ਡਾ. ਇੰਦਰਬੀਰ ਨਿੱਝਰ ਨੇ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ, ਭਲਕੇ ਹੋਵੇਗਾ ਕੈਬਨਿਟ ਦਾ ਵਿਸਥਾਰ

ਏਜੰਸੀ

ਖ਼ਬਰਾਂ, ਪੰਜਾਬ

2 ਨਵੇਂ ਮੰਤਰੀ ਹੋਣਗੇ ਕੈਬਨਿਟ ਵਿਚ ਸ਼ਾਮਲ 

Inderbir Singh Nijjar

ਚੰਡੀਗੜ੍ਹ-  ਭਲਕੇ ਪੰਜਾਬ ਕੈਬਨਿਟ ਵਿਚ ਵਿਸਥਾਰ ਹੋਵੇਗਾ ਤੇ ਹੁਣੇ-ਹੁਣੇ ਇਹ ਖਬਰ ਸਾਹਮਣੇ ਆਈ ਹੈ ਕਿ  ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਹਨਾਂ ਨੇ ਇਹ ਅਸਤੀਫ਼ਾ ਅਪਣੇ ਨਿੱਜੀ ਕਾਰਨਾਂ ਕਰ ਕੇ ਦਿੱਤਾ ਹੈ । ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਭਲਕੇ ਗੁਰਮੀਤ ਸਿੰਘ ਖੁੱਡੀਆ ਅਤੇ ਬਲਕਾਰ ਸਿੰਘ ਨੂੰ ਮੰਤਰੀ ਮੰਡਲ ਵਿਚ ਥਾਂ ਮਿਲ ਸਕਦੀ ਹੈ। ਦੱਸ ਦਈਏ ਕਿ ਇੰਦਰਬੀਰ ਸਿੰਘ ਨਿੱਝਰ ਅੰਮ੍ਰਿਤਸਰ ਸਾਊਥ ਤੋਂ ਜਿੱਤੇ ਸੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡਾ: ਇੰਦਰਬੀਰ ਸਿੰਘ ਨਿੱਝਰ ਦਾ ਅਸਤੀਫ਼ਾ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਜਲਦੀ ਪ੍ਰਵਾਨ ਕਰਨ ਲਈ ਭੇਜ ਦਿੱਤਾ ਹੈ।