ ਸੁਣਵਾਈ ਕੀਤੀ। ਇਸ ਸੁਣਵਾਈ ਦੌਰਾਨ ਪਿਛਲੀਆਂ ਤਿੰਨ ਪੇਸ਼ੀਆਂ ’ਚ ਰਿਕਾਰਡ ਪੇਸ਼ ਨਾ ਕਰਨ ’ਤੇ ਜਿਥੇ ਪੰਜਾਬ ਸਰਕਾਰ ਨੂੰ ਅਦਾਲਤ ਨੇ ਝਾੜ ਪਾਈ ਉਥੇ 5000 ਰੁਪਏ ਜੁਰਮਾਨਾ ਵੀ ਲਗਾਇਆ। ਤਿੰਨ ਸੁਣਵਾਈਆਂ 'ਤੇ ਜਵਾਬ ਦਾਖ਼ਲ ਨਾ ਕਰਨ ਅਤੇ ਹਰ ਵਾਰ ਸਮਾਂ ਮੰਗਣ 'ਤੇ ਹਾਈਕੋਰਟ ਨੇ ਖਾਸੀ ਨਾਰਾਜ਼ਗੀ ਜ਼ਾਹਰ ਕੀਤੀ।
ਹਾਈਕੋਰਟ ਨੇ ਕਿਹਾ, ਲੱਗਦਾ ਹੈ ਕਿ ਸਰਕਾਰ ਇਸ ਮਾਮਲੇ ਨੂੰ ਲੈ ਕੇ ਬਿਲਕੁਲ ਵੀ ਗੰਭੀਰ ਨਹੀਂ ਹੈ। ਇਸੇ ਲਈ ਵਾਰ-ਵਾਰ ਸਮਾਂ ਮੰਗਿਆ ਜਾ ਰਿਹਾ ਹੈ। ਇਸ ਜੁਰਮਾਨੇ ਨੂੰ ਅਗਲੀ ਸੁਣਵਾਈ ਤੋਂ ਪਹਿਲਾਂ ਪੀ.ਜੀ.ਆਈ ਦੇ ਗਰੀਬ ਮਰੀਜ਼ ਫੰਡ 'ਚ ਜਮ੍ਹਾ ਕਰਵਾਉਣ ਦੇ ਹੁਕਮ ਦਿੱਤੇ ਹਨ। ਸਰਕਾਰ ਨੂੰ ਜੁਰਮਾਨੇ ਦੀ ਇਹ ਰਕਮ ਇਸ ਲਈ ਜ਼ਿੰਮੇਵਾਰ ਅਧਿਕਾਰੀਆਂ ਤੋਂ ਵਸੂਲਣ ਲਈ ਕਿਹਾ ਗਿਆ ਹੈ।