ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਖੇਤੀ ਭਵਨ ਵਿਖੇ ਪੌਦੇ ਲਾਉਣ ਦੀ ਮੁਹਿੰਮ ਦਾ ਕੀਤਾ ਆਗ਼ਾਜ਼
ਕਾਹਨ ਸਿੰਘ ਪਨੂੰ ਆਈਏਐਸ ਸਕੱਤਰ ਖੇਤੀਬਾੜੀ ਮਿਸ਼ਨ ਡਾਇਰੈਕਟਰ ਤੰਦਰੁਸਤ ਪੰਜਾਬ ਅਤੇ ਚੇਅਰਮੈਨ ਪੰਜਾਬ ਪ੍ਰਦੂਸ਼ਣ ਕੰਟਰੋਡ ਬੋਰਡ ਨੇ ਮਿਸ਼ਨ ਤੰਦਰੁਸਤ ...
ਐਸਏਐਸ ਨਗਰ : ਕਾਹਨ ਸਿੰਘ ਪਨੂੰ ਆਈਏਐਸ ਸਕੱਤਰ ਖੇਤੀਬਾੜੀ ਮਿਸ਼ਨ ਡਾਇਰੈਕਟਰ ਤੰਦਰੁਸਤ ਪੰਜਾਬ ਅਤੇ ਚੇਅਰਮੈਨ ਪੰਜਾਬ ਪ੍ਰਦੂਸ਼ਣ ਕੰਟਰੋਡ ਬੋਰਡ ਨੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖੇਤੀ ਭਵਨ ਵਿਖੇ ਇਕ ਪੌਦਾ ਲਾ ਕੇ ਪੌਦੇ ਲਾਉਣ ਦੀ ਮੁਹਿੰਮ ਦਾ ਆਗ਼ਾਜ਼ ਕੀਤਾ। ਇਸ ਮੌਕੇ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਸ. ਪਨੂੰ ਨੇ ਸਮੂਹ ਸੰਸਥਾਵਾਂ, ਸਮਾਜਸੇਵੀ ਜਥੇਬੰਦੀਆਂ ਅਤੇ ਵਪਾਰਕ ਅਦਾਰਿਆਂ ਨੂੰ ਇਕ-ਇਕ ਪਿੰਡ ਜਾਂ ਵੱਧ ਪਿੰਡ ਅਪਣਾ ਦੇ ਪੌਦੇ ਲਾ ਕੇ ਹਰਾ-ਭਰਾ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਦਸਿਆ ਕਿ ਤੰਦਰੁਸਤ ਪੰਜਾਬ ਲਈ ਏਅਰ ਕੁਆਲਿਟੀ ਇੰਡੈਕਸ 50 ਚਾਹੀਦਾ ਹੈ, ਜਦਕਿ ਪੰਜਾਬ ਦਾ ਔਸਤਨ ਏ.ਕਿਊ.ਆਈ. 125 ਰਹਿੰਦਾ ਹੈ ਜੋ ਕਿ ਬਹੁਤ ਖ਼ਤਰਨਾਕ ਹੈ। ਇਸ ਮਾਨਸੂਨ ਰੁੱਤ ਦੌਰਾਨ 25 ਲੱਖ ਪੌਦੇ ਲਾ ਕੇ ਪੰਜਾਬ ਨੂੰ ਹਰਾ-ਭਰਾ ਕਰਨ ਦੀ ਤਜਵੀਜ਼ ਮੁੱਖ ਮੰਤਰੀ ਪੰਜਾਬ ਦੇ ਹੁਕਮਾਂ ਅਨੁਸਾਰ ਲਾਗੂ ਕੀਤੀ ਜਾਵੇਗੀ। ਇਸ ਮੌਕੇ ਵਿਭਾਗ ਦੇ ਡਾਇਰੈਕਟਰ ਖੇਤੀਬਾੜੀ ਜਸਬੀਰ ਸਿੰਘ ਬੈਂਸ, ਡਾ. ਜਗਤਾਰ ਸਿੰਘ ਬਰਾੜ, ਡਾ. ਸੁਖਦੇਵ ਸਿੰਘ, ਡਾ. ਸਰਬਜੀਤ ਸਿੰਘ ਕੰਧਾਰੀ, ਰਾਜੇਸ਼ ਵਸ਼ਿਸ਼ਟ, ਡਾ. ਗੁਰਵਿੰਦਰ ਿਸੰਘ, ਡਾ. ਹਰਿੰਦਰ ਸਿੰਘ, ਡਾ. ਰਣਯੋਧ ਸਿੰਘ ਖੇਤੀਬਾੜੀ ਅਫ਼ਸਰ ਅਤੇ ਖੇਤੀਬਾੜੀ ਵਿਕਾਸ ਅਫ਼ਸਰ ਹਾਜ਼ਰ ਸਨ।