ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਗਈ ਜਾਨ
ਸ਼ਿਆਂ ਦਾ ਕਾਰੋਬਾਰ ਘੱਟ ਹੋਣ ਦੀ ਬਜਾਏ ਹਰ ਰੋਜ਼ ਵਧਦਾ ਹੀ ਜਾ ਰਿਹਾ ਹੈ
photo
ਬਠਿੰਡਾ : ਪੰਜਾਬ ਵਿਚ ਹਰ ਦਿਨ ਨੌਜਵਾਨਾਂ ਦੀ ਨਸ਼ਿਆਂ ਦੀ ਓਵਰਡੋਜ਼ ਨਾਲ ਮੌਤ ਹੋ ਜਾਣ ਦੀਆਂ ਖ਼ਬਰਾਂ ਸੁਣਨ ਨੂੰ ਮਿਲਦੀਆਂ ਹਨ। ਨਸ਼ਿਆਂ ਦਾ ਕਾਰੋਬਾਰ ਘੱਟ ਹੋਣ ਦੀ ਬਜਾਏ ਹਰ ਰੋਜ਼ ਵਧਦਾ ਹੀ ਜਾ ਰਿਹਾ ਹੈ ਤੇ ਇਸਦੀ ਭੇਂਟ ਨੌਜਵਾਨ ਚੜ੍ਹ ਰਹੇ ਹਨ।
ਅਜਿਹਾ ਹੀ ਮਾਮਲਾ ਬਠਿੰਡਾ ਦੇ ਪਿੰਡ ਮਾਇਸਰਖਾਨਾ ਤੋਂ ਸਾਹਮਣੇ ਆਇਆ ਹੈ। ਮੌੜ ਬਲਾਕ ਦੇ ਪਿੰਡ ਮਾਇਸਰਖਾਨਾ ਦਾ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਜਸਵੰਤ ਸਿੰਘ (24) ਪੁੱਤਰ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਨੌਜਵਾਨ ਬੀਤੇ ਦਿਨ ਚਿੱਟੇ ਦਾ ਟੀਕਾ ਲਗਾਉਣ ਤੋਂ ਬਾਅਦ ਬੇਹੋਸ਼ ਹੋ ਗਿਆ, ਜਿਸ ਨੂੰ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਵਿਚ ਦਾਖਲ ਕਰਵਾਇਆ ਜਿੱਥੇ ਉਸ ਦੀ ਮੌਤ ਹੋ ਗਈ। ਕੋਟਫੱਤਾ ਪੁਲਿਸ ਨੇ ਮ੍ਰਿਤਕ ਦੀ ਮਾਤਾ ਦੇ ਬਿਆਨਾਂ 'ਤੇ ਪਿੰਡ ਮਾਇਸਰਖਾਨਾ ਦੇ ਹੀ ਇਕ ਵਿਅਕਤੀ ਤੇ ਧਾਰਾ 304 ਤਹਿਤ ਮਾਮਲਾ ਦਰਜ ਕੀਤਾ ਹੈ।