ਮੁਫ਼ਤ ਪ੍ਰਦੂਸ਼ਣ ਚੈੱਕਅਪ ਕੈਂਪ ਲਾਇਆ
ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਸਾਫ਼ ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਆਰੰਭ ਕੀਤੇ ਮਿਸ਼ਨ ਤੰਦਰੁਸਤ ਪੰਜਾਬ........
ਫ਼ਿਰੋਜ਼ਪੁਰ : ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਸਾਫ਼ ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਆਰੰਭ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ ਤੇ ਮੁਫ਼ਤ ਪ੍ਰਦੂਸ਼ਣ ਚੈੱਕਅਪ ਕੈਂਪਾਂ ਦਾ ਆਯੋਜਨ ਕੀਤਾ ਗਿਆ ਅਤੇ ਪ੍ਰਦੂਸ਼ਣ ਰਹਿਤ ਸਰਟੀਫ਼ੀਕੇਟ ਵੀ ਵੰਡੇ ਗਏ। ਇਹ ਜਾਣਕਾਰੀ ਸ੍ਰ ਜਸਵੰਤ ਸਿੰਘ ਢਿੱਲੋਂ ਸੈਕਟਰੀ ਆਰ.ਟੀ.ਏ. ਨੇ ਦਿਤੀ। ਜਸਵੰਤ ਸਿੰਘ ਢਿੱਲੋਂ ਨੇ ਦਸਿਆ ਕਿ ਉਨ੍ਹਾਂ ਵਲੋਂ ਲਗਾਏ ਗਏ ਇਸ ਕੈਂਪ ਦਾ ਮੁੱਖ ਮਕਸਦ ਲੋਕਾਂ ਨੂੰ ਵੱਧ ਤੋਂ ਵੱਧ ਪ੍ਰਦੂਸ਼ਣ ਦੀ ਰੋਕਥਾਮ ਸਬੰਧੀ ਜਾਗਰੂਕ ਕਰਨਾ ਹੈ।
ਉਨ੍ਹਾਂ ਦਸਿਆ ਕਿ ਇਹ ਪ੍ਰਦੂਸ਼ਣ ਕੈਂਪ ਮੁਖ਼ਤਿਆਰ ਸਿੰਘ ਐਂਡ ਸੰਨਜ਼ ਪ੍ਰਦੂਸ਼ਣ ਸੈਂਟਰ ਫ਼ਿਰੋਜ਼ਪੁਰ, ਸਿਮਰਨ ਪ੍ਰਦੂਸ਼ਣ ਸੈਂਟਰ ਫ਼ਿਰੋਜ਼ਪੁਰ ਅਤੇ ਪ੍ਰਦੂਸ਼ਣ ਸੈਂਟਰ ਮਖੂ ਵਿਖੇ ਲਗਾਏ ਗਏ ਹਨ ਅਤੇ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਅਸੀਂ ਅਪਣੇ ਵਾਹਨਾਂ ਦਾ ਸਮੇਂ ਸਿਰ ਪ੍ਰਦੂਸ਼ਣ ਚੈੱਕਅਪ ਕਰਵਾਈਏ ਤਾਂ ਜੋ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਪ੍ਰਦੂਸ਼ਣ ਦੀ ਰੋਕਥਾਮ ਕਰਨ ਲਈ ਸਾਨੂੰ ਆਪਣੀਆਂ ਗੱਡੀਆਂ ਦਾ ਰੈਗੂਲਰ ਪ੍ਰਦੂਸ਼ਣ ਚੈੱਕਅਪ ਕਰਵਾਉਣਾ ਚਾਹੀਦਾ ਹੈ ਕਿਉਂਕਿ ਇਨ੍ਹਾਂ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦਾ ਸਾਡੀ ਸਿਹਤ ਤੇ ਬਹੁਤ ਮਾੜਾ ਅਸਰ ਹੁੰਦਾ ਹੈ।