ਜੰਗਲੀ ਤੋਤੇ ਫੜਨ ਦੇ ਦੋਸ਼ ਤਹਿਤ ਕਾਬੂ ਕੀਤੇ ਮੁਲਜ਼ਮ ਨਿਕਲੇ HIV ਪਾਜ਼ਿਟਿਵ
ਮੈਡੀਕਲ ਜਾਂਚ ਦੌਰਾਨ ਹੋਇਆ ਖ਼ੁਲਾਸਾ
ਅਬੋਹਰ : ਜੰਗਲੀ ਜੀਵ ਸੁਰੱਖਿਆ ਵਿਭਾਗ ਦੀ ਟੀਮ ਜੰਗਲੀ ਤੋਤੇ ਫੜਨ ਦੇ ਇਲਜ਼ਾਮ ਤਹਿਤ ਤਿੰਨ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਸੀ ਜਿਨ੍ਹਾਂ ਦਾ ਮੈਡੀਕਲ ਕਰਵਾਉਣ ਲਈ ਅਬੋਹਰ ਦੇ ਸਰਕਾਰੀ ਹਸਪਤਾਲ ਵਿਚ ਲਿਆਂਦਾ ਗਿਆ ਹੈ। ਮੈਡੀਕਲ ਰਿਪੋਰਟ ਆਉਣ ਤੋਂ ਬਾਅਦ ਖ਼ੁਲਾਸਾ ਹੋਇਆ ਕਿ ਜਿਨ੍ਹਾਂ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ ਉਹ ਐਚ.ਆਈ.ਵੀ. ਪਾਜ਼ਿਟਿਵ ਹਨ ।
ਇਹ ਵੀ ਪੜ੍ਹੋ: ਅਮਰੀਕਾ : ਭਾਰਤੀ ਮੂਲ ਦਾ ਵਿਅਕਤੀ ਤਿੰਨ ਨਾਬਾਲਗਾਂ ਦੀ ਹੱਤਿਆ ਦਾ ਦੋਸ਼ੀ ਕਰਾਰ
ਵਣ ਰੇਂਜ ਅਫ਼ਸਰ ਮੰਗਤ ਰਾਮ ਨੇ ਦੱਸਿਆ ਕਿ ਬੀਤੇ ਦਿਨੀਂ ਇਨ੍ਹਾਂ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਸੀ। ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿਥੋਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜਣ ਦੇ ਹੁਕਮ ਹੋਏ। ਜਿਸ ਤੋਂ ਬਾਅਦ ਜਦੋਂ ਇਨ੍ਹਾਂ ਦਾ ਮੈਡੀਕਲ ਕਰਵਾਇਆ ਗਿਆ ਤਾਂ ਰਿਪੋਰਟ ਐਚ.ਆਈ.ਵੀ. ਪਾਜ਼ਿਟਿਵ ਆਈ ਹੈ। ਜਾਣਕਾਰੀ ਅਨੁਸਾਰ ਇਹ ਤਿੰਨੇ ਨੌਜਵਾਨ ਅਜੇ ਵਿਆਹੇ ਨਹੀਂ ਹਨ।
ਇਸ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਦੀ ਐਚ.ਆਈ.ਵੀ. ਰਿਪੋਰਟ ਪਾਜ਼ਿਟਿਵ ਆਈ ਹੈ। ਅੱਜ ਇਨ੍ਹਾਂ ਨੂੰ ਜੇਲ੍ਹ 'ਚ ਛੱਡਿਆ ਜਾਵੇਗਾ ਅਤੇ ਜੇਲ੍ਹ ਪ੍ਰਸ਼ਾਸਨ ਨੂੰ ਵੀ ਇਨ੍ਹਾਂ ਦੀ ਬਿਮਾਰੀ ਬਾਰੇ ਜਾਣਕਾਰੀ ਦਿਤੀ ਜਾਵੇਗੀ ਤਾਂ ਜੋ ਇਨ੍ਹਾਂ ਨੂੰ ਢੁਕਵਾਂ ਇਲਾਜ ਮੁਹੱਈਆ ਕਰਵਾਇਆ ਜਾ ਸਕੇ।