AGTF ਵਲੋਂ ਜਰਨੈਲ ਸਿੰਘ ਕਤਲ ਮਾਮਲੇ ਦਾ ਪਰਦਾਫਾਸ਼, ਬੰਬੀਹਾ ਗੈਂਗ ਦੇ 10 ਸ਼ੂਟਰਾਂ ਦੀ ਕੀਤੀ ਪਛਾਣ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ਼ੂਟਰਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ

AGTF established the role of 10 accused/shooters of Bambiha Gang



ਅੰਮ੍ਰਿਤਸਰ: ਪਿੰਡ ਸਠਿਆਲਾ 'ਚ ਗੋਲੀਬਾਰੀ ਦੌਰਾਨ ਗੈਂਗਸਟਰ ਜਰਨੈਲ ਸਿੰਘ ਦੇ ਕਤਲ ਮਾਮਲੇ 'ਚ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਦਸਿਆ ਕਿ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਸਾਰੀ ਸਾਜ਼ਸ਼ ਦਾ ਪਰਦਾਫਾਸ਼ ਕਰਦਿਆਂ ਇਸ ਘਟਨਾ ਵਿਚ ਬੰਬੀਹਾ ਗੈਂਗ ਦੇ 10 ਮੁਲਜ਼ਮਾਂ/ਸ਼ੂਟਰਾਂ ਦੀ ਭੂਮਿਕਾ ਦਾ ਪਤਾ ਲਗਾਇਆ ਹੈ।

ਉਨ੍ਹਾਂ ਦਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ 24 ਮਈ ਨੂੰ ਸਠਿਆਲਾ ਵਿਚ ਨਾਮੀ ਗੈਂਗਸਟਰ ਜਰਨੈਲ ਸਿੰਘ ਦਾ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਗਿਆ, ਜਿਸ ਨੂੰ 24-25 ਗੋਲੀਆਂ ਮਾਰੀਆਂ ਗਈਆਂ ਸਨ। ਗੈਂਗਸਟਰ ਜਰਨੈਲ ਸਿੰਘ ਦਾ ਸਬੰਧ ਗੋਪੀ ਘਨਸ਼ਾਮਪੁਰੀਆ ਗੈਂਗ ਨਾਲ ਦਸਿਆ ਜਾਂਦਾ ਹੈ।