ਪੰਜਾਬ ‘ਚ ਬਦਲਿਆ ਮੌਸਮ ਦਾ ਮਿਜਾਜ਼, ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੁਹਾਲੀ 'ਚ ਲਗਾਤਾਰ 4 ਘੰਟੇ ਤੋਂ ਪੈ ਰਿਹਾ ਭਾਰੀ ਮੀਂਹ, ਸੜਕਾਂ 'ਤੇ ਜਮ੍ਹਾ ਹੋਇਆ ਪਾਣੀ

photo

 

ਮੁਹਾਲੀ: ਸੂਬੇ 'ਚ ਵਧ ਰਹੀ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲ ਰਹੀ ਹੈ। ਅੱਜ ਸਵੇਰ ਤੋਂ ਹੀ ਪੰਜਾਬ ਦੇ ਸ਼ਹਿਰਾਂ ਵਿੱਚ ਹਨੇਰੀ, ਝੱਖੜ ਅਤੇ ਮੀਂਹ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ ਪਰ ਮੁਹਾਲੀ ਵਿੱਚ ਇਹ ਬਦਲਦਾ ਮੌਸਮ ਲੋਕਾਂ ਲਈ ਆਫ਼ਤ ਬਣ ਕੇ ਸਾਹਮਣੇ ਆਇਆ ਹੈ।

 

 

ਸ਼ਹਿਰ ਵਿੱਚ ਪਿਛਲੇ 4 ਘੰਟਿਆਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੜਕਾਂ ’ਤੇ ਚਾਰ ਫੁੱਟ ਤੱਕ ਪਾਣੀ ਜਮ੍ਹਾਂ ਹੋ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਆਉਣ-ਜਾਣ ’ਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਾਰੀ ਮੀਂਹ ਕਾਰਨ ਲੋਕਾਂ ਨੇ ਆਪਣੇ ਆਪ ਨੂੰ ਘਰਾਂ ਵਿੱਚ ਬੰਦ ਕਰ ਲਿਆ ਹੈ।

30 ਜੂਨ ਤੋਂ ਲਗਾਤਾਰ ਮੀਂਹ ਪਵੇਗਾ
ਦੱਸ ਦਈਏ ਕਿ ਪੰਜਾਬ ਦੇ ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਸੂਬੇ 'ਚ ਲਗਾਤਾਰ ਮੀਂਹ ਪੈ ਸਕਦਾ ਹੈ। ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ 'ਚ ਅਗਲੇ ਚਾਰ ਦਿਨਾਂ (ਵੀਰਵਾਰ, ਸ਼ੁੱਕਰਵਾਰ, ਸ਼ਨੀਵਾਰ ਅਤੇ ਐਤਵਾਰ) ਲਗਾਤਾਰ ਮੀਂਹ ਪਵੇਗਾ।