ਲੌਕਡਾਊਨ ਨੇ ਦੇਸ਼ ਨੂੰ 10 ਸਾਲ ਪਿੱਛੇ ਧੱਕਿਆ-ਮਨਪ੍ਰੀਤ ਬਾਦਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮਨਪ੍ਰੀਤ ਸਿੰਘ ਬਾਦਲ ਨੇ ਅੱਜ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਉਹਨਾਂ ਨਾਲ ਬਠਿੰਡਾ ਸ਼ਹਿਰ ਦੇ ਵਿਕਾਸ ਕਾਰਜਾਂ ਸਬੰਧੀ ਚਰਚਾ ਕੀਤੀ।

Manpreet Singh Badal

ਬਠਿੰਡਾ:  ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਉਹਨਾਂ ਨਾਲ ਬਠਿੰਡਾ ਸ਼ਹਿਰ ਦੇ ਵਿਕਾਸ ਕਾਰਜਾਂ ਸਬੰਧੀ ਚਰਚਾ ਕੀਤੀ।

ਇਸ ਮੌਕੇ ਉਹਨਾਂ ਨੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦ ਨੇਪਰੇ ਚਾੜਨ ਦੇ ਹੁਕਮ ਦਿੰਦਿਆਂ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।  ਉਹਨਾਂ ਨੇ ਕਿਹਾ ਕਿ ਵਿਕਾਸ ਪ੍ਰਾਜੈਕਟਾਂ ਨੂੰ ਸਮਾਂਬੱਧ ਤਰੀਕੇ ਨਾਲ ਪੂਰਾ ਕੀਤਾ ਜਾਵੇ।

ਇਸ ਦੌਰਾਨ ਵਿੱਤ ਮੰਤਰੀ ਨੇ ਕਿਹਾ ਲੌਕਡਾਊਨ ਦੇ ਚਲਦਿਆਂ ਵਪਾਰ ਨੂੰ ਕਰੋੜਾਂ ਦਾ ਨੁਕਸਾਨ ਹੋਇਆ ਹੈ ਤੇ ਇਸ ਦੇ ਚਲਦਿਆਂ ਦੇਸ਼ 10 ਸਾਲ ਪਿੱਛੇ ਚਲਾ ਗਿਆ ਹੈ। ਉਹਨਾਂ ਕਿਹਾ ਅਮੀਰ ਸੂਬਿਆਂ ਨੂੰ ਲੌਕਡਾਊਨ ਲਗਾਉਣ ਦੀ ਲੋੜ ਹੈ, ਪੰਜਾਬ ਇਕ ਗਰੀਬ ਸੂਬਾ ਹੈ, ਜਿੱਥੇ ਜ਼ਿਆਦਾਤਰ ਲੋਕ ਮਜ਼ਦੂਰੀ ਕਰਕੇ ਅਪਣੀ ਰੋਜ਼ੀ ਰੋਟੀ ਕਮਾਉਂਦੇ ਹਨ। 

ਉਹਨਾਂ ਕਿਹਾ ਕਿ ਪੰਜਾਬ ਵਿਚ ਲੰਬੇ ਸਮੇਂ ਤੱਕ ਲੌਕਡਾਊਨ ਨਹੀਂ ਕੀਤਾ ਜਾ ਸਕਦਾ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਲੌਕਡਾਊਨ ਦੇ ਚਲਦਿਆਂ ਪ੍ਰਵਾਸੀ ਮਜ਼ਦੂਰਾਂ ਨੂੰ ਵੀ ਵੱਡੀਆਂ ਮੂਸੀਬਤਾਂ ਦਾ ਸਾਹਮਣਾ ਕਰਨਾ ਪਿਆ ਹੈ। ਇਸ ਮੌਕੇ ਉਹਨਾਂ ਨੇ ਕੇਂਦਰ ਸਰਕਾਰ ਦੀ ਕਾਰਗੁਜ਼ਾਰੀ 'ਤੇ ਵੀ ਹਮਲਾ ਬੋਲਿਆ।