Punjab Holiday: ਪੰਜਾਬ ਵਿਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਮਈ ਦੇ ਮਹੀਨੇ ਵਿਚ ਸਿਰਫ਼ ਦੋ ਹੀ ਗਜ਼ਟਿਡ ਛੁੱਟੀਆਂ ਹਨ।
Government Holiday
Government holiday declared in Punjab tomorrow News in punjabi: ਪੰਜਾਬ ਸਰਕਾਰ ਨੇ 1 ਮਈ ਵੀਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਸੂਬਾ ਸਰਕਾਰ ਨੇ ਇਸ ਦਿਨ ਲੇਬਰ ਡੇਅ (Labor Day) ਦੇ ਮੱਦੇਨਜ਼ਰ ਗਜ਼ਟਿਡ ਛੁੱਟੀ ਐਲਾਨੀ ਹੋਈ ਹੈ। ਇਸ ਦਿਨ ਪੰਜਾਬ ਭਰ ਦੇ ਸਾਰੇ ਸਕੂਲ, ਕਾਲਜ ਤੇ ਸਾਰੇ ਸਰਕਾਰੀ ਦਫ਼ਤਰ ਬੰਦ ਰਹਿਣਗੇ।
ਦੱਸ ਦਈਏ ਕਿ ਅਪ੍ਰੈਲ ਦੇ ਮਹੀਨੇ 7 ਗਜ਼ਟਿਡ ਛੁੱਟੀਆਂ ਆਈਆਂ ਸਨ, ਜਦਕਿ ਮਈ ਦੇ ਮਹੀਨੇ ਵਿਚ ਸਿਰਫ਼ ਦੋ ਹੀ ਗਜ਼ਟਿਡ ਛੁੱਟੀਆਂ ਹਨ। ਪਹਿਲੀ ਛੁੱਟੀ 1 ਮਈ ਦਿਨ ਵੀਰਵਾਰ ਨੂੰ ਆ ਰਹੀ ਹੈ ਜਦਕਿ ਦੂਜੀ ਛੁੱਟੀ 30 ਮਈ ਨੂੰ ਹੈ, ਇਸ ਦਿਨ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਹੈ, ਜਿਸ ਦੇ ਚੱਲਦੇ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ।
(For more news apart from Government holiday declared in Punjab tomorrow News in punjabi, stay tuned to Rozana Spokesman)