Hoshiarpur News: PM ਮੋਦੀ ਨੇ ਗੁਰੂ ਰਵਿਦਾਸ ਜੀ ਨੂੰ ਕੀਤਾ ਯਾਦ, ਗਰੀਬਾਂ ਦੀ ਭਲਾਈ ਨੂੰ ਸਰਕਾਰ ਦੀ ਵੱਡੀ ਤਰਜੀਹ ਦੱਸਿਆ 

ਏਜੰਸੀ

ਖ਼ਬਰਾਂ, ਪੰਜਾਬ

ਉਨ੍ਹਾਂ ਕਿਹਾ ਕਿ ਮੈਂ ਵਾਰਾਣਸੀ ਤੋਂ ਸੰਸਦ ਮੈਂਬਰ ਹਾਂ ਅਤੇ ਗੁਰੂ ਰਵਿਦਾਸ ਜੀ ਦਾ ਜਨਮ ਉੱਥੇ ਹੋਇਆ ਸੀ।

PM Modi

Hoshiarpur News : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ ਦਹਾਕਿਆਂ ਬਾਅਦ ਕੇਂਦਰ 'ਚ ਪੂਰਨ ਬਹੁਮਤ ਵਾਲੀ ਸਰਕਾਰ ਬਣਨ ਦਾ ਸਮਾਂ ਆ ਗਿਆ ਹੈ। ਗੁਰੂ ਰਵਿਦਾਸ ਜੀ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਗਰੀਬਾਂ ਦੀ ਭਲਾਈ ਉਨ੍ਹਾਂ ਦੀ ਸਰਕਾਰ ਦੀ ਵੱਡੀ ਤਰਜੀਹ ਹੈ ਅਤੇ ਇਸ ਦੇ ਪਿੱਛੇ ਪ੍ਰੇਰਣਾ ਗੁਰੂ ਰਵਿਦਾਸ ਜੀ ਹਨ। 

ਸੱਤ ਪੜਾਵਾਂ 'ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਪ੍ਰਚਾਰ ਦੇ ਆਖ਼ਰੀ ਦਿਨ ਹੁਸ਼ਿਆਰਪੁਰ ਵਿਚ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਦੇਸ਼ ਨੇ ਪਿਛਲੇ 10 ਸਾਲਾਂ 'ਚ ਬੇਮਿਸਾਲ ਵਿਕਾਸ ਦੇਖਿਆ ਹੈ। ਗਰੀਬਾਂ ਦੀ ਭਲਾਈ ਮੇਰੀ ਸਰਕਾਰ ਦੀ ਵੱਡੀ ਤਰਜੀਹ ਹੈ ਅਤੇ ਇਸ ਦੇ ਪਿੱਛੇ ਗੁਰੂ ਰਵਿਦਾਸ ਜੀ ਤੋਂ ਲਈ ਪ੍ਰੇਰਣਾ ਹੈ। ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਉਹ ਚਾਹੁੰਦੇ ਹਨ ਕਿ ਸਥਾਨਕ ਆਦਮਪੁਰ ਹਵਾਈ ਅੱਡੇ ਦਾ ਨਾਮ ਗੁਰੂ ਰਵਿਦਾਸ ਦੇ ਨਾਮ 'ਤੇ ਰੱਖਿਆ ਜਾਵੇ।
ਇਸ ਨੂੰ ਇਸ ਚੋਣ ਦੀ ਆਪਣੀ ਆਖ਼ਰੀ ਜਨਸਭਾ ਦੱਸਦਿਆਂ ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਨੂੰ ਛੋਟੀ ਕਾਸ਼ੀ ਕਿਹਾ ਜਾਂਦਾ ਹੈ ਅਤੇ ਇਹ ਗੁਰੂ ਰਵਿਦਾਸ ਜੀ ਦੀ ਤਪੋਭੂਮੀ ਹੈ। 

ਉਨ੍ਹਾਂ ਕਿਹਾ ਕਿ ਮੈਂ ਵਾਰਾਣਸੀ ਤੋਂ ਸੰਸਦ ਮੈਂਬਰ ਹਾਂ ਅਤੇ ਗੁਰੂ ਰਵਿਦਾਸ ਜੀ ਦਾ ਜਨਮ ਉੱਥੇ ਹੋਇਆ ਸੀ। ਇਸ ਲਈ ਹੁਸ਼ਿਆਰਪੁਰ ਦੀ ਇਸ ਪਵਿੱਤਰ ਧਰਤੀ 'ਤੇ ਚੋਣ ਪ੍ਰਚਾਰ ਸਮਾਪਤ ਕਰਨਾ ਮੇਰੇ ਲਈ ਮਾਣ ਵਾਲੀ ਗੱਲ ਹੈ। ’’ ਕਾਂਗਰਸ ਅਤੇ ਵਿਰੋਧੀ ਗੱਠਜੋੜ 'ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ' ('ਇੰਡੀਆ') 'ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸਰਜੀਕਲ ਸਟ੍ਰਾਈਕ ਦੇ ਸਬੂਤ ਮੰਗੇ ਅਤੇ ਕਦੇ ਫੌਜ ਦੀ ਪਰਵਾਹ ਨਹੀਂ ਕੀਤੀ ਅਤੇ ਸਰਕਾਰੀ ਖਜ਼ਾਨਾ ਖਾਲੀ ਕਰ ਦਿੱਤਾ। 

ਉਨ੍ਹਾਂ ਕਿਹਾ ਕਿ ਕਾਂਗਰਸ ਨੇ ਭ੍ਰਿਸ਼ਟਾਚਾਰ 'ਚ ਡਬਲ ਪੀਐਚਡੀ ਕੀਤੀ ਹੈ। ’’ ਉਨ੍ਹਾਂ ਨੇ ਸੂਬੇ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ 'ਤੇ ਵੀ ਹਮਲਾ ਬੋਲਿਆ ਅਤੇ ਕਿਹਾ ਕਿ ਉਨ੍ਹਾਂ ਨੇ ਉਦਯੋਗ ਅਤੇ ਖੇਤੀਬਾੜੀ ਨੂੰ ਤਬਾਹ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਹਰ ਭਾਰਤੀ ਵਿਕਸਤ ਭਾਰਤ ਦੇ ਸੁਪਨੇ ਨਾਲ ਜੁੜਿਆ ਹੋਇਆ ਹੈ ਅਤੇ ਸਾਨੂੰ ਅਸ਼ੀਰਵਾਦ ਦੇ ਰਿਹਾ ਹੈ। ਪੰਜਾਬ ਦੀਆਂ 13 ਸੰਸਦੀ ਸੀਟਾਂ ਲਈ ਲੋਕ ਸਭਾ ਚੋਣਾਂ ਦੇ ਆਖਰੀ ਅਤੇ ਸੱਤਵੇਂ ਪੜਾਅ ਵਿੱਚ 1 ਜੂਨ ਨੂੰ ਵੋਟਾਂ ਪੈਣਗੀਆਂ।