ਸਿੰਗਲਾ ਦੀ ਅੰਤਮ ਯਾਤਰਾ 'ਚ ਪੰਜਾਬ ਤੋਂ ਨਹੀਂ ਕੀਤਾ ਕਿਸੇ ਮੰਤਰੀ ਨੇ ਸ਼ਿਰਕਤ
ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਸੁਰਿੰਦਰ ਸਿੰਗਲਾ ਦਾ ਸ਼ੁਕਰਵਾਰ ਨੂੰ ਦਿੱਲੀ ਦੇ ਲੋਧੀ ਰੋਡ ਵਿਖੇ ਸਥਿਤ ਸ਼ਮਸ਼ਾਨਘਾਟ...
ਚੰਡੀਗੜ੍ਹ : ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਸੁਰਿੰਦਰ ਸਿੰਗਲਾ ਦਾ ਸ਼ੁਕਰਵਾਰ ਨੂੰ ਦਿੱਲੀ ਦੇ ਲੋਧੀ ਰੋਡ ਵਿਖੇ ਸਥਿਤ ਸ਼ਮਸ਼ਾਨਘਾਟ ਵਿਖੇ ਅੰਤਮ ਸਸਕਾਰ ਕਰ ਦਿਤਾ ਗਿਆ। ਉਨ੍ਹਾਂ ਦਾ ਵੀਰਵਾਰ ਨੂੰ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੇ ਦੇਹਾਂਤ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਲੈ ਕੇ ਕੈਬਨਿਟ ਮੰਤਰੀਆਂ ਨੇ ਭਾਰੀ ਦੁੱਖ ਦਾ ਇਜ਼ਹਾਰ ਕੀਤਾ ਸੀ ਪਰ ਹੈਰਾਨੀ ਦੀ ਗੱਲ ਹੈ ਕਿ ਪੰਜਾਬ ਦਾ ਕੋਈ ਵੀ ਮੰਤਰੀ ਉਨ੍ਹਾਂ ਦੇ ਅੰਤਮ ਸਸਕਾਰ ਮੌਕੇ ਸ਼ਾਮਲ ਹੋਣ ਲਈ ਦਿੱਲੀ ਨਹੀਂ ਗਿਆ।
ਸਿਹਤ ਮੰਤਰੀ ਬ੍ਰਹਮ ਮੋਹਿੰਦਰਾ ਅਤੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਵੀ ਦੁੱਖ ਪ੍ਰਗਟ ਕੀਤਾ ਸੀ ਜਦਕਿ ਪੀਡਬਲਯੂਡੀ ਮੰਤਰੀ ਵਿਜੈਇੰਦਰ ਸਿੰਗਲਾ ਨੇ ਸਾਬਕਾ ਵਿੱਤ ਮੰਤਰੀ ਦੇ ਦੇਹਾਂਤ ਨੂੰ ਨਿੱਜੀ ਘਾਟਾ ਦਸਦੇ ਹੋਏ ਉਨ੍ਹਾਂ ਨੂੰ ਕਰੀਬੀ ਮਿੱਤਰ ਦਸਿਆ ਸੀ। ਅਹਿਮ ਗੱਲ ਇਹ ਹੈ ਕਿ ਸੁੰਿਰਦਰ ਸਿੰਗਲਾ ਦੀ ਅੰਤਮ ਯਾਤਰਾ ਵਿਚ ਸ਼ਾਮਲ ਹੋਣ ਲਈ ਪੰਜਾਬ ਵਿਚੋਂ ਕੋਈ ਵੀ ਮੰਤਰੀ ਦਿੱਲੀ ਨਹੀਂ ਗਿਆ।