ਬਠਿੰਡਾ 'ਚ ਗੋਲੀ ਲੱਗਣ ਕਾਰਨ ਨੌਜਵਾਨ ਦੀ ਮੌਤ: ਮ੍ਰਿਤਕ ਦੇ ਪਿਤਾ ਨੇ ਇੱਕ ਵਿਅਕਤੀ ਖਿਲਾਫ ਕਤਲ ਦਾ ਮਾਮਲਾ ਕਰਵਾਇਆ ਦਰਜ
ਮ੍ਰਿਤਕ ਦਿੱਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਐਂਬੂਲੈਂਸ ਚਲਾਉਂਦਾ ਸੀ
photo
ਬਠਿੰਡਾ : ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਸਬ ਡਵੀਜ਼ਨ ਦੇ ਪਿੰਡ ਗਹਿਲੇਵਾਲਾ ਵਿੱਚ ਗੋਲੀ ਲੱਗਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਪੁਲਿਸ ਨੇ ਲਾਸ਼ ਨੂੰ ਤਲਵੰਡੀ ਸਾਬੋ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ। ਹਰਦੀਪ ਸਿੰਘ ਪੁੱਤਰ ਨਾਇਬ ਸਿੰਘ (22) ਦੀ ਛਾਤੀ ਵਿੱਚ ਗੋਲੀ ਲੱਗਣ ਕਾਰਨ ਮੌਤ ਹੋ ਗਈ।
ਮ੍ਰਿਤਕ ਦਿੱਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਐਂਬੂਲੈਂਸ ਚਲਾਉਂਦਾ ਸੀ ਪਰ ਉਸ ਦੀ ਮੌਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਇਸ ਦੇ ਨਾਲ ਹੀ ਪਿਤਾ ਨੇ ਹਰਦੀਪ ਦੇ ਕਤਲ ਦਾ ਖ਼ਦਸ਼ਾ ਪ੍ਰਗਟਾਇਆ ਹੈ। ਉਸ ਦਾ ਕਹਿਣਾ ਹੈ ਕਿ ਪਿੰਡ ਦੇ ਹੀ ਬਲਵਿੰਦਰ ਸਿੰਘ ਨੇ ਹਰਦੀਪ ਸਿੰਘ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ। ਉਨ੍ਹਾਂ ਦੀ ਆਪਸ ਵਿਚ ਦੁਸ਼ਮਣੀ ਸੀ।
ਪੁਲਿਸ ਵੱਲੋਂ ਬਲਵਿੰਦਰ ਸਿੰਘ ਵਾਸੀ ਗਹਿਲੇਵਾਲਾ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਗਿਆ ਹੈ।