ਮੰਗਾਂ ਲਾਗੂ ਕਰਵਾਉਣ ਲਈ ਪਟਿਆਲਾ ਵਿਖੇ ਮੁਲਾਜ਼ਮਾਂ ਨੇ ਕੀਤੀ ਹੱਲਾ ਬੋਲ ਰੈਲੀ, ਆਵਾਜਾਈ 5 ਘੰਟੇਰਹੀਠੱਪ

ਏਜੰਸੀ

ਖ਼ਬਰਾਂ, ਪੰਜਾਬ

ਮੰਗਾਂ ਲਾਗੂ ਕਰਵਾਉਣ ਲਈ ਪਟਿਆਲਾ ਵਿਖੇ ਮੁਲਾਜ਼ਮਾਂ ਨੇ ਕੀਤੀ ਹੱਲਾ ਬੋਲ ਰੈਲੀ, ਆਵਾਜਾਈ 5 ਘੰਟੇ ਰਹੀ ਠੱਪ

image

ਪਟਿਆਲਾ, 29 ਜੁਲਾਈ (ਰੁਪਿੰਦਰ ਸਿੰਘ) : ਪੰਜਾਬ ਦੇ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਵਲੋਂ ਮੁਲਾਜ਼ਮਾਂ ਦੇ ਛੇਵੇਂ ਤਨਖ਼ਾਹ ਕਮਿਸ਼ਨ ਦੀ ਰੀਪੋਰਟ ਦੀਆਂ ਤਰੱਟੀਆਂ ਦੂਰ ਕਰਾਉਣ, ਸਾਰੇ ਅਦਾਰਿਆਂ ਵਿਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਪੁਰਾਣੀ ਪੈਨਸ਼ਨ ਦੀ ਬਹਾਲੀ, ਬਰਾਬਰ ਕੰਮ-ਬਰਾਬਰ ਤਨਖ਼ਾਹ ਲਾਗੂ ਕਰਨ ਆਦਿ ਮੰਗਾਂ ਨੂੰ ਲੈ ਕੇ ਅੱਜ ਇਥੇ ਅਨਾਜ ਮੰਡੀ ਵਿਖੇ ਹੱਲਾ ਬੋਲ ਵਿਸ਼ਾਲ ਰੋਹ ਭਰਪੂਰ ਰੈਲੀ ਕੀਤੀ | 
ਬੁਲਾਰਿਆਂ ਨੇ ਸਰਕਾਰ ਦੀ ਮੁਲਾਜ਼ਮ ਵਿਰੋਧੀ ਨੀਤੀ ਦੀ ਜਮ ਕੇ ਨਿਖੇਧੀ ਕੀਤੀ | ਉਨ੍ਹਾਂ ਕਿਹਾ ਕਿ ਸਰਕਾਰ ਸਾਢੇ 4 ਸਾਲ ਵਿਚ ਮੁਲਾਜਮਾਂ ਅਤੇ ਆਮ ਲੋਕਾਂ ਦੇ ਮਸਲੇ ਹੱਲ ਕਰਨ ਵਿੱਚ ਨਾਕਾਮ ਸਿੱਧ ਹੋਈ ਹੈ | ਉਨਾਂ੍ਹ ਕਿਹਾ ਕਿ ਪੰਜਾਬ ਦਾ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਸੱਭ ਤੋਂ ਵੱਧ ਨਖਿੱਧ ਵਿੱਤ ਮੰਤਰੀ ਸਾਬਤ ਹੋਇਆ ਹੈ | ਇਸ ਰੈਲੀ ਦੀ ਵਿਸ਼ੇਸ਼ਤਾ ਇਸ ਕਰ ਕੇ ਵੀ ਰਹੀ ਜਦੋਂ ਮੁਲਾਜ਼ਮਾਂ ਦੀਆਂ ਵੱਖ-ਵੱਖ ਜਥੇਬੰਦੀਆਂ ਲਾਲ, ਪੀਲੇ, ਚਿਟੇ, ਨੀਲੇ ਰੰਗਾ ਦੇ ਝੰਡੇ ਤੇ ਬੈਨਰ ਲੈ ਕੇ ਸਰਕਾਰ ਵਿਰੁਧ ਜਮ ਕੇ ਨਾਹਰੇਬਾਜ਼ੀ ਕਰਦੇ ਅਤੇ ਢੋਲ ਵਜਾਉਂਦੇ ਰੈਲੀ ਵਿਚ ਪਹੁੰਚਦੇ ਰਹੇ | ਇਸ ਮੁਲਾਜ਼ਮ ਰੈਲੀ ਵਿਚ ਬੜੇ ਚਿਰਾਂ ਬਾਅਦ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸਬੰਧਤ ਮੁਲਾਜ਼ਮ ਜਥੇਬੰਦੀਆਂ ਨੇ ਇਕ ਸਾਂਝੇ ਮੰਚ 'ਤੇ ਸ਼ਮੂਲੀਅਤ ਕੀਤੀ | 
ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਸਬੰਧਤ ਮੁਲਾਜ਼ਮ ਫ਼ਰੰਟ ਪੰਜਾਬ ਦੇ ਸੂਬਾਈ ਸਕੱਤਰ ਜਨਰਲ ਮਨਜੀਤ ਸਿੰਘ ਚਾਹਲ ਨੇ ਦਸਿਆ ਭਾਵੇਂ ਇਹ ਰੈਲੀ ਪੰਜਾਬ ਯੂ.ਟੀ. ਮੁਲਾਜ਼ਮ ਪੈਨਸ਼ਨਰ ਸਾਂਝਾ ਫ਼ਰੰਟ ਦੇ ਬੈਨਰ ਹੇਠ ਕੀਤੀ ਗਈ | ਇਸ ਰੈਲੀ ਵਿਚ ਸਾਰੇ ਵਰਗਾਂ ਦੇ ਮੁਲਾਜ਼ਮਾਂ ਜਿਨ੍ਹਾਂ ਵਿਚ ਸਿਖਿਆ, ਸਿਹਤ, ਬਿਜਲੀ, ਪੀ.ਡਬਲਿਊ.ਡੀ, ਪਬਲਿਕ ਹੈਲਥ, ਟਰਾਂਸਪੋਰਟ, ਮਨਿਸਟ੍ਰੀਅਲ ਮੁਲਾਜ਼ਮ, ਮਾਲ ਮਹਿਕਮਾ, ਆਈ.ਟੀ.ਆਈਜ਼ ਆਦਿ ਦੇ ਮੁਲਾਜ਼ਮ ਅਤੇ ਪੈਨਸ਼ਨਰ ਜਿਨ੍ਹਾਂ ਵਿਚ ਸੇਵਾ ਮੁਕਤ ਪੁਲਿਸ ਮੁਲਾਜ਼ਮ ਅਤੇ ਅਫ਼ਸਰ ਹਾਜ਼ਰ ਸਨ | ਰੈਲੀ ਵਿਚ ਇਸਤਰੀ ਅਧਿਆਪਕਾਂ ਅਤੇ ਹੋਰਨਾਂ ਅਦਾਰਿਆਂ ਦੀਆਂ ਕਰਮਚਾਰਨਾਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ | ਇਸ ਰੈਲੀ ਵਿਚ ਪੰਜਾਬ ਸਟੇਟ ਪਾਵਰ ਕਾਰਪੋਰਸ਼ਨ ਦੀਆਂ ਮੁਲਾਜ਼ਮ ਜਥੇਬੰਦੀਆਂ ਨੇ ਵੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ | 
ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿਤੀ ਕਿ ਜੇਕਰ ਮੁਲਾਜ਼ਮਾਂ ਦੇ ਮਸਲੇ ਹੱਲ ਨਾ ਕੀਤੇ ਤਾਂ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਮੁਲਾਜ਼ਮ ਸਰਕਾਰ ਨੂੰ ਸਬਕ ਸਿਖਾਉਣਗੇ | 
ਫੋਟੋ ਨੰ 29 ਪੀਏਟੀ 1