ਹੁਸ਼ਿਆਰਪੁਰ ਨਗਰ ਨਿਗਮ ਨੇ ਮਾਸਕ ਨਾ ਪਹਿਨਣ ਵਾਲਿਆਂ ਦੇ ਕੱਟੇ ਚਲਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੜਕ 'ਤੇ ਥੁੱਕਣ ਵਾਲਿਆਂ ਨੂੰ ਲਗਾਇਆ ਜਾ ਰਿਹੈ 100 ਰੁਪਏ ਜੁਰਮਾਨਾ

file photo

ਟਾਂਡਾ ਉੜਮੁੜ (ਅੰਮ੍ਰਿਤਪਾਲ ਬਾਜਵਾ) : ਹੁਸ਼ਿਆਰਪੁਰ ਵਿਚ ਨਗਰ ਨਿਗਰ ਵੱਲੋਂ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਜਾਗਰੂਕ ਮੁਹਿੰਮ ਚਲਾਈ ਗਈ, ਜਿਸ ਵਿਚ ਮਾਸਕ ਨਾ ਪਹਿਨਣ ਵਾਲਿਆਂ ਦੇ ਚਲਾਨ ਕੱਟੇ ਗਏ।

ਅਤੇ ਮੌਕੇ 'ਤੇ ਹੀ ਰਕਮ ਵਸੂਲੀ ਗਈ। ਇਸ ਦੌਰਾਨ ਨਗਰ ਨਿਗਮ ਇੰਸਪੈਕਟਰ ਸਮੇਤ ਪੁਲਿਸ ਨੇ ਵਿਸ਼ੇਸ਼ ਤੌਰ 'ਤੇ ਨਾਕਾਬੰਦੀ ਕੀਤੀ ਹੋਈ ਸੀ, ਜਿੱਥੇ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ਦੇ ਕਰੀਬ 23 ਚਲਾਨ ਕੱਟੇ ਗਏ।

ਇਸ ਸਬੰਧੀ ਗੱਲਬਾਤ ਕਰਦਿਆਂ ਨਗਰ ਨਿਗਮ ਇੰਸਪੈਕਟਰ ਸੰਜੀਵ ਅਰੋੜਾ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਰੋਕਣ ਲਈ ਇਹ ਅਭਿਆਨ ਚਲਾਇਆ ਗਿਆ ।

ਉਨ੍ਹਾਂ ਦੱਸਿਆ ਕਿ ਜਿਸ ਵਿਅਕਤੀ ਨੇ ਮਾਸਕ ਨਹੀਂ ਪਹਿਨਿਆ ਉੁਸ ਨੂੰ 200 ਰੁਪਏ ਜੁਰਮਾਨਾ ਕੀਤਾ ਜਾ ਰਿਹਾ ਜਦਕਿ ਸੜਕ 'ਤੇ ਥੁੱਕਣ ਵਾਲਿਆਂ ਨੂੰ 100 ਰੁਪਏ ਜੁਰਮਾਨਾ ਕੀਤਾ ਜਾ ਰਿਹਾ।

ਦੱਸ ਦਈਏ ਕਿ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਪਿਛਲੇ ਕਰੀ ਦੋ ਮਹੀਨੇ ਤੋਂ ਸਖ਼ਤ ਲਾਕਡਾਊਨ ਕੀਤਾ ਹੋਇਆ ਸੀ ਪਰ ਹੁਣ ਲਾਕਡਾਊਨ ਦੇ ਚੌਥੇ ਪੜਾਅ ਵਿਚ ਕਾਫ਼ੀ ਢਿੱਲ ਦੇ ਦਿੱਤੀ ਗਈ।

ਜਿਸ ਦੇ ਚਲਦਿਆਂ ਸਰਕਾਰ ਵੱਲੋਂ ਸਾਰਿਆਂ ਨੂੰ ਮਾਸਕ ਪਹਿਨਣ ਦੀ ਹਦਾਇਤ ਕੀਤੀ ਗਈਹੈ ਅਤੇ ਜੋ ਇਸ ਦੀ ਉਲੰਘਣਾ ਕਰਦੇ ਨੇ, ਉਨ੍ਹਾਂ ਦੇ ਚਲਾਨ ਕੱਟੇ ਜਾ ਰਹੇ ਨੇ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।