Jalandhar Accident : ਜਲੰਧਰ ’ਚ ਫਲਾਈਓਵਰ 'ਤੇ ਕਾਰ ਡਿਵਾਈਡਰ ਨਾਲ ਟਕਰਾ ਕੇ ਪਲਟੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Jalandhar Accident : ਮੋਟਰਸਾਈਕਲ ਸਵਾਰ ਨੂੰ ਬਚਾਉਂਦੇ ਸਮੇਂ ਵਾਪਰਿਆ ਹਾਦਸਾ

ਕਾਰ ਡਿਵਾਈਡਰ ਨਾਲ ਟਕਰਾ ਕੇ ਪਲਟੀ

 Jalandhar Accident : ਜਲੰਧਰ ਵੀਰਵਾਰ ਨੂੰ ਬੱਸ ਸਟੈਂਡ ਫਲਾਈਓਵਰ 'ਤੇ ਇਕ ਮੋਟਰਸਾਈਕਲ ਸਵਾਰ ਨੂੰ ਬਚਾਉਂਦੇ ਸਮੇਂ ਇਕ ਕਾਰ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਏਅਰਬੈਗ ਵੀ ਖੁੱਲ੍ਹ ਗਏ। ਹਾਲਾਂਕਿ ਇਸ ਹਾਦਸੇ ’ਚ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ। ਗੱਡੀ ਦੇ ਪਲਟਣ ਕਾਰਨ ਫਲਾਈਓਵਰ ’ਤੇ ਜਾਮ ਲੱਗ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ, ਜਿਸ ਤੋਂ ਬਾਅਦ ਕਾਰ ਨੂੰ ਟੋਅ ਵੈਨ ਨਾਲ ਪਿੱਛੇ ਖਿੱਚ ਲਿਆ ਗਿਆ।

ਇਹ ਵੀ ਪੜੋ:High Court : ਹਾਈ ਕੋਰਟ ਨੇ ਕਿਹਾ ਅਧਿਕਾਰੀਆਂ ਨੂੰ ਕੰਨਿਆ ਭਰੂਣ ਹੱਤਿਆ ਰੋਕਣ ਲਈ ਕੰਮ ਕਰਨਾ ਚਾਹੀਦਾ 

ਜਾਣਕਾਰੀ ਦਿੰਦਿਆਂ ਵਿਸ਼ਾਲ ਨੇ ਦੱਸਿਆ ਕਿ ਉਸ ਦਾ ਭਰਾ ਬੀਐੱਸਐੱਫ ਚੌਕ ਤੋਂ ਬੀਐੱਮਸੀ ਚੌਕ ਵੱਲ ਜਾ ਰਿਹਾ ਸੀ ਤਾਂ ਅਚਾਨਕ ਮੋਟਰਸਾਈਕਲ ਸਵਾਰ ਨੇ ਕਾਰ ਨੂੰ ਓਵਰਟੇਕ ਕਰ ਲਿਆ। ਜਿਸ ਤੋਂ ਬਾਅਦ ਉਕਤ ਮੋਟਰਸਾਈਕਲ ਸਵਾਰ ਨੂੰ ਬਚਾਉਣ ਦੀ ਕੋਸ਼ਿਸ ਦੌਰਾਨ ਕਾਰ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ। ਉਸ ਨੇ ਦੱਸਿਆ ਕਿ ਕਾਰ ਦੀ ਟੱਕਰ ਕਾਰਨ ਕਾਰ ਦੇ ਏਅਰ ਬੈਗ ਖੁੱਲ੍ਹ ਗਏ, ਜਿਸ ਕਾਰਨ ਉਸ ਦੇ ਭਰਾ ਨੂੰ ਕੋਈ ਸੱਟ ਨਹੀਂ ਲੱਗੀ।

(For more news apart from car collided with divider on flyover overturned in Jalandhar  News in Punjabi, stay tuned to Rozana Spokesman)