ਰਿਸ਼ਵਤ ਲੈਣ ਦੇ ਦੋਸ਼ 'ਚ ਵਿਜੀਲੈਂਸ ਵੱਲੋਂ PSPCL ਦਾ ਸਹਾਇਕ ਲਾਈਨਮੈਨ ਗ੍ਰਿਫ਼ਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਦੌਰਾਨ ਦੋਸ਼ ਸਹੀ ਸਾਬਤ ਹੋਏ ਅਤੇ ਮੁਲਜ਼ਮ ਨੇ ਆਪਣਾ ਜੁਰਮ ਕਬੂਲ ਕਰ ਲਿਆ।

VIGILANCE ARREST ASSISTANT LINEMAN FOR TAKING BRIBE

 

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਜਲੰਧਰ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਇਕ ਸਹਾਇਕ ਲਾਈਨਮੈਨ (ਏ.ਐਲ.ਐਮ) ਨੂੰ 75000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਦੇ ਦਫ਼ਤਰ ਪਿੰਡ ਬੜਿੰਗ, ਜਲੰਧਰ ਵਿਖੇ ਤਾਇਨਾਤ ਏ.ਐਲ.ਐਮ ਅੰਮ੍ਰਿਤ ਲਾਲ ਮੋਦੀ ਨੂੰ ਬਲਵੀਰ ਕੌਰ ਵਾਸੀ ਪਿੰਡ ਤੱਲਣ, ਜਿਲਾ ਜਲੰਧਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

Bribe

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਦੇ ਵਟਸਐਪ ਨੰਬਰ ’ਤੇ ਆਪਣੀ  ਦਰਜ ਕਰਵਾਈ ਸ਼ਿਕਾਇਤ ਵਿੱਚ ਦੋਸ਼ ਲਾਇਆ ਸੀ ਕਿ ਉਕਤ ਲਾਈਨਮੈਨ ਪਹਿਲਾਂ ਹੀ ਉਸ ਦੇ ਘਰੇਲੂ ਬਿਜਲੀ ਬਿੱਲ ਦੇ ਨਿਪਟਾਰੇ ਲਈ ਤਿੰਨ ਕਿਸ਼ਤਾਂ ਵਿੱਚ 75000 ਰੁਪਏ ਲੈ ਚੁੱਕਾ ਹੈ ਪਰ ਉਸਦੇ ਬਿਜਲੀ ਬਿੱਲ ਦਾ ਨਿਪਟਾਰਾ  ਨਹੀਂ ਕੀਤਾ ਗਿਆ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਦੋਸ਼ੀ ਏ.ਐਲ.ਐਮ ਨੇ ਉਸ ਨੂੰ ਰਿਸ਼ਵਤ ਦੀ ਰਕਮ ਵਾਪਸ ਕਰਨ ਲਈ 50000 ਰੁਪਏ ਦਾ ਚੈੱਕ ਵੀ ਦਿੱਤਾ ਸੀ ਪਰ ਬੈਂਕ ਵੱਲੋਂ ਇਹ ਚੈੱਕ ਰੱਦ ਕਰ ਦਿੱਤਾ ਗਿਆ।

VIGILANCE ARREST ASSISTANT LINEMAN FOR TAKING BRIBE

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਦੌਰਾਨ ਦੋਸ਼ ਸਹੀ ਸਾਬਤ ਹੋਏ ਅਤੇ ਮੁਲਜ਼ਮ ਨੇ ਆਪਣਾ ਜੁਰਮ ਕਬੂਲ ਕਰ ਲਿਆ। ਉਸ ਦੇ ਇਕਬਾਲੀਆ ਬਿਆਨ ਦੇ ਆਧਾਰ ’ਤੇ ਜਲੰਧਰ ਤੋਂ ਵਿਜੀਲੈਂਸ ਬਿਉਰੋ ਦੀ ਟੀਮ ਨੇ ਉਕਤ ਦੋਸ਼ੀ ਏ.ਐੱਲ.ਐੱਮ. ਨੂੰ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਗਿ੍ਰਫਤਾਰ ਕਰ ਲਿਆ। ਉਹਨਾਂ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।