Ferozepur News : ਘਰੋਂ ਖੇਤੀ ਕਰਨ ਗਿਆ ਅੰਮ੍ਰਿਤਪਾਲ ਪਹੁੰਚਿਆ ਪਾਕਿਸਤਾਨ, 21 ਜੂਨ ਤੋਂ ਸੀ ਲਾਪਤਾ 

ਏਜੰਸੀ

ਖ਼ਬਰਾਂ, ਪੰਜਾਬ

Ferozepur News : ਪਾਕਿਸਤਾਨੀ ਰੇਂਜਰਾਂ ਨੇ ਕਬੂਲਿਆ ਕਿ ਅੰਮ੍ਰਿਤਪਾਲ ਉਨ੍ਹਾਂ ਦੀ ਹਿਰਾਸਤ ’ਚ

Amritpal, Who Left Home to Work as a Farmer, Reached Pakistan, was Missing Since June 21 Latest News in Punjabi

Amritpal, Who Left Home to Work as a Farmer, Reached Pakistan, was Missing Since June 21 Latest News in Punjabi  ਜਲਾਲਾਬਾਦ ਦੇ ਸਰਹੱਦੀ ਪਿੰਡ ਖੈਰੇ ਕੇ ਉਤਾੜ ਦਾ ਰਹਿਣ ਵਾਲਾ ਅੰਮ੍ਰਿਤਪਾਲ ਗਲਤੀ ਦੇ ਨਾਲ ਪਾਕਿਸਤਾਨ ਦੀ ਹੱਦ ਵਿਚ ਦਾਖ਼ਲ ਹੋ ਗਿਆ ਸੀ। ਜਿਸ ਤੋਂ ਬਾਅਦ ਪਾਕਿਸਤਾਨੀ ਰੇਂਜਰਾਂ ਵਲੋਂ ਇਸ ਨੂੰ ਕਾਬੂ ਕਰ ਲਿਆ ਗਿਆ। ਦੱਸ ਦਈਏ ਕਿ ਅੰਮ੍ਰਿਤਪਾਲ 21 ਜੂਨ ਤੋਂ ਲਾਪਤਾ ਸੀ। 

ਅੰਮ੍ਰਿਤਪਾਲ ਦੇ ਲਾਪਤਾ ਹੋਣ ’ਤੇ ਜਦ ਬੀਐਸਐਫ਼ ਨੇ ਪਾਕਿਸਤਾਨੀ ਰੇਂਜਰਾਂ ਦੇ ਨਾਲ ਪਹਿਲਾਂ ਗੱਲਬਾਤ ਕੀਤੀ ਸੀ ਤਾਂ ਉਨ੍ਹਾਂ ਨੇ ਕਿਸੇ ਵੀ ਨੌਜਵਾਨ ਨੂੰ ਉਨ੍ਹਾਂ ਦੀ ਹਿਰਾਸਤ ਵਿਚ ਹੋਣ ਤੋਂ ਇਨਕਾਰ ਕਰ ਦਿਤਾ ਸੀ ਅਤੇ ਹੁਣ ਪਤਾ ਲੱਗਾ ਹੈ ਕਿ ਅੰਮ੍ਰਿਤਪਾਲ ਨੂੰ ਲੈ ਕੇ ਪਾਕਿਸਤਾਨੀ ਰੇਂਜਰਾਂ ਨੇ ਬੀਐਸਐਫ਼ ਦੇ ਨਾਲ ਸੰਪਰਕ ਕੀਤਾ ਤੇ ਅੰਮ੍ਰਿਤਪਾਲ ਉਨ੍ਹਾਂ ਦੀ ਹਿਰਾਸਤ ਵਿਚ ਹੋਣ ਦੀ ਗੱਲ ਕਹੀ ਹੈ।

ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਘਰੋਂ ਅਪਣੀ ਅੱਠ ਕਿੱਲੇ ਜ਼ਮੀਨ ’ਤੇ ਖੇਤੀ ਕਰਨ ਲਈ ਗਿਆ ਸੀ ਤਾਂ ਉਹ ਗਲਤੀ ਨਾਲ ਪਾਕਿਸਤਾਨ ਵਿਚ ਦਾਖ਼ਲ ਹੋ ਗਿਆ। ਪਰਵਾਰ ਤੇ ਪੁਲਿਸ ਵਲੋਂ ਲਗਾਤਾਰ ਭਾਲ ਜਾਰੀ ਸੀ। ਪਰਵਾਰ ਵਲੋਂ ਗ੍ਰਹਿ ਮੰਤਰਾਲਿਆ ਤੇ ਭਾਰਤ ਸਰਕਾਰ ਨੂੰ ਵੀ ਇਸ ਮਾਮਲੇ ’ਚ ਦਖ਼ਲ ਦੇਣ ਦੀ ਅਪੀਲ ਕੀਤੀ ਗਈ ਸੀ। ਜਿਸ ਤੋਂ ਬਾਅਦ ਹੁਣ ਇਸ ਮਾਮਲੇ ਵਿਚ ਪਰਵਾਰ ਨੂੰ ਆਸ ਬੱਝੀ ਹੈ ਕਿ ਉਨ੍ਹਾਂ ਦਾ ਪੁੱਤ ਵਾਪਸ ਆ ਜਾਏਗਾ।