ਨਸ਼ੇ ਨਾਲ ਹੋ ਰਹੀਆਂ ਨੌਜਵਾਨਾਂ ਦੀਆਂ ਮੌਤਾਂ ਦੇ ਵਿਰੋਧ ਵਿਚ ਪ੍ਰਦਰਸ਼ਨ
ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵੱਲੋਂ ਪੰਜਾਬ ਅੰਦਰ ਪਿਛਲੇ ਦਿਨਾਂ ਤੋਂ ਨਸਿਆਂ ਨਾਲ ਹੋ ਰਹੀਆਂ ਨੌਜਵਾਨਾਂ ਦੀਆਂ ਮੌਤਾਂ ਦੇ ਵਿਰੋਧ........
ਬਟਾਲਾ : ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵੱਲੋਂ ਪੰਜਾਬ ਅੰਦਰ ਪਿਛਲੇ ਦਿਨਾਂ ਤੋਂ ਨਸਿਆਂ ਨਾਲ ਹੋ ਰਹੀਆਂ ਨੌਜਵਾਨਾਂ ਦੀਆਂ ਮੌਤਾਂ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸਨ ਕਰਕੇ ਜੰਮ ਕੇ ਨਾਰੇਬਾਜੀ ਕੀਤੀ ਗਈ। ਇਸ ਰੋਸ ਪ੍ਰਦਰਸਨ ਨੂੰ ਸੰਬੋਧਨ ਕਰਦਿਆਂ ਸਭਾ ਦੇ ਸੂਬਾ ਜਨਰਲ ਸਕੱਤਰ ਸਮਸ਼ੇਰ ਸਿੰਘ ਬਟਾਲਾ ਨੇ ਕਿਹਾ ਕਿ ਪਿਛਲੀ ਬਾਦਲ ਸਰਕਾਰ ਦੇ ਰਾਜ ਦੌਰਾਨ ਵੀ ਨਸਿਆਂ ਦਾ ਕਾਰੋਬਾਰ ਪੂਰੇ ਸਿਖਰ ਤੇ ਸੀ। ਅਤੇ ਹੁਣ ਰਾਜਸੱਤਾ ਤੇ ਕਾਬਜ ਕੈਪਟਨ ਸਰਕਾਰ ਜਿਸ ਨੇ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਚਾਰ ਹਫ਼ਤਿਆ ਅੰਦਰ ਨਸਾ ਮੁਕਤ ਪੰਜਾਬ ਕਰਨ ਦਾ ਵਾਅਦਾ ਕੀਤਾ ਸੀ।
ਪਰ ਸਰਕਾਰ ਬਣੇ ਨੂੰ ਇਕ ਸਾਲ ਤੋਂ ਵੱਧ ਦਾ ਸਮਾਂ ਹੋ ਚੁੱਕਾ ਸੀ ਪਰ ਨਸ਼ੇ ਦਾ ਖਾਤਮਾ ਨਹੀਂ ਹੋਇਆ। ਉਲਟਾ ਨਸਾ ਪਹਿਲਾਂ ਨਾਲੋਂ ਵੱਡੀ ਪੱਧਰ ਤੇ ਵਿਕ ਰਿਹਾ ਹੈ। ਇਹ ਨਸਾ ਪੰਜਾਬ ਅੰਦਰ ਹਾਕਮਧਿਰ ਦੀ ਸਹਿ ਅਤੇ ਪੁਲਿਸ ਦੀ ਮਿਲੀਭੁਗਤ ਨਾਲ Îਵਿਕ ਰਿਹਾ ਹੈ। ਜਿਸ ਨਾਲ ਪੰਜਾਬ ਅੰਦਰ ਨੌਜਵਾਨਾ ਦੀਆਂ ਮੌਤਾ ਨਸੇ ਨਾਲ ਹੋ ਰਹੀਆਂ ਹਨ। ਜੋ ਗਹਿਰੀ ਚਿੰਤਾ ਦਾ ਵਿਸ਼ਾ ਹੈ ਪੰਜਾਬ ਦੀ ਕੈਪਟਨ ਸਰਕਾਰ ਨੌਜਵਾਨਾ ਨੂੰ ਰੁਜਗਾਰ ਦੇਣ ਦੀ ਬਜਾਏ ਨਸਿਆਂ ਦੀ ਦਲਦਲ ਵਿਚ ਧੱਕ ਰਹੀ ਹੈ।
ਸਾਥੀ ਸਮਸ਼ੇਰ ਸਿੰਘ ਨੇ ਕਿਹਾ ਕਿ ਜਥੇਬੰਦੀ ਵਲੋਂ ਪੂਰੇ ਪੰਜਾਬ ਅੰਦਰ ਪਿੰਡ ਪਿੰਡ 'ਚ ਵਾਤਾਵਰਨ ਦੀ ਰਾਖੀ ਲਈ ਰੁੱਖ ਲਗਾਉਣ ਤੇ ਨਸ਼ਿਆਂ ਦੇ ਖਾਤਮੇ ਲਈ ਨੌਜਵਾਨਾਂ ਨੂੰ ਜਾਗਰੂਕ ਕਰਨ ਤੇ ਨੌਜਵਾਨਾਂ ਤੇ ਵਿਦਿਆਰਥੀਆਂ ਲਾਮਬੰਦੀ ਕਰਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਸੰਘਰਸ ਕੀਤਾ ਜਾਵੇਗਾ। ਇਸ ਮੌਕੇ ਸਭਾ ਦੇ ਤਹਿਸੀਲ ਬਟਾਲਾ ਦੇ ਸਕੱਤਰ ਵਿਰਗਟ ਖਾਨਫੱਤਾ , ਕਮਲ ਸੇਰਾ, ਸੈਲੀ, ਲਵਜੀਤ, ਮੈਸਾ ਸਿੰਘ, ਕੁਲਦੀਪ ਸਿੰਘ, ਪੂਰਨ ਸਿੰਘ, ਰਾਜੂ ਮਸੀਹ, ਜਸਪਾਲ ਸਿੰਘ, ਜੋਬਨ ਸਿੰਘ, ਰਜਿੰਦਰ ਸਿੰਘ ਆਦਿ ਹਾਜ਼ਰ ਸਨ।