ਰਿਸ਼ਵਤਖੋਰੀ 'ਤੇ 'ਮਾਨ ਸਰਕਾਰ' ਦਾ ਸ਼ਿਕੰਜਾ: ਸਿਵਲ ਹਸਪਤਾਲ ਦਾ ਅਕਾਊਂਟੈਂਟ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ
ਉਕਤ ਆਰੋਪੀ ਨੂੰ ਕੋਰਟ ਵਿੱਚ ਪੇਸ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।
ਫਾਜ਼ਿਲਕਾ: ਫਾਜ਼ਿਲਕਾ ਵਿਜੀਲੈਂਸ ਵਿਭਾਗ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਲ ਲੱਗੀ ਜਦੋਂ ਸਿਹਤ ਵਿਭਾਗ ਦੇ ਕਰਮਚਾਰੀ ਨੂੰ 25000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਗਿਆ। ਹਸਪਤਾਲ ਦੀ ਕੰਟੀਨ ਦੇ ਸੰਚਾਲਕ ਨੇ ਵਿਜੀਲੈਂਸ ਵਿਭਾਗ ਨੂੰ ਸ਼ਿਕਾਇਤ ਕੀਤੀ ਸੀ, ਜਿਸ ਤੋਂ ਬਾਅਦ ਕਲਰਕ ਨੂੰ 25 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਪੁਲਿਸ ਮੁਤਾਬਕ ਰਵਿੰਦਰ ਕੁਮਾਰ ਕੋਲ ਸਿਵਲ ਹਸਪਤਾਲ ਫ਼ਾਜ਼ਿਲਕਾ ਵਿਖੇ ਕੰਟੀਨ ਦਾ ਠੇਕਾ ਹੈ। ਉਸ ਵੱਲੋਂ ਜਣੇਪੇ ਲਈ ਸਿਵਲ ਹਸਪਤਾਲ ਵਿਚ ਦਾਖ਼ਲ ਗਰਭਵਤੀ ਔਰਤਾਂ ਨੂੰ ਸਰਕਾਰ ਵੱਲੋਂ ਦਿੱਤਾ ਜਾਂਦਾ ਮੁਫਤ ਖਾਣਾ ਅਤੇ ਸਿਵਲ ਹਸਪਤਾਲ ਵਿਚ ਹੋਣ ਵਾਲੀਆ ਮੀਟਿੰਗਾਂ ਦੌਰਾਨ ਖਾਣ-ਪੀਣ ਦੀਆਂ ਵਸਤੂਆਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ।
ਇਸ ਦੇ ਬਿੱਲ ਧਰਮਵੀਰ ਅਕਾਊਂਟੈਂਟ ਸਿਵਲ ਹਸਪਤਾਲ ਫ਼ਾਜ਼ਿਲਕਾ ਵਲੋਂ ਪਾਸ ਕਰਵਾਏ ਜਾਂਦੇ ਹਨ। ਬਿੱਲਾਂ ਨੂੰ ਪਾਸ ਕਰਵਾਉਣ ਦੇ ਬਦਲੇ ਰਵਿੰਦਰ ਕੁਮਾਰ ਨੇ 30 ਹਜ਼ਾਰ ਦੀ ਰਿਸ਼ਵਤ ਮੰਗੀ ਗਈ ਸੀ। ਸੌਦਾ 25 ਹਜ਼ਾਰ ਵਿਚ ਮੁੱਕਿਆ। ਕੰਟੀਨ ਦੇ ਸੰਚਾਲਕ ਨੇ ਵਿਜੀਲੈਂਸ ਵਿਭਾਗ ਨੂੰ ਸ਼ਿਕਾਇਤ ਕੀਤੀ ਸੀ, ਜਿਸ ਤੋਂ ਬਾਅਦ ਕਲਰਕ ਨੂੰ 25 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਉਕਤ ਆਰੋਪੀ ਨੂੰ ਕੋਰਟ ਵਿੱਚ ਪੇਸ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।