ਫਾਜ਼ਿਲਕਾ 'ਚ 15 ਗ੍ਰਾਮ ਹੈਰੋਇਨ ਸਮੇਤ 2 ਨਸ਼ਾ ਤਸਕਰ ਗ੍ਰਿਫਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕੀਤੀ ਕਾਰਵਾਈ

PHOTO

 

ਫਾਜ਼ਿਲਕਾ: ਫਾਜ਼ਿਲਕਾ ਦੇ ਥਾਣਾ ਸਦਰ ਅਤੇ ਅਰਨੀਵਾਲਾ ਦੀ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 15 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਦੋਵਾਂ ਖ਼ਿਲਾਫ਼ ਐਨਡੀਪੀਐਸ ਐਕਟ ਦੀ ਧਾਰਾ 21/61/85 ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੀ ਜਾਣਕਾਰੀ ਜਾਂਚ ਅਧਿਕਾਰੀ ਬਲਦੇਵ ਸਿੰਘ ਨੇ ਦਿੱਤੀ।

ਬਲਦੇਵ ਸਿੰਘ ਨੇ ਦੱਸਿਆ ਕਿ ਉਹ ਆਪਣੀ ਟੀਮ ਨਾਲ ਗਸ਼ਤ 'ਤੇ ਸਨ। ਇਸ ਦੌਰਾਨ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਸੁਖਦੇਵ ਸਿੰਘ ਵਾਸੀ ਬਨਵਾਲਾ ਹਨਵੰਤਾ ਹੈਰੋਇਨ (ਚਿੱਟਾ) ਵੇਚਣ ਦਾ ਆਦੀ ਹੈ। ਅੱਜ ਵੀ ਉਹ ਹੈਰੋਇਨ ਵੇਚਣ ਲਈ ਪਿੰਡ ਤੋਂ ਫਾਜ਼ਿਲਕਾ ਸ਼ਹਿਰ ਆਪਣੇ ਸਾਈਕਲ ਪਲੈਟੀਨਾ 'ਤੇ ਆ ਰਿਹਾ ਹੈ। ਸਬ-ਇੰਸਪੈਕਟਰ ਮਿਲਖ ਰਾਜ ਵੱਲੋਂ ਮੌਕੇ 'ਤੇ ਨਾਕਾਬੰਦੀ ਕਰਕੇ ਉਸ ਨੂੰ ਕਾਬੂ ਕਰ ਲਿਆ ਗਿਆ।

ਤਲਾਸ਼ੀ ਲੈਣ 'ਤੇ ਉਸ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ। ਦੂਜੇ ਮਾਮਲੇ ਵਿੱਚ ਅਰਨੀਵਾਲਾ ਪੁਲਿਸ ਨੇ ਵੀ ਇੱਕ ਵਿਅਕਤੀ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਐਸ.ਆਈ ਦਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਟੀਮ ਸਮੇਤ ਫਿਰਨੀ ਮੰਡੀ ਅਰਨੀਵਾਲਾ ਬਨਵਾਲਾ ਲਿੰਕ ਰੋਡ 'ਤੇ ਨਾਕਾਬੰਦੀ ਕੀਤੀ ਹੋਈ ਸੀ। ਮੁਖਬਰ ਨੇ ਦੱਸਿਆ ਕਿ ਲਵਪ੍ਰੀਤ ਸਿੰਘ ਉਰਫ ਬੱਬੂ ਵਾਸੀ ਅਰਨੀਵਾਲਾ ਸ਼ੇਖ ਸੁਭਾਨ ਹੈਰੋਇਨ ਵੇਚਦਾ ਹੈ। ਉਹ ਆਪਣੇ ਮੋਟਰਸਾਈਕਲ ਪੀ.ਬੀ.22-ਐਨ-2883 'ਤੇ ਹੈਰੋਇਨ ਵੇਚਣ ਲਈ ਨਿਕਲਿਆ ਸੀ। ਪੁਲਿਸ ਨੇ ਮੌਕੇ ’ਤੇ ਨਾਕਾਬੰਦੀ ਕਰਕੇ ਲਵਪ੍ਰੀਤ ਸਿੰਘ ਉਰਫ਼ ਬੱਬੂ ਨੂੰ ਗ੍ਰਿਫ਼ਤਾਰ ਕਰ ਲਿਆ। ਤਲਾਸ਼ੀ ਲੈਣ 'ਤੇ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ।