ਸਾਬਕਾ ਵਿੱਤ ਮੰਤਰੀ ਸੁਰਿੰਦਰ ਸਿੰਗਲਾ ਦਾ ਸਰਕਾਰੀ ਸਨਮਾਨਾਂ ਨਾਲ ਅੰਤਮ ਸਸਕਾਰ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਸਾਬਕਾ ਵਿੱਤ ਮੰਤਰੀ ਸੁਰਿੰਦਰ ਸਿੰਗਲਾ ਦਾ ਅੰਤਮ ਸਸਕਾਰ ਅੱਜ ਨਵੀਂ ਦਿੱਲੀ ਦੇ ਲੋਧੀ ਰੋਡ ਸ਼ਮਸ਼ਾਨਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਸੁਰਿੰਦਰ ...

Former PM Manmohan Singh Paying tributes to Surinder Singla

ਨਵੀਂ ਦਿੱਲੀ:  ਪੰਜਾਬ ਦੇ ਸਾਬਕਾ ਵਿੱਤ ਮੰਤਰੀ ਸੁਰਿੰਦਰ ਸਿੰਗਲਾ ਦਾ ਅੰਤਮ ਸਸਕਾਰ ਅੱਜ ਨਵੀਂ ਦਿੱਲੀ ਦੇ ਲੋਧੀ ਰੋਡ ਸ਼ਮਸ਼ਾਨਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਸੁਰਿੰਦਰ ਸਿੰਗਲਾ ਬੀਤੇ ਕਲ ਵੀਰਵਾਰ ਨੂੰ ਅਕਾਲ ਚਲਾਣਾ ਕਰ ਗਏ ਸਨ। ਪੰਜਾਬ ਸਰਕਾਰ ਵਲੋਂ ਸੁਰਿੰਦਰ ਸਿੰਗਲਾ ਪ੍ਰਤੀ ਸਤਿਕਾਰ ਵਜੋਂ ਸ਼ੁਕਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਸ੍ਰੀ ਸੁਰਿੰਦਰ ਸਿੰਗਲਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਪਿਛਲੇ ਕਾਰਜਕਾਲ ਦੌਰਾਨ ਵਿੱਤ ਮੰਤਰੀ ਰਹੇ ਹਨ ਅਤੇ ਮੁੱਖ ਮੰਤਰੀ ਪੰਜਾਬ ਵਲੋਂ ਉਨ੍ਹਾਂ ਦੇ ਵਿਛੋੜੇ ਨੂੰ ਨਿਜੀ ਘਾਟਾਂ ਦਸਿਆ ਹੈ।

ਅਹਿਮ ਸ਼ਖ਼ਸੀਅਤਾਂ ਵਲੋਂ ਜਿਨ੍ਹਾਂ ਵਿਚ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੇ ਉਨ੍ਹਾਂ ਦੇ ਪਰਵਾਰਕ ਮੈਂਬਰ, ਸੁਰਿੰਦਰ ਸਿੰਗਲਾ ਦੇ ਦੋਸਤਾਂ ਵਲੋਂ ਅੰਤਮ ਸਸਕਾਰ ਮੌਕੇ ਸ਼ਿਰਕਤ ਕੀਤੀ। ਇਸ ਮੌਕੇ ਪੰਜਾਬ ਪੁਲਿਸ ਦੇ ਜਵਾਨਾਂ ਦੀ ਟੁਕੜੀ ਵਲੋਂ ਸਲਾਮੀ ਭੇਟ ਕੀਤੀ। ਰੈਜੀਡੈਂਟ ਕਮਿਸ਼ਨਰ ਪੰਜਾਬ ਭਵਨ ਨਵੀਂ ਦਿੱਲੀ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ ਅਤੇ ਐਡੀਸ਼ਨਲ ਰੈਜੀਡੈਂਟ ਕਮਿਸ਼ਨਰ ਪੰਜਾਬ ਭਵਨ ਨਵੀਂ ਦਿੱਲੀ ਸ੍ਰੀ ਰਾਹੁਲ ਭੰਡਾਰੀ ਵਲੋਂ ਪੰਜਾਬ ਸਰਕਾਰ ਦੀ ਤਰਫ਼ੋਂ ਸੁਰਿੰਦਰ ਸਿੰਗਲਾ ਦੀ ਦੇਹ 'ਤੇ ਪੁਸ਼ਪਮਾਲਾਵਾਂ ਭੇਟ ਕੀਤੀਆਂ।

 ਅੰਤਮ ਸਸਕਾਰ ਦੀ ਰਸਮ ਮੌਕੇ ਵੱਖ-ਵੱਖ ਪਾਰਟੀਆਂ ਨਾਲ ਸਬੰਧਤ ਆਗੂਆਂ ਤੇ ਅਹਿਮ ਸ਼ਖ਼ਸੀਅਤਾਂ ਵਲੋਂ ਸ਼ਿਰਕਤ ਕੀਤੀ ਜਿਨ੍ਹਾਂ ਵਿਚ ਕੇਂਦਰੀ ਮੰਤਰੀ ਵਿਜੇ ਗੋਇਲ, ਉੱਘੇ ਉਦਯੋਗਪਤੀ ਜੀ.ਡੀ.ਗੋਇਨਕਾ, ਸਾਬਕਾ ਉਪ-ਰਾਜਪਾਲ ਪੁਡੂਚੇਰੀ ਇਕਬਾਲ ਸਿੰਘ, ਸਾਬਕਾ ਮੈਂਬਰ ਪਾਰਲੀਮੈਂਟ  ਤਰਲੋਚਨ ਸਿੰਘ, ਸਾਬਕਾ ਵਿਧਾਇਕ ਜਸਬੀਰ ਸਿੰਘ ਖੰਘੂੜਾ ਤੇ ਹੋਰ ਸ਼ਖ਼ਸੀਅਤਾਂਸ਼ਾਮਲ ਸਨ।