ਕਾਂਗਰਸ ਨੇ ਹਮੇਸ਼ਾ ਕਿਸਾਨਾਂ ਦਾ ਪੱਖ ਪੂਰਿਆ : ਬਿਜਲੀ ਮੰਤਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਾਂਗਰਸ ਸਰਕਾਰ ਵਲੋਂ ਢਾਈ ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਦਾ 2 ਲੱਖ ਰੁਪਏ ਤਕ ਦਾ ਕਰਜ਼ਾ ਮਾਫ਼ ਕਰਨ ਲਈ ਆਰੰਭੀ ਮੁਹਿੰਮ ਤਹਿਤ ਅੱਜ ਸਥਾਨਕ ਡੀ.ਡੀ. ਫੋਰਟ ...

Loan Relief certificates Distributed to Farmers

ਮਾਨਸਾ, ਕਾਂਗਰਸ ਸਰਕਾਰ ਵਲੋਂ ਢਾਈ ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਦਾ 2 ਲੱਖ ਰੁਪਏ ਤਕ ਦਾ ਕਰਜ਼ਾ ਮਾਫ਼ ਕਰਨ ਲਈ ਆਰੰਭੀ ਮੁਹਿੰਮ ਤਹਿਤ ਅੱਜ ਸਥਾਨਕ ਡੀ.ਡੀ. ਫੋਰਟ ਰਿਜ਼ੋਰਟ ਮਾਨਸਾ ਵਿਖੇ ਕਿਸਾਨ ਕਰਜ਼ਾ ਮੁਕਤੀ ਸਮਾਗਮ ਦੌਰਾਨ ਜ਼ਿਲ੍ਹੇ ਦੇ 699 ਕਿਸਾਨਾਂ ਦਾ 2 ਕਰੋੜ 70 ਲੱਖ ਰੁਪਏ ਦਾ ਕਰਜ਼ਾ ਮਾਫ਼ ਕੀਤਾ ਗਿਆ। 

ਸਮਾਗਮ ਦੌਰਾਨ ਬਿਜਲੀ ਮੰਤਰੀ ਪੰਜਾਬ  ਗੁਰਪ੍ਰੀਤ ਸਿੰਘ ਕਾਂਗੜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕਿਸਾਨਾਂ ਨੂੰ ਕਰਜ਼ਾ ਰਾਹਤ ਸਰਟੀਫ਼ੀਕੇਟਾਂ ਦੀ ਵੰਡ ਕੀਤੀ। ਇਸ ਮੌਕੇ ਸ੍ਰੀ ਕਾਂਗੜ ਨੇ ਕਿਹਾ ਕਿ ਕੈਪਟਨ ਕਾਂਗਰਸ ਸਰਕਾਰ ਨੇ ਹਮੇਸ਼ਾ ਤੋਂ ਹੀ ਕਿਸਾਨਾਂ ਦਾ ਪੱਖ ਪੂਰਿਆ ਹੈ ਅਤੇ ਹਮੇਸ਼ਾ ਹੀ ਕਿਸਾਨਾਂ ਦੀ ਭਲਾਈ ਲਈ ਹਰ ਸੰਭਵ ਉਪਰਾਲੇ ਕਰਦੀ ਰਹੀ ਹੈ। 

ਇਸ ਤੋਂ ਪਹਿਲਾਂ ਕਿਸਾਨ ਕਰਜ਼ਾ ਮੁਕਤੀ ਮੁਹਿੰਮ ਦੇ ਪਹਿਲੇ ਪੜਾਅ ਹੇਠ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਖ਼ੁਦ ਆ ਕੇ ਜ਼ਿਲ੍ਹੇ ਦੇ ਕਰੀਬ 7500 ਕਿਸਾਨਾਂ ਦਾ 22.50 ਕਰੋੜ ਦਾ ਕਰਜ਼ਾ ਮਾਫ਼ ਕਰ ਕੇ ਸਰਟੀਫ਼ੀਕੇਟ ਵੰਡੇ ਸਨ। ਦੂਜੇ ਪੜਾਅ ਹੇਠ ਕਰੀਬ 6000 ਕਿਸਾਨਾਂ ਦਾ 22 ਕਰੋੜ ਰੁਪਏ ਦਾ ਕਰਜ਼ਾ ਮਾਫ਼ ਕੀਤਾ ਸੀ ਜਿਸ ਵਿਚ ਵਿੱਤ ਮੰਤਰੀ ਪੰਜਾਬ  ਮਨਪ੍ਰੀਤ ਸਿੰਘ ਬਾਦਲ ਨੇ ਸ਼ਿਰਕਤ ਕੀਤੀ ਸੀ।

ਇਸ ਮੌਕੇ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਨੇਤਾ ਅਜੀਤ ਇੰਦਰ ਸਿੰਘ ਮੋਫਰ, ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਬਿਕਰਮਜੀਤ ਸਿੰਘ ਮੋਫਰ, ਡਿਪਟੀ ਕਮਿਸ਼ਨਰ ਮਾਨਸਾ  ਬਲਵਿੰਦਰ ਸਿੰਘ ਧਾਲੀਵਾਲ, ਸਹਾਇਕ ਕਮਿਸ਼ਨਰ (ਜ) ਓਮ ਪ੍ਰਕਾਸ਼, ਮੈਨੇਜਿੰਗ ਡਾਇਰੈਕਟਰ ਕੋਆਪ੍ਰੇਟਿਵ ਬੈਂਕ ਹਰਵਿੰਦਰ ਸਿੰਘ ਢਿੱਲੋਂ, ਜ਼ਿਲ੍ਹਾ ਮੈਨੇਜਰ ਕੋਆਪ੍ਰੇਟਿਵ ਬੈਂਕ ਵਿਸ਼ਾਲ ਗਰਗ, ਡਿਪਟੀ ਰਜਿਸਟਰਾਰ ਕੋਆਪ੍ਰੇਟਿਵ ਬੈਂਕ ਜਤਿੰਦਰ ਪਾਲ ਸਿੰਘ ਚਹਿਲ, ਸਾਬਕਾ ਡਿਪਟੀ ਸਪੀਕਰ ਜਸਵੰਤ ਸਿੰਘ ਫਫੜੇ ਭਾਈਕੇ, ਐਡਵੋਕੇਟ ਮਨੋਜ ਕੁਮਾਰ ਤੋਂ ਇਲਾਵਾ ਹੋਰ ਵੀ ਸ਼ਖ਼ਸੀਅਤਾਂ ਮੌਜੂਦ ਸਨ।