'ਆਪ' ਨੇ ਮੋਦੀ ਸਰਕਾਰ ਅਤੇ ਬਾਦਲ ਦਾ ਫੂਕਿਆ ਪੁਤਲਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

'ਆਪ' ਨੇ ਮੋਦੀ ਸਰਕਾਰ ਅਤੇ ਬਾਦਲ ਦਾ ਫੂਕਿਆ ਪੁਤਲਾ

ਮੋਹਾਲੀ ਅਤੇ ਡੇਰਾਬੱਸੀ ਵਿਖੇ ਪੁਤਲੇ ਫੂਕਦੇ ਹੋਏ 'ਆਪ' ਆਗੂ।

ਐਸ.ਏ.ਐਸ ਨਗਰ, 29 ਜੂਨ (ਸੁਖਦੀਪ ਸਿੰਘ ਸੋਈ) : ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਅਤੇ ਆੜÎਤੀਆਂ ਦੇ ਹੱਕ 'ਚ ਖੜਦਿਆਂ ਆਮ ਆਦਮੀ ਪਾਰਟੀ (ਆਪ) ਵਲੋਂ ਜ਼ਿਲਾÎ ਪ੍ਰਧਾਨ ਹਰੀਸ਼ ਕੌਸ਼ਲ, ਐੱਸ.ਏ.ਐੱਸ ਨਗਰ ਹਲਕੇ ਦੇ ਆਗੂ ਗੁਰਤੇਜ਼ ਸਿੰਘ ਪੰਨੂੰ , ਰਾਜ ਗਿੱਲ ਦੀ ਅਗਵਾਈ ਵਿਚ ਸਮੁੱਚੀ  ਟੀਮ ਨੇ ਕਰਫਿਉ  ਦੌਰਾਨ ਮੋਦੀ ਸਰਕਾਰ ਦੁਆਰਾ ਥੋਪੇ ਗਏ ਆਰਡੀਨੈਂਸਾਂ ਦਾ ਸਮਰਥਨ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਵਿਰੁੱਧ ਐੱਸ.ਏ.ਐੱਸ ਨਗਰ ਦੇ ਫੇਜ਼ 7  ਵਿਖੇ ਰੋਸ ਪ੍ਰਦਰਸ਼ਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਪੁਤਲਾ ਫੂਕਿਆ।

ਆਮ ਆਦਮੀ ਪਾਰਟੀ ਦੇ  ਐੱਸ.ਏ.ਐੱਸ ਨਗਰ  ਹਲਕੇ ਵਿਚ ਸਰਗਰਮ ਆਗੂ ਗੁਰਤੇਜ਼ ਸਿੰਘ ਪੰਨੂੰ ਦੁਆਰਾ ਜਾਰੀ ਬਿਆਨ ਰਾਹੀਂ ਦੱਸਿਆ ਗਿਆ ਕੀ ਕਿਵੇਂ ਸੁਖਬੀਰ ਬਾਦਲ ਨੇ ਆਪਣੀ ਪਤਨੀ, ਹਰਸਿਮਰਤ ਬਾਦਲ ਦੀ ਕੁਰਸੀ ਬਚਾਉਣ ਲਈ ਪੰਜਾਬ ਦੀ ਖੇਤੀ ਵੇਚ ਦਿੱਤੀ। ਇਹ ਖ਼ੁਲਾਸਾ ਪੰਜਾਬ ਸਰਕਾਰ ਵੱਲੋਂ ਬੁਲਾਈ ਆਲ ਪਾਰਟੀ ਮੀਟਿੰਗ ਵਿੱਚ ਸੁਖਬੀਰ ਬਾਦਲ ਦੇ ਕਿਸਾਨ ਵਿਰੋਧੀ ਆਰਡੀਨੈਂਸਾਂ ਦੇ ਹੱਕ ਵਿੱਚ ਬੋਲਣ ਤੋਂ ਹੋਇਆ, ਕਿਉਂਕਿ ਸਰਕਾਰ ਦੀ ਆਲ ਪਾਰਟੀ ਮੀਟਿੰਗ ਵਿੱਚ ਸਾਰੀਆਂ ਪਾਰਟੀਆਂ ਇੱਕਜੁੱਟ ਹੋ ਕੇ ਇਨਾਂ ਆਰਡੀਨੈਂਸਾਂ ਦੇ ਖ਼ਿਲਾਫ਼ ਪ੍ਰਧਾਨ ਮੰਤਰੀ ਨੂੰ ਮਿਲਣ ਲਈ ਸਹਿਮਤ ਸਨ, ਜਦੋਂ ਕਿ ਸੁਖਬੀਰ ਬਾਦਲ ਇਸ ਦੇ ਵਿਰੋਧ ਵਿਚ ਸਨ।

ਵਨੀਤ ਵਰਮਾਂ ਨੇ ਕਿਹਾ ਕਿ ਮੋਦੀ ਸਰਕਾਰ ਦੁਆਰਾ ਥੋਪੇ ਗਏ ਆਰਡੀਨੈਂਸਾਂ ਦਾ ਸਮਰਥਨ ਕਰਨ ਤੋਂ ਇਹ ਹੁਣ ਸਪਸ਼ਟ ਹੈ ਕਿ ਭਾਜਪਾ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਵੀ ਪੰਜਾਬ ਵਿਰੋਧੀ ਹੈ। ਇਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਦੇ ਪੰਜਾਬ ਵਿਰੋਧੀ ਫੈਸਲੇ ਵਿਰੁੱਧ 'ਆਪ' ਵੱਲੋਂ ਉਨÎਾਂ ਦੋਵਾਂ ਦਾ ਪੁਤਲਾ ਫੂਕਿਆ ਗਿਆ। ਰਾਜ ਗਿੱਲ ਸਮੇਤ ਆਪ ਆਗੂਆਂ ਨੇ ਮੰਤਰੀ ਹਰਸਿਮਰਤ ਕੌਰ ਤੇ ਵੀ ਸਵਾਲ ਖੜੇ ਕੀਤੇ, ਕਿਉਂਕਿ ਉਹ ਮੰਤਰੀ ਮੰਡਲ ਦੀ ਉਸ ਮੀਟਿੰਗ ਵਿਚ ਮੌਜੂਦ ਸਨ ਜਿਸ ਵਿਚ ਇਹ ਆਰਡੀਨੈਂਸ ਪਾਸ ਕੀਤੇ ਗਏ ਅਤੇ ਉਹ ਅਜਿਹੇ ਆਰਡੀਨੈਂਸਾਂ ਨੂੰ ਪਾਸ ਕਰਨ ਦੇ ਹੱਕ ਵਿਚ ਵੀ ਸਨ। ਕੇਂਦਰ ਸਰਕਾਰ ਦੇ ਤਿੰਨੇ ਆਰਡੀਨੈਂਸ ਪੰਜਾਬ ਵਿਰੋਧੀ ਹਨ। ਜਿਸ ਨਾਲ ਆਉਂਦੇ ਸਮੇਂ ਵਿਚ ਪੰਜਾਬ ਦਾ ਖੇਤੀ ਸਿਸਟਮ ਖ਼ਤਮ ਹੋ ਜਾਏਗਾ।

ਉਨÎਾਂ  ਕਿਹਾ ਕਿ ਪਹਿਲਾਂ ਅਕਾਲੀ ਦਲ ਆਪਣਾ ਸਟੈਂਡ ਸਪਸ਼ਟ ਕਰੇ ਅਤੇ ਦੱਸੇ ਕਿ ਕੇਂਦਰ ਸਰਕਾਰ ਨੇ ਕਿਹੜੀ ਐਮਰਜੈਂਸੀ ਕਰ ਕੇ ਕਿਸਾਨ ਵਿਰੋਧੀ ਆਰਡੀਨੈਂਸ ਜਾਰੀ ਕੀਤੇ। ਸਮੂਹ ਆਗੂਆਂ ਨੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਖੇਤੀ ਸੰਬੰਧੀ ਲਿਆਂਦੇ ਤਿੰਨ ਆਰਡੀਨੈਂਸਾਂ ਨੂੰ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਅਤੇ ਪੰਜਾਬ ਦੇ ਮੌਜੂਦਾ ਮੰਡੀਕਰਨ ਢਾਂਚੇ ਨੂੰ ਖ਼ਤਮ ਕਰਨ ਵਾਲੇ ਮਾਰੂ ਕਦਮ ਕਰਾਰ ਦਿੰਦੇ ਹੋਏ ਕਿਹਾ ਕਿ ਸੂਬੇ ਦੇ ਕਿਸਾਨਾਂ, ਮਜ਼ਦੂਰਾਂ ਅਤੇ ਆੜਤੀਆਂ ਸਮੇਤ ਖੇਤੀਬਾੜੀ 'ਤੇ ਨਿਰਭਰ ਸਾਰੇ ਵਰਗਾਂ ਨਾਲ ਇੱਕ ਘਾਤਕ ਖੇਡ ਖੇਡੀ ਜਾ ਰਹੀ ਹੈ। ਮੋਦੀ ਸਰਕਾਰ ਇਨਾਂ ਤਿੰਨ ਮਾਰੂ ਆਰਡੀਨੈਂਸਾਂ ਰਾਹੀਂ ਵੱਡੀਆਂ ਪ੍ਰਾਈਵੇਟ ਕੰਪਨੀਆਂ ਅਤੇ ਅੰਬਾਨੀਆਂ-ਅਡਾਨੀਆਂ ਦਾ ਪੰਜਾਬ-ਹਰਿਆਣਾ ਦੇ ਖੇਤਾਂ ਅਤੇ ਮੰਡੀਆਂ 'ਤੇ ਕਬਜ਼ਾ ਕਰਾਉਣਾ ਚਾਹੁੰਦੇ ਹਨ।

ਇਨਾਂ ਮੋਦੀ ਸਰਕਾਰ ਦੇ ਘਾਤਕ ਆਰਡੀਨੈਂਸਾਂ ਰਾਹੀਂ ਜਦ ਕਾਰਪੋਰੇਟ ਘਰਾਨਿਆਂ ਦੀ ਪੰਜਾਬ 'ਚ 'ਐਂਟਰੀ' ਹੋ ਗਈ ਤਾਂ ਮੱਕੀ, ਗੰਨੇ ਅਤੇ ਦਾਲਾਂ ਵਾਂਗ ਕਣਕ ਅਤੇ ਝੋਨੇ ਦਾ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਨਿਰਾਰਥਕ ਹੋ ਜਾਵੇਗਾ ਅਤੇ ਪੰਜਾਬ ਦੇ ਕਿਸਾਨ ਕੌਡੀਆਂ ਦੇ ਮੁੱਲ ਫ਼ਸਲਾਂ ਵੇਚਣ ਅਤੇ ਭੁਗਤਾਨ ਲਈ ਮਹੀਨੇ ਸਾਲ ਠੋਕਰਾਂ ਖਾਣ ਲਈ ਮਜਬੂਰ ਹੋਣਗੇ। ਜਦਕਿ ਆੜਤੀ, ਮੁਨੀਮ, ਪੱਲੇਦਾਰ, ਡਰਾਈਵਰ, ਟਰਾਂਸਪੋਰਟ ਦੀ ਖੇਤੀਬਾੜੀ ਖੇਤਰ 'ਚੋਂ ਹੋਂਦ ਹੀ ਖ਼ਤਮ ਹੋ ਜਾਵੇਗੀ।

ਗੁਰਤੇਜ਼ ਸਿੰਘ ਪੰਨੂੰ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਤਿੰਨੇ ਆਰਡੀਨੈਂਸਾਂ ਖ਼ਿਲਾਫ਼ ਆਉਂਦੇ ਸੈਸ਼ਨ ਵਿੱਚ ਆਮ ਆਦਮੀ ਪਾਰਟੀ ''ਪ੍ਰਾਈਵੇਟ ਮੈਂਬਰ ਬਿੱਲ'' ਲਿਆਏਗੀ, ਜੇਕਰ ਸੁਖਬੀਰ ਬਾਦਲ ਕਿਸਾਨ ਹਿਤੈਸ਼ੀ ਹਨ ਤਾਂ ਉਸ ਬਿੱਲ ਦੀ ਸਪੋਰਟ ਕਰਨ। ਇਸ ਮੌਕੇ ਗੁਰਤੇਜ਼ ਸਿੰਘ ਪੰਨੂ, ਰਾਜ ਗਿੱਲ, ਜੀਐਸਕਾਹਲੋਂ,ਵਨੀਤ ਵਰਮਾਂ, ਮਨਦੀਪ ਸਿੰਘ ਮਟੌਰ, ਗੋਵਿੰਦਰ ਮਿੱਤਲ, ਕਸ਼ਮੀਰ ਕੌਰ, ਸਵਰਨ , ਪ੍ਰਭਜੋਤ ਕੌਰ, ਜਸਪਾਲ ਕੌਣੀ, ਕਰਮਜੀਤ ਸ਼ਾਮਪੁਰ ਆਦਿ ਤੀ ਇਲਾਵਾ ਹੋਰ ਵੀ ਆਮ ਆਦਮੀ ਪਾਰਟੀ ਦੇ ਵਰਕਰ ਹਾਜਰ ਹੋਏ। ਇਸ ਮੌਕੇ ਕੋਰੋਨਾ ਵਾਇਰਸ ਕਰਕੇ ਸ਼ੋਸਲ ਡਿਸਡੈਂਸ ਦਾ ਧਿਆਨ ਰੱਖਿਆ ਗਿਆ ਅਤੇ ਇਕੱਠ ਵੀ ਘੱਟ ਕੀਤਾ ਗਿਆ।