ਪੰਜਾਬ ਵਿਚ ਸ਼ਰੇਆਮ ਕਾਨੂੰਨ ਦੀਆਂ ਉੱਡ ਰਹੀਆਂ ਧੱਜੀਆਂ, ਹੁਣ ASI ਦੀ ਗੋਲ਼ੀ ਲੱਗਣ ਨਾਲ ਗਈ ਜਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਹਾਲਾਤ ਦਿਨੋਂ ਦਿਨ ਵਿਗੜਦੇ ਜਾ ਰਹੇ

Photo

 

 ਮੁਹਾਲੀ : ਪੰਜਾਬ ਦੇ ਹਾਲਾਤ ਦਿਨੋਂ ਦਿਨ ਵਿਗੜਦੇ ਜਾ ਰਿਹਾ ਹਨ। ਹਰ ਰੋਜ਼ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਸਿੱਧੂ ਮੂਸੇਵਾਲਾ ਦਾ ਕਤਲ ਦਾ ਮਾਮਲਾ ਹਜੇ ਠੰਡਾ ਨਹੀਂ ਪਿਆ ਕਿ ਹੁਣ ਜਲੰਧਰ 'ਚ ਏਐਸਆਈ ਦੀ  ਗੋਲੀ ਲੱਗਣ ਨਾਲ ਮੌਤ ਹੋ ਗਈ। ਥਾਣਾ ਡਿਵੀਜ਼ਨ ਨੰਬਰ ਸੱਤ ਅਧੀਨ ਪੈਂਦੇ ਗੜ੍ਹਾ ਇਲਾਕੇ ਵਿੱਚ ਏਐਸਆਈ ਦੀ ਗੋਲ਼ੀ ਲੱਗਣ ਨਾਲ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਜਲੰਧਰ ਦੇ ਡਿਵੀਜ਼ਨ ਨੰਬਰ ਅਧੀਨ ਪੈਂਦੇ ਗੜ੍ਹਾ ਇਲਾਕੇ ਵਿੱਚ ਸ਼ੱਕੀ ਹਾਲਾਤ ਵਿੱਚ ਦੇਰ ਰਾਤ ਗੋਲ਼ੀ ਚੱਲਣ ਨਾਲ ਏਐਸਆਈ ਦੀ ਮੌਤ ਹੋ ਗਈ।

 

ਮ੍ਰਿਤਕ ਏਐੱਸਆਈ ਦੀ ਪਛਾਣ ਸਵਰਨ ਸਿੰਘ ਵਜੋਂ ਹੋਈ ਹੈ ਜੋ ਕਿ ਲੰਬਾ ਪਿੰਡ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਗੋਲ਼ੀ ਚੱਲਣ ਦਾ ਕਾਰਨ ਅਜੇ ਤੱਕ ਸਪੱਸ਼ਟ ਨਹੀਂ ਹੋ ਸਕਿਆ ਹੈ ਪਰ ਸੂਤਰਾਂ ਅਨੁਸਾਰ ਦੇਰ ਰਾਤ ਏਐਸਆਈ ਦਾ ਕਤਲ ਕਰਨ ਦੀ ਗੱਲ ਕਹੀ ਜਾ ਰਹੀ ਹੈ।

 

ਮ੍ਰਿਤਕ ਏਐਸਆਈ ਸਵਰਨ ਸਿੰਘ ਦੇ ਰਿਸ਼ਤੇਦਾਰਾਂ ਨੇ ਦੋਸ਼ ਲਾਇਆ ਹੈ ਕਿ ਸਵਰਨ ਸਿੰਘ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਉਸ ਨੇ ਦੱਸਿਆ ਕਿ ਸਵਰਨ ਸਿੰਘ ਨੇ ਮਰਨ ਤੋਂ ਪਹਿਲਾਂ ਇੱਕ ਵੀਡੀਓ ਵੀ ਭੇਜੀ ਸੀ।