ਸਿੱਧੂ ਮੂਸੇਵਾਲਾ ਮਾਮਲੇ 'ਚ DGP ਪੰਜਾਬ ਦਾ ਵੱਡਾ ਬਿਆਨ, ਪੜ੍ਹੋ ਪੂਰੀ ਖ਼ਬਰ
'ਇਸ ਮਾਮਲੇ ਦੀ ਜਾਂਚ ਜਾਰੀ ਹੈ ਜਲਦ ਹੀ ਦੋਸ਼ੀਆਂ ਨੂੰ ਕਾਬੂ ਕੀਤਾ ਜਾਵੇਗਾ'
ਚੰਡੀਗੜ੍ਹ : ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਦੇ ਡੀਜੀਪੀ ਵੀ.ਕੇ. ਭਾਵਰਾ ਨੇ ਪ੍ਰੈਸ ਕਾਨਫਰੰਸ ਕੀਤੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੀਜੀਪੀ ਭਾਵਰਾ ਦੇ ਬਿਆਨ 'ਤੇ ਸਪੱਸ਼ਟੀਕਰਨ ਮੰਗਿਆ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਘਟਾਉਣ ਦੇ ਫੈਸਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ।
ਇਸ ਦੇ ਨਾਲ ਹੀ ਡੀਜੀਪੀ ਭਾਵਰਾ ਨੇ ਕਿਹਾ ਕਿ ਉਨ੍ਹਾਂ ਕਦੇ ਇਹ ਨਹੀਂ ਕਿਹਾ ਕਿ ਸਿੱਧੂ ਮੂਸੇਵਾਲਾ ਗੈਂਗਸਟਰ ਹੈ ਜਾਂ ਗੈਂਗਸਟਰਾਂ ਨਾਲ ਜੁੜਿਆ ਹੋਇਆ ਹੈ। ਡੀਜੀਪੀ ਨੇ ਕਿਹਾ ਕਿ ਉਹ ਮੂਸੇਵਾਲਾ ਦੇ ਕਤਲ ਦੀ ਸਖ਼ਤ ਨਿੰਦਾ ਕਰਦੇ ਹਨ। ਉਹ ਮੂਸੇਵਾਲਾ ਦਾ ਸਤਿਕਾਰ ਕਰਦੇ ਹਨ। ਸਿੱਧੂ ਮੂਸੇਵਾਲਾ ਪੰਜਾਬ ਦਾ ਮਸ਼ਹੂਰ ਕਲਾਕਾਰ ਸੀ। ਉਹ ਇੱਥੋਂ ਦੇ ਸੱਭਿਆਚਾਰ ਦਾ ਪ੍ਰਤੀਕ ਸੀ। ਮੂਸੇਵਾਲਾ ਦੇ ਕਤਲ ਦੀ ਜਾਂਚ ਜਾਰੀ ਹੈ। ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਡੀਜੀਪੀ ਨੇ ਕਿਹਾ ਕਿ ਮੂਸੇਵਾਲਾ ਬਾਰੇ ਉਨ੍ਹਾਂ ਦੇ ਬਿਆਨ ਨੂੰ ਗ਼ਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ। ਉਹ ਮੂਸੇਵਾਲਾ ਦੀ ਇੱਜ਼ਤ ਇੱਜ਼ਤ ਕਰਦੇ ਹਨ। ਲਾਰੈਂਸ ਬਿਸ਼ਨੋਈ ਗੈਂਗ ਦੇ ਇੱਕ ਸਾਥੀ ਗੋਲਡੀ ਬਰਾੜ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਜਾਂਚ ਵਿੱਚ ਕਤਲ ਦੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿੱਚ ਸਿੱਧੂ ਮੂਸੇਵਾਲਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮੂਸੇਵਾਲਾ ਆਪਣੇ ਦੋ ਦੋਸਤਾਂ ਨਾਲ ਥਾਰ ਕਾਰ ਵਿਚ ਜਾ ਰਿਹਾ ਸੀ। ਇਹ ਵੀ ਜਾਣਕਾਰੀ ਮਿਲੀ ਹੈ ਕਿ ਇਸ ਕਤਲੇਆਮ ਦੀ ਸਾਜ਼ਿਸ਼ ਤਿਹਾੜ ਜੇਲ੍ਹ ਵਿੱਚ ਰਚੀ ਗਈ ਸੀ। ਲਾਰੈਂਸ ਬਿਸ਼ਨੋਈ ਨੇ ਗੋਲਡੀ ਬਰਾੜ ਨਾਲ ਵਿਦੇਸ਼ਾਂ ਵਿੱਚ ਵਰਚੁਅਲ ਨੰਬਰਾਂ ਰਾਹੀਂ ਕਈ ਵਾਰ ਗੱਲਬਾਤ ਕੀਤੀ ਸੀ।