ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਅਤੇ ਸਦਭਾਵਨਾ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ- ਸੁਨੀਲ ਜਾਖੜ
ਕਿਹਾ- ਅਜਿਹੇ ਤੱਤ ਕਿਸੇ ਭਾਈਚਾਰੇ ਦੀ ਨਹੀਂ ਸਗੋਂ ਆਪਣੇ ਸਿਆਸੀ ਆਕਾਵਾਂ ਦੇ ਨਾਪਾਕ ਹਿੱਤਾਂ ਦੀ ਨੁਮਾਇੰਦਗੀ ਕਰਦੇ ਹਨ।
Sunil Jakhar
ਚੰਡੀਗੜ੍ਹ: ਪਟਿਆਲਾ ਵਿਚ ਦੋ ਧੜਿਆਂ ਵਿਚਾਲੇ ਹੋਈ ਝੜਪ ਤੋਂ ਬਾਅਦ ਸ਼ਹਿਰ ਵਿਚ ਸਥਿਤੀ ਤਣਾਅਪੂਰਨ ਹੈ ਇਸ ਘਟਨਾ ਨੂੰ ਲੈ ਕੇ ਵਿਰੋਧੀ ਲਗਾਤਾਰ ਪੰਜਾਬ ਸਰਕਾਰ 'ਤੇ ਸਵਾਲ ਚੁੱਕ ਰਹੇ ਹਨ। ਇਸ ਦੌਰਾਨ ਕਾਂਗਰਸ ਆਗੂ ਸੁਨੀਲ ਜਾਖੜ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਹਨਾਂ ਟਵੀਟ ਕਰਦਿਆਂ ਕਿਹਾ ਕਿ ਅਜਿਹੇ ਤੱਤ ਕਿਸੇ ਭਾਈਚਾਰੇ ਦੀ ਨਹੀਂ ਸਗੋਂ ਆਪਣੇ ਸਿਆਸੀ ਆਕਾਵਾਂ ਦੇ ਨਾਪਾਕ ਹਿੱਤਾਂ ਦੀ ਨੁਮਾਇੰਦਗੀ ਕਰਦੇ ਹਨ।
Tweet
ਉਹਨਾਂ ਲਿਖਿਆ, “ਝਗੜੇ ਵਾਲੇ ਤੱਤ ਕਿਸੇ ਕੌਮ ਦੀ ਨਹੀਂ ਸਗੋਂ ਆਪਣੇ ਸਿਆਸੀ ਆਕਾਵਾਂ ਦੇ ਨਾਪਾਕ ਹਿੱਤਾਂ ਦੀ ਨੁਮਾਇੰਦਗੀ ਕਰਦੇ ਹਨ। ਉਹਨਾਂ ਨੂੰ ਪੰਜਾਬ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ। ਸਮਾਜ ਨੂੰ ਚੌਕਸ ਰਹਿਣਾ ਚਾਹੀਦਾ ਹੈ”।