ਸਵਾਲਾਂ ਦੇ ਜਵਾਬ 'ਚ ਕੈਪਟਨ ਅਮਰਿੰਦਰ ਸਿੰਘ ਨੇ ਦੂਰ ਕੀਤੇ ਕਈਆਂ ਦੇ ਸ਼ੰਕੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

 ਕਿਹਾ, ਬੇਅਦਬੀ ਅਤੇ ਗੋਲੀਕਾਂਡ ਮਾਮਲਿਆਂ 'ਚ ਮੁਕੰਮਲ ਜਾਂਚ ਤੋਂ ਪਹਿਲਾਂ ਕਿਸੇ ਨੂੰ ਦੋਸ਼ੀ ਨਹੀਂ ਗਰਦਾਨਿਆ ਜਾ ਸਕਦਾ, ਕਿਹਾ, ਕੋਈ ਵੀ ਸਿੱਖ ਨਹੀਂ ਚਾਹੁੰਦਾ ਖ਼ਾਲਿਸਤਾਨ

Amarinder Singh

ਚੰਡੀਗੜ੍ਹ, 29 ਜੂਨ (ਨੀਲ ਭਲਿੰਦਰ ਸਿੰਘ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦੇ ਬੇਬਾਕੀ ਨਾਲ ਜਵਾਬ ਦਿੰਦਿਆਂ ਵੱਖ-ਵੱਖ ਮੁੱਦਿਆਂ ਨੂੰ ਛੋਹਿਆ ਹੈ। ਪ੍ਰੈੱਸ ਕਾਨਫ਼ਰੰਸ ਦੌਰਾਨ ਉਨ੍ਹਾਂ ਨੇ ਸਰਕਾਰ ਦੇ ਕੰਮ-ਕਾਰ ਦੇ ਢੰਗ ਤਰੀਕਿਆਂ ਸਬੰਧੀ ਵਿਰੋਧੀਆਂ ਵਲੋਂ ਚੁੱਕੇ ਜਾ ਰਹੇ ਸਵਾਲਾਂ ਦੇ ਜਵਾਬ ਦੇਣ ਦੇ ਨਾਲ-ਨਾਲ ਪਾਰਟੀ ਅੰਦਰਲੇ ਕੁੱਝ ਆਗੂਆਂ ਵਲੋਂ ਉਠਾਏ ਜਾ ਰਹੇ ਸ਼ੰਕਿਆਂ ਬਾਰੇ ਵੀ ਨਪੇ-ਤੋਲਵੇਂ ਸ਼ਬਦਾਂ 'ਚ ਅਪਣੀ ਰਾਏ ਰੱਖੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕੋਰੋਨਾ ਕਾਲ ਦੌਰਾਨ ਲੋਕਾਂ ਨੂੰ ਵਧੇਰੇ ਸਾਵਧਾਨੀਆਂ ਵਰਤਣ ਲਈ ਪ੍ਰੇਰਿਤ ਕਰਦਿਆਂ ਸਰਕਾਰ ਦੀਆਂ ਇਸ ਮਹਾਂਮਾਰੀ ਨਾਲ ਨਿਪਟਣ ਦੀਆਂ ਤਿਆਰੀਆਂ 'ਤੇ ਵੀ ਚਾਨਣਾ ਪਾਇਆ।

ਪੰਜਾਬ ਅੰਦਰ ਵਧਦੇ ਕਰੋਨਾ ਮਾਮਲਿਆਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਅੰਦਰ ਫ਼ਿਲਹਾਲ ਤਾਲਾਬੰਦੀ ਨਹੀਂ ਲਗਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਹਾਲਤ ਦੇਸ਼ ਦੇ ਬਾਕੀ ਸੂਬਿਆਂ ਤੋਂ ਬਿਹਤਰ ਹੈ ਅਤੇ ਇਥੇ ਮੌਤ ਦਰ ਵੀ ਕਾਫ਼ੀ ਥੱਲੇ ਹੈ। ਉਨ੍ਹਾਂ ਕਿਹਾ ਕਿ ਤਾਲਾਬੰਦੀ 'ਤੇ ਫਿਲਹਾਲ ਕੋਈ ਫ਼ੈਸਲਾ ਨਹੀਂ ਲਿਆ ਗਿਆ ਅਤੇ ਮਾਹਰਾਂ ਦੀ ਰਾਏ ਤੋਂ ਬਾਅਦ ਹੀ ਇਸ 'ਤੇ ਕੋਈ ਅੰਤਮ ਐਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਰੋਨਾ ਕਦੋਂ ਖ਼ਤਮ ਹੋਵੇਗਾ, ਇਸ ਬਾਰੇ ਫ਼ਿਲਹਾਲ ਕੁੱਝ ਵੀ ਨਹੀਂ ਕਿਹਾ ਜਾ ਸਕਦਾ, ਇਸ ਲਈ ਲੋਕਾਂ ਨੂੰ ਅਪੀਲ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਢਿੱਲ ਨਾ ਵਰਤਣ, ਤਾਂ ਜੋ ਕੋਰੋਨਾ ਮਹਾਂਮਾਰੀ ਨੂੰ ਮਾਤ ਦਿਤੀ ਜਾ ਸਕੇ।                 

ਚੰਡੀਗੜ੍ਹ, 29 ਜੂਨ (ਨੀਲ ਭਲਿੰਦਰ ਸਿੰਘ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦੇ ਬੇਬਾਕੀ ਨਾਲ ਜਵਾਬ ਦਿੰਦਿਆਂ ਵੱਖ-ਵੱਖ ਮੁੱਦਿਆਂ ਨੂੰ ਛੋਹਿਆ ਹੈ। ਪ੍ਰੈੱਸ ਕਾਨਫ਼ਰੰਸ ਦੌਰਾਨ ਉਨ੍ਹਾਂ ਨੇ ਸਰਕਾਰ ਦੇ ਕੰਮ-ਕਾਰ ਦੇ ਢੰਗ ਤਰੀਕਿਆਂ ਸਬੰਧੀ ਵਿਰੋਧੀਆਂ ਵਲੋਂ ਚੁੱਕੇ ਜਾ ਰਹੇ ਸਵਾਲਾਂ ਦੇ ਜਵਾਬ ਦੇਣ ਦੇ ਨਾਲ-ਨਾਲ ਪਾਰਟੀ ਅੰਦਰਲੇ ਕੁੱਝ ਆਗੂਆਂ ਵਲੋਂ ਉਠਾਏ ਜਾ ਰਹੇ ਸ਼ੰਕਿਆਂ ਬਾਰੇ ਵੀ ਨਪੇ-ਤੋੜਵੇਂ ਸ਼ਬਦਾਂ 'ਚ ਅਪਣੀ ਰਾਏ ਰੱਖੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕੋਰੋਨਾ ਕਾਲ ਦੌਰਾਨ ਲੋਕਾਂ ਨੂੰ ਵਧੇਰੇ ਸਾਵਧਾਨੀਆਂ ਵਰਤਣ ਲਈ ਪ੍ਰੇਰਿਤ ਕਰਦਿਆਂ ਸਰਕਾਰ ਦੀਆਂ ਇਸ ਮਹਾਮਾਰੀ ਨਾਲ ਨਿਪਟਨ ਦੀਆਂ ਤਿਆਰੀਆਂ 'ਤੇ ਵੀ ਚਾਨਣਾ ਪਾਇਆ।

ਪੰਜਾਬ ਅੰਦਰ ਵਧਦੇ ਕਰੋਨਾ ਮਾਮਲਿਆਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਅੰਦਰ ਫ਼ਿਲਹਾਲ ਤਾਲਾਬੰਦੀ ਨਹੀਂ ਲਗਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਹਾਲਤ ਦੇਸ਼ ਦੇ ਬਾਕੀ ਸੂਬਿਆਂ ਤੋਂ ਬਿਹਤਰ ਹੈ ਅਤੇ ਇਥੇ ਮੌਤ ਦਰ ਵੀ ਕਾਫ਼ੀ ਥੱਲੇ ਹੈ। ਉਨ੍ਹਾਂ ਕਿਹਾ ਕਿ ਤਾਲਾਬੰਦੀ 'ਤੇ ਫਿਲਹਾਲ ਕੋਈ ਫ਼ੈਸਲਾ ਨਹੀਂ ਲਿਆ ਗਿਆ ਅਤੇ ਮਾਹਰਾਂ ਦੀ ਰਾਏ ਤੋਂ ਬਾਅਦ ਹੀ ਇਸ 'ਤੇ ਕੋਈ ਅੰਤਮ ਐਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਰੋਨਾ ਕਦੋਂ ਖ਼ਤਮ ਹੋਵੇਗਾ, ਇਸ ਬਾਰੇ ਫ਼ਿਲਹਾਲ ਕੁੱਝ ਵੀ ਨਹੀਂ ਕਿਹਾ ਜਾ ਸਕਦਾ, ਇਸ ਲਈ ਲੋਕਾਂ ਨੂੰ ਅਪੀਲ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਢਿੱਲ ਨਾ ਵਰਤਣ, ਤਾਂ ਜੋ ਕੋਰੋਨਾ ਮਹਾਮਾਰੀ ਨੂੰ ਮਾਤ ਦਿਤੀ ਜਾ ਸਕੇ।

ਕਾਨਫ਼ਰੰਸ ਦੌਰਾਨ ਖ਼ਾਲਿਸਤਾਨ ਬਾਰੇ ਪੁਛੇ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਕੋਈ ਵੀ ਸਿੱਖ ਖ਼ਾਲਿਸਤਾਨ ਨਹੀਂ ਚਾਹੁੰਦਾ। ਉਨ੍ਹਾਂ ਕਿਹਾ ਕਿ ਅਜਿਹੀਆਂ ਗੱਲਾਂ ਸਿਰਫ਼ ਸਿੱਖ ੍ਰਫਾਰ ਜਸਟਿਸ (ਐਸਐਫਜੇ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂੰ ਵਰਗੇ ਲੋਕ ਹੀ ਕਰਦੇ ਹਨ। ਕੈਪਟਨ ਨੇ ਕਿਹਾ ਕਿ ਹਰ ਸਿੱਖ ਦੇਸ਼ ਨਾਲ ਡਟ ਕੇ ਖੜ੍ਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਗੁਰਤੇਜ ਸਿੰਘ ਦੀ ਲਾਮਿਸਾਲ ਸ਼ਹਾਦਤ ਮਿਸਾਲ ਹੈ ਕਿ ਭਾਰਤ ਵਿਚ ਜੰਮਿਆ ਸਿੱਖ ਅਪਣੀ ਮਾਂ ਭੂਮੀ ਲਈ ਮਰਨ ਦਾ ਜਜ਼ਬਾ ਰੱਖਦਾ ਹੈ ਅਜਿਹੇ ਵਿੱਚ ਖਾਲਿਸਤਾਨ ਜਾਂ ਕਿਸੇ ਹੋਰ ਦੋਫ਼ਾੜ ਦੀ ਕੋਈ ਗੁੰਜਾਇਸ਼ ਹੀ ਨਹੀਂ ਰਹਿ ਜਾਂਦੀ।

ਬਰਗਾੜੀ ਬੇਅਦਬੀ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਮਾਮਲਿਆਂ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਜਾਰੀ ਜਾਂਚ ਅਤੇ ਕੇਸਾਂ ਵਿੱਚ ਦੋਸ਼ੀ ਵਜੋਂ ਸ਼ਾਮਿਲ ਕੀਤਾ ਗਿਆ ਹੋਣ ਤੇ ਆਪਣਾ ਪੱਖ ਸਪੱਸ਼ਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਮਲੇ ਦੀ ਵੱਖ ਵੱਖ ਪੱਧਰਾਂ ਉੱਤੇ ਜਾਂਚ ਹੋਈ ਹੈ ਅਤੇ ਜਾਰੀ ਵੀ ਹੈ ਅਜਿਹੇ ਵਿੱਚ ਜਾਂਚ ਮੁਕੰਮਲ ਹੋਣ ਤੱਕ ਅਤੇ ਤੱਥ ਤੇ ਸਬੂਤ ਸਾਹਮਣੇ ਆਉਣ ਤੱਕ ਬਾਦਲਾਂ ਜਾਂ ਕਿਸੇ ਹੋਰ ਨੂੰ ਵੀ ਦੋਸ਼ੀ ਗਰਦਾਨਿਆ ਜਾਣਾ ਸਹੀ ਨਹੀਂ ਹੈ।

ਉਨ੍ਹਾਂ ਕਿਹਾ ਕਿ ਆਈਪੀਐੱਸ ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਅਦਾਲਤ ਵਿੱਚ ਅਰਜ਼ੀ ਬਾਦਲ ਪਰਿਵਾਰ ਦੀ ਸਬੰਧਤ ਜੱਜ ਨਾਲ ਨੇੜਤਾ ਦੇ ਹਵਾਲੇ ਨਾਲ ਜੱਜ ਜਾ ਕੇ ਬਦਲਣ ਦੀ ਮੰਗ ਨੂੰ ਲੈ ਕੇ ਦਾਇਰ ਕੀਤੀ ਗਈ ਹੈ ਜਿਸ ਵਿੱਚ ਮੁੱਖ ਕੇਸ ਜਿਹੇ ਹੀ ਕਿਸੇ ਦੂਜੇ ਕੇਸ ਵਿੱਚ ਸ਼ਮੂਲੀਅਤ ਦਾ ਜ਼ਿਕਰ ਕੀਤਾ ਗਿਆ ਹੈ। ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਕਾਂਗਰਸ ਦੇ 'ਸਪੀਕਅਪ ਇੰਡੀਆ' ਪ੍ਰੋਗਰਾਮ ਦੌਰਾਨ ਪੰਜਾਬ ਦੀ ਆਰਥਿਕਤਾ ਸਬੰਧੀ ਪੁਛੇ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਸੂਬੇ ਦੀ ਆਰਥਿਕਤਾ ਇਕਦਮ ਨਹੀਂ ਵਿਗੜੀ ਹੈ।

ਉਨ੍ਹਾਂ ਕਿਹਾ ਕਿ ਸੂਬੇ ਦੀ ਆਰਥਿਕਤਾ ਨੂੰ ਲੀਂਹਾਂ 'ਤੇ ਲਿਆਉਣ ਲਈ ਮੋਂਟੇਕ ਸਿੰਘ ਆਹਲੂਵਾਲੀਆ ਦੀ ਬਣਾਈ ਗਈ ਕਮੇਟੀ ਦੀ ਪਹਿਲੀ ਰਿਪੋਰਟ ਮਿਲ ਗਈ ਹੈ ਅਤੇ ਇਹ ਕਮੇਟੀ ਪੰਜਾਬ ਦੇ ਅਰਥਚਾਰੇ ਨੂੰ ਬਿਹਤਰ ਬਣਾਉਣ ਲਈ ਕੋਸ਼ਿਸ਼ਾਂ ਕਰ ਰਹੀ ਹੈ। ਬਠਿੰਡਾ ਥਰਮਲ ਪਲਾਂਟ ਨੂੰ ਬੰਦ ਕਰ ਕੇ ਨਿੱਜੀ ਹੱਥਾਂ 'ਚ ਦੇਣ ਦੇ ਇਲਜ਼ਾਮਾਂ ਬਾਰੇ ਉਨ੍ਹਾਂ ਕਿਹਾ ਕਿ ਵਿਰੋਧੀਆਂ ਵਲੋਂ ਜਾਣ-ਬੁਝ ਕੇ ਇਸ ਮਸਲੇ ਨੂੰ ਤੁਲ ਦਿਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਅੱਜ ਪੰਜਾਬ ਬਿਜਲੀ ਪੱਖੋਂ ਸਰਪਲੱਸ ਹੋ ਚੁੱਕਾ ਹੈ। ਹੁਣ ਜਦੋਂ ਸਸਤੀ ਬਿਜਲੀ ਮਿਲ ਰਹੀ ਹੈ ਤਾਂ ਮਹਿੰਗੀ ਬਿਜਲੀ ਪੈਦਾ ਕਰਨ ਦੀ ਕੋਈ ਤੁਕ ਨਹੀਂ ਬਣਦੀ। ਕੇਂਦਰ ਵਲੋਂ ਕਿਸਾਨੀ ਸਬੰਧੀ ਜਾਰੀ ਕੀਤੇ ਆਰਡੀਨੈਂਸਾਂ ਬਾਰੇ ਉਨ੍ਹਾਂ ਕਿਹਾ ਕਿ ਕੇਂਦਰ ਸੂਬਿਆਂ ਦੇ ਹੱਕਾਂ 'ਤੇ ਡਾਕਾ ਮਾਰਨ 'ਤੇ ਤੁਲਿਆ ਹੋਇਆ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸੂਬਿਆਂ ਦੇ ਸਾਰੇ ਅਧਿਕਾਰਾਂ ਨੂੰ ਅਪਣੇ ਹੱਥਾਂ ਵਿਚ ਲੈਣਾ ਚਾਹੁੰਦੀ ਹੈ। ਇਸ ਦੇ ਚਲਦਿਆਂ ਹੀ ਕੇਂਦਰ ਸਰਕਾਰ ਵਲੋਂ ਸੂਬਿਆਂ ਦੇ ਸੰਘੀ ਢਾਂਚੇ 'ਤੇ ਹਮਲਾ ਕੀਤਾ ਜਾ ਰਿਹਾ ਹੈ।

ਵਿੰਨੀ ਦੀ ਨਿਯੁਕਤੀ ਕਾਬਲੀਅਤ ਤੇ ਕੰਮ ਵੇਖ ਕੇ ਕੀਤੀ
ਕਾਨਫ਼ਰੰਸ ਦੌਰਾਨ ਹੋਰ ਕਈ ਅਫ਼ਸਰਾਂ ਦੀ ਸੀਨੀਆਰਟੀ ਨੂੰ ਅੱਖੋਂ ਪਰੋਖੇ ਕਰ ਕੇ ਵਿਨੀ ਮਹਾਜਨ ਨੂੰ ਮੁੱਖ ਸਕੱਤਰ ਬਣਾਏ ਜਾਣ ਬਾਰੇ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਇਸ ਨਿਯੁਕਤੀ ਨੂੰ ਪੂਰੀ ਤਰ੍ਹਾਂ ਜਾਇਜ਼ ਠਹਿਰਾਉਂਦਿਆਂ ਕਿਹਾ ਕਿ ਕਾਬਲੀਅਤ ਤੇ ਕੰਮ ਵੇਖ ਕਿ ਇਹ ਨਿਯੁਕਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਡੀ.ਜੀ.ਪੀ. ਦਿਨਕਰ ਗੁਪਤਾ ਅਤੇ ਉਨ੍ਹਾਂ ਦੀ ਪਤਨੀ ਦੋਵੇਂ ਹੀ ਕਾਬਲ ਅਫ਼ਸਰ ਹਨ। ਵਿਨੀ ਮਹਾਜਨ ਸਰਕਾਰ ਦੇ ਕਾਰਜਕਾਲ ਪੂਰਾ ਹੋਣ ਤਕ ਲਗਾਤਾਰ ਕੰਮ ਕਰੇਗੀ ਜਦਕਿ ਹੋਰ ਸੀਨੀਅਰ ਅਫ਼ਸਰਾਂ ਨੇ ਅਗਲੇ ਸਾਲ ਤਕ ਰਿਟਾਇਰ ਹੋ ਜਾਣਾ ਸੀ।

ਸਿੱਧੂ ਦੀ 2022 'ਚ ਭੂਮਿਕਾ ਬਾਰੇ ਫ਼ੈਸਲਾ ਹਾਈ ਕਮਾਂਡ ਦੇ ਹੱਥ
ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ 2022 ਵਿਚ ਭੂਮਿਕਾ ਬਾਰੇ ਪੁਛੇ ਸਵਾਲ ਦੇ ਜਵਾਬ ਵਿਚ ਕੈਪਟਨ ਨੇ ਕਿਹਾ ਕਿ 2022 ਵਿਚ ਉਨ੍ਹਾਂ ਦੀ ਭੂਮਿਕਾ ਬਾਰੇ ਫ਼ੈਸਲਾ ਕਾਂਗਰਸ ਹਾਈ ਕਮਾਂਡ ਵਲੋਂ ਕੀਤਾ ਜਾਵੇਗਾ। ਪੰਜਾਬ ਕੈਬਨਿਟ ਦੇ ਵਿਸਥਾਰ ਸਬੰਧੀ ਚੱਲ ਰਹੀਆਂ ਅਟਕਲਾਂ 'ਤੇ ਵਿਰਾਮ ਲਾਉਂਦਿਆਂ ਉਨ੍ਹਾਂ ਕਿਹਾ ਕਿ ਫਿਲਹਾਲ ਪੰਜਾਬ ਕੈਬਨਿਟ ਦਾ ਵਿਸਥਾਰ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਸਾਹਮਣੇ ਇਸ ਸਮੇਂ ਸਭ ਤੋਂ ਵੱਡੀ ਚੁਨੌਤੀ ਕਰੋਨਾ ਵਾਇਰਸ ਨਾਲ ਨਿਪਟਣ ਦੀ ਹੈ। ਇਸ ਲਈ ਅਜੇ ਕੈਬਨਿਟ ਦਾ ਕੋਈ ਵਿਸਥਾਰ ਨਹੀਂ ਹੋ ਰਿਹਾ। ਫੇਰਬਦਲ ਸਬੰਧੀ ਸਾਰੀਆਂ ਚਰਚਾਵਾਂ ਕੇਵਲ ਮੀਡੀਆ 'ਚ ਹੀ ਹਨ।

ਕੈਪਟਨ ਨੇ ਸਿੱਧੂ ਸਬੰਧੀ ਕੂਟਨੀਤੀ ਤੋਂ ਕੰਮ ਲਿਆ ਪਰ ਬਾਜਵਾ ਅਤੇ ਦੂਲੋ ਬਾਰੇ ਸਿੱਧੀ ਗੱਲ ਕੀਤੀ
ਕਾਂਗਰਸ ਪਾਰਟੀ ਅੰਦਰ ਅਪਣੇ ਤਾਜ਼ਾ ਸਿਆਸੀ ਸ਼ਰੀਕ ਨਵਜੋਤ ਸਿੰਘ ਸਿੱਧੂ ਬਾਰੇ ਨਪੇ ਤੁਲੇ ਸ਼ਬਦਾਂ 'ਚ ਜਵਾਬ ਦੇਣ ਵਾਲੇ ਕੈਪਟਨ ਅਪਣੇ ਰਵਾਇਤੀ ਕਾਂਗਰਸੀ ਸ਼ਰੀਕਾਂ ਬਾਰੇ ਸਿੱਧੇ ਹੀ ਹੋ ਤੁਰੇ। ਚਿੱਠੀਆਂ ਰਾਹੀਂ ਸਰਕਾਰ ਦੀ ਕਾਰਗੁਜ਼ਾਰੀ 'ਤੇ ਕਿੰਤੂ-ਪ੍ਰੰਤੂ ਕਰਨ ਵਾਲੇ ਕਾਂਗਰਸੀ ਆਗੂਆਂ ਪ੍ਰਤਾਪ ਸਿੰਘ ਬਾਜਪਾ ਅਤੇ ਸਮਸ਼ੇਰ ਸਿੰਘ ਦੂਲੋ ਬਾਰੇ ਪੁਛੇ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਸਾਨੂੰ ਅਜਿਹੇ ਲੋਕਾਂ ਦੀਆਂ ਸਲਾਹਾਂ ਦੀ ਕੋਈ ਜ਼ਰੂਰਤ ਨਹੀਂ ਹੈ ਅਤੇ ਅਸੀਂ ਪੰਜਾਬ ਨੂੰ ਚਲਾਉਣ ਦੇ ਪੂਰੀ ਤਰ੍ਹਾਂ ਸਮਰੱਥ ਹਾਂ। ਪ੍ਰਤਾਪ ਸਿੰਘ ਬਾਜਵਾ ਦੀਆਂ ਚਿੱਠੀਆਂ ਸਬੰਧੀ ਪੁਛੇ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ, ''ਮੈਨੂੰ ਨਹੀਂ ਪਤਾ ਬਾਜਵਾ ਦੀ ਚਿੱਠੀ ਕਿੱਥੇ ਜਾਂਦੀ ਹੈ।

ਸਰਕਾਰ ਸਾਹਮਣੇ ਕੋਰੋਨਾ ਵੱਡੀ ਚੁਣੌਤੀ ਵਜ਼ਾਰਤੀ ਫੇਰਬਦਲ ਨਹੀਂ
ਪੰਜਾਬ ਵਜ਼ਾਰਤ ਵਿੱਚ ਕਾਂਟ ਛਾਂਟ ਅਤੇ ਇਸ ਦੇ ਵਿਸਥਾਰ ਸਬੰਧੀ ਸਰਗਰਮ ਚਰਚਾ ਨੂੰ ਰੱਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਾਲ ਦੀ ਘੜੀ ਮੰਤਰੀ ਮੰਡਲ ਦਾ ਵਿਸਥਾਰ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਸਾਹਮਣੇ ਇਸ ਸਮੇਂ ਸੱਭ ਤੋਂ ਵੱਡੀ ਚੁਨੌਤੀ ਕਰੋਨਾ ਵਾਇਰਸ ਨਾਲ ਨਿਪਟਣ ਦੀ ਹੈ। ਇਸ ਲਈ ਅਜੇ ਕੈਬਨਿਟ ਦਾ ਕੋਈ ਵਿਸਥਾਰ ਨਹੀਂ ਹੋ ਰਿਹਾ। ਫੇਰਬਦਲ ਸਬੰਧੀ ਸਾਰੀਆਂ ਚਰਚਾਵਾਂ ਕੇਵਲ ਮੀਡੀਆ 'ਚ ਹੀ ਹਨ।