ਤਰਨਜੀਤ ਸਿੰਘ ਸੰਧੂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਕੀਤਾ ਗਿਆ ਸਨਮਾਨਿਤ

Taranjit Singh Sandhu paid obeisance at Sachkhand Sri Harmandir Sahib

ਅੰਮ੍ਰਿਤਸਰ ( ਰਾਜੇਸ਼ ਕੁਮਾਰ ਸੰਧੂ)  ਭਾਰਤ ਦੇ ਅਮਰੀਕਾ ਵਿਚ ਰਾਜਦੂਤ ਤਰਨਜੀਤ ਸਿੰਘ ਸੰਧੂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ।  ਇੱਥੇ ਉਹਨਾਂ ਨੇ ਗੁਰੂ ਘਰ ਮੱਥਾ ਟੇਕਿਆ, ਇਲਾਹੀ ਬਾਣੀ ਦਾ ਆਨੰਦ ਮਾਣਿਆ ਗਿਆ ਅਤੇ ਸਰਬੱਤ ਦੇ ਭਲਾ ਦੀ  (Badal family arrives at Sachkhand Sri Harmandir Sahib to pay obeisance)  ਅਰਦਾਸ ਕੀਤੀ।

 ਇਸ ਮੌਕੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਸੂਚਨਾ ਕੇਂਦਰ ਵਿਖੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਰਦਾਰ ਤਰਨਜੀਤ ਸਿੰਘ ਸੰਧੂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਸਿਰੋਪਾਉ ਧਾਰਮਿਕ ਪੁਸਤਕਾਂ ਦਾ ਸੈੱਟ ਅਤੇ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ  ਭਾਰਤ ਦੇ ਅਮਰੀਕਾ ਵਿਚ ਰਾਜਦੂਤ  ਤਰਨਜੀਤ ਸਿੰਘ ਸੰਧੂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਵਿਸ਼ਵ ਭਰ ਦੇ ਆਸਥਾ ਦੇ ਕੇਂਦਰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਬਹੁਤ ਸਕੂਨ ਮਿਲ ਰਿਹਾ ਹੈ। ਉਹਨਾਂ ਕੋਰੋਨਾ ਮਹਾਮਾਰੀ ਸਮੇਂ ਭਾਰਤ ਅਤੇ ਅਮਰੀਕਾ ਦੇ ਰਿਸ਼ਤਿਆਂ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਦੋਵਾਂ ਦੇਸ਼ਾਂ ਦੇ ਨੁਮਾਇੰਦਿਆਂ ਵੱਲੋਂ ਕੋਰੋਨਾ ਮਹਾਮਾਰੀ ਸਮੇਂ ਇਕ ਦੂਜੇ ਨਾਲ ਮੋਢੇ ਨਾਲ ਮੋਢਾ ਲਾ ਕੇ ਸਹਿਯੋਗ ਕੀਤਾ।

ਕੋਰੋਨਾ ਦੀ ਪਹਿਲੀ ਲਹਿਰ ਮੌਕੇ ਭਾਰਤ ਵੱਲੋਂ ਅਮਰੀਕਾ ਨੂੰ ਕੋਵਿਡ ਵੈਕਸੀਨ ਮੁਹੱਈਆ ਕਰਵਾਈ ਗਈ ਅਤੇ ਹੁਣ ਕੋਵਿਡ ਦੀ ਦੂਸਰੀ ਲਹਿਰ ਮੌਕੇ ਅਮਰੀਕਾ ਵੱਲੋਂ ਭਾਰਤ ਨੂੰ ਆਕਸੀਜਨ ਅਤੇ ਹੋਰ ਮੈਡੀਕਲ ਸਹੂਲਤਾਂ ਮੁਹਈਆ ਕਰਵਾਈਆਂ ਗਈਆਂ। ਜਿਸਦੇ ਚਲਦੇ ਅਸੀਂ ਕਹਿ ਸਕਦੇ ਹਾਂ ਕਿ ਇਸ ਮਹਾਮਾਰੀ ਦੇ ਸਮੇਂ ਦੋਵੇ ਦੇਸ਼ ਇਕ ਦੂਜੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜੇ ਸਨ।