ਮਾਨਸਾ : ਸ਼ਰਾਬੀ ਪੁੱਤ ਤੇ ਪਿਓ ਦੀ ਮਾਮੂਲੀ ਤਕਰਾਰ ਨੇ ਧਾਰਿਆ ਖੂਨੀ ਰੂਪ, ਪਿਓ ਨੇ ਪੁੱਤ ਦਾ ਤੇਜ਼ਧਾਰ ਹਥਿਆਰ ਨਾਲ ਕੀਤਾ ਕਤਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੁਲਿਸ ਨੇ ਪਿਓ ਚੇਤ ਸਿੰਘ ਨੂੰ ਕੀਤਾ ਗ੍ਰਿਫ਼ਤਾਰ

photo

 

ਮਾਨਸਾ : ਪਿੰਡ ਖਿਆਲਾਂ ਖੁਰਦ ’ਚ ਪਿਓ ਵੱਲੋਂ ਆਪਣੇ ਹੀ ਨੌਜਵਾਨ ਪੁੱਤਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। 
ਥਾਣਾ ਮੁੱਖੀ ਸਦਰ ਮਾਨਸਾ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਹਰਪ੍ਰੀਤ ਸਿੰਘ ਸ਼ਰਾਬ ਪੀਣ ਦਾ ਆਦੀ ਸੀ ਅਤੇ ਅੱਜ ਉਸ ਦਾ ਆਪਣੇ ਪਿਤਾ ਚੇਤ ਸਿੰਘ ਨਾਲ ਮਾਮੂਲੀ ਤਕਰਾਰ ਹੋ ਗਈ। ਚੇਤ ਸਿੰਘ ਨੇ ਆਪਣੇ ਲੜਕੇ ’ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕਰ ਕੇ ਉਸ ਦਾ ਕਤਲ ਕਰ ਦਿੱਤਾ ਹੈ।

ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਭੈਣ ਜਸਵੀਰ ਕੌਰ ਦੀ ਸ਼ਿਕਾਇਤ ’ਤੇ ਚੇਤ ਸਿੰਘ ਖਿਲਾਫ ਧਾਰਾ 302 ਤਹਿਤ ਮਾਮਲਾ ਦਰਜ ਕਰ ਲਿਆ ਅਤੇ ਜਲਦੀ ਹੀ ਚੇਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।