ਪੰਜਾਬ ਸਰਕਾਰ ਵੱਲੋਂ ਦਿਵਿਆਂਗ ਸੈਨਿਕਾਂ ਅਤੇ ਸ਼ਹੀਦਾਂ ਦੇ ਆਸ਼ਰਿਤਾਂ ਨੂੰ 3.69 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਮੋਹਿੰਦਰ ਭਗਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਵਿੱਤੀ ਸਹਾਇਤਾ ਵਜੋਂ 3,69,07,500 ਰੁਪਏ ਐਕਸ-ਗ੍ਰੇਸ਼ੀਆ ਰਾਸ਼ੀ ਦੀ ਵੰਡ ਕੀਤੀ ਹੈ।

'Punjab Government releases financial assistance of Rs. 3.69 crore to disabled soldiers and dependents of martyrs'

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਜੰਗ ਜਾਂ ਅਪਰੇਸ਼ਨਾਂ ਦੌਰਾਨ ਸੇਵਾਵਾਂ ਨਿਭਾਉਂਦਿਆਂ ਦਿਵਿਆਂਗ ਸੈਨਿਕਾਂ ਅਤੇ ਸ਼ਹੀਦਾਂ ਦੇ ਆਸ਼ਰਿਤਾਂ ਨੂੰ ਵਿੱਤੀ ਸਹਾਇਤਾ ਵਜੋਂ 3,69,07,500 ਰੁਪਏ ਐਕਸ-ਗ੍ਰੇਸ਼ੀਆ ਰਾਸ਼ੀ ਦੀ ਵੰਡ ਕੀਤੀ ਹੈ।

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਇਹ ਵਿੱਤੀ ਸਹਾਇਤਾ ਸੂਬੇ ਦੇ 9 ਜ਼ਿਲ੍ਹਿਆਂ ਦੇ 18 ਦਿਵਿਆਗਜਨਾਂ ਅਤੇ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਨੂੰ ਦਿੱਤੀ ਗਈ ਹੈ।

ਸਰਕਾਰ ਦੇ ਦ੍ਰਿੜ ਸਮਰਥਨ ਨੂੰ ਦੁਹਰਾਉਂਦਿਆਂ ਸ੍ਰੀ ਭਗਤ ਨੇ ਕਿਹਾ ਪੰਜਾਬ ਦੇ ਬਹਾਦਰ ਪੁੱਤਰਾਂ ਨੇ ਦੇਸ਼ ਲਈ ਸਰਵਉੱਚ ਬਲੀਦਾਨ ਦਿੱਤਾ ਹੈ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਖੜ੍ਹੇ ਹੋਣਾ ਸਾਡਾ ਫਰਜ਼ ਹੈ। ਇਹ ਐਕਸ-ਗ੍ਰੇਸ਼ੀਆ ਰਾਸ਼ੀ ਦੇਸ਼ ਲਈ ਇਹਨਾਂ ਬਹਾਦਰਾਂ ਵੱਲੋਂ ਕੀਤੀ ਬੇਮਿਸਾਲ ਸੇਵਾ ਲਈ ਧੰਨਵਾਦ ਅਤੇ ਸਤਿਕਾਰ ਦਾ ਇੱਕ ਨਿਮਰ ਸੰਕੇਤ ਹੈ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਸਨਮਾਨ ਲਈ ਲਗਾਤਾਰ ਹਰ ਸੰਭਵ ਕਦਮ ਚੁੱਕਦੀ ਰਹੇਗੀ।