ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਕਰੇਗੀ ਚੱਕਾ ਜਾਮ : ਧਰਮਿੰਦਰ ਪਸ਼ੌਰ

ਏਜੰਸੀ

ਖ਼ਬਰਾਂ, ਪੰਜਾਬ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਕਰੇਗੀ ਚੱਕਾ ਜਾਮ : ਧਰਮਿੰਦਰ ਪਸ਼ੌਰ

image

ਲਹਿਰਾਗਾਗਾ, 29 ਜੁਲਾਈ (ਗੁਰਮੇਲ ਸਿੰਘ ਸੰਗਤਪੁਰਾ) : ਸੰਯੁਕਤ ਮੋਰਚੇ ਦੇ ਸੱਦੇ ਤੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ, ਦਿੱਲੀ ਸੰਘਰਸ਼ ਦੀਆਂ ਰਹਿੰਦੀਆਂ ਮੰਗਾਂ ਨੂੰ ਸਰਕਾਰ ਤੋਂ ਮਨਵਾਉਣ ਲਈ 31 ਜੁਲਾਈ ਨੂੰ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵਲੋਂ 4 ਘੰਟੇ ਮੁਕੰਮਲਚੱਕਾ ਜਾਮ ਕੀਤਾਂ ਜਾਵੇਗਾ। 
ਇਸ ਗੱਲ ਦੀ ਜਾਣਕਾਰੀ ਸਥਾਨਕ ਅਨਾਜ਼ ਮੰਡੀ ’ਚ, ਪਿੰਡ ਇਕਾਈਆਂ ਦੀ ਮੀਟਿੰਗ ਕਰਨ ਉਪਰੰਤ ਪ੍ਰੈਸ ਨੂੰ ਜਾਰੀ ਬਿਆਨ ਵਿਚ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਸੌਰ ਨੇ ਦਿਤੀ। ਉਨ੍ਹਾਂ ਦਸਿਆ ਕਿ ਕੱਲੇ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਇਲਾਵਾ ਰਹਿੰਦੀਆਂ ਮੰਗਾਂ ਨੂੰ ਪੂਰਾ ਕਰਨ ਤੋਂ ਕੇਂਦਰ ਦੀ ਭਾਜਪਾ ਸਰਕਾਰ ਟਾਲ-ਮਟੋਲ ਕਰ ਰਹੀ ਹੈ। 
ਸਰਕਾਰ ਦੀ ਇਸ ਵਾਅਦਾ ਖਿਲਾਫੀ ਦੇ ਵਿਰੋਧ ਵਿਚ 31 ਜੁਲਾਈ ਨੂੰ ਦੁਪਹਿਰ 11ਤੋ 3 ਵੱਜੇ ਤੱਕ ਮੁਕੰਮਲ ਚੁੱਕਾ ਜਾਮ। ਉਨ੍ਹਾਂ ਦੱਸਿਆ ਕਿ ਸਾਰੀਆਂ ਫਸਲਾਂ ਉੱਤੇ ਐਮ.ਐਸ .ਪੀ, ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ, ਨੌਕਰੀ, ਲਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਅਤੇ ਕਿਸਾਨਾਂ ਨੂੰ ਇਨਸਾਫ ਦਿਵਾਉਣ ਲਈ ਪੂਰੇ ਭਾਰਤ ਦੇ ਕਿਸਾਨ ਸੜਕਾਂ ਉੱਤੇ ਚਾਰ ਘੰਟਿਆਂ ਲਈ ਉਤਰਨਗੇ। ਜਿਸ ਦੀਆਂ ਤਿਆਰੀਆਂ ਸ਼ੁਰੂ ਕਰ ਦਿਤੀਆਂ ਹਨ। 
ਉਨ੍ਹਾਂ ਇਹ ਵੀ ਦਸਿਆ ਕਿ ਚੁੱਕਾ ਜਾਮ ਮੌਕੇ ਹੋਏ ਵੱਡੇ ਇਕੱਠਾਂ ਵਿਚ ਹੀ ਸ਼ਹੀਦ ਸਰਦਾਰ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ।
 ਅੱਜ ਦੀ ਮੀਟਿੰਗ ਮੌਕੇ 20 ਪਿੰਡ ਇਕਾਈਆਂ ਦੇ ਪ੍ਰਧਾਨ, ਜਰਨਲ ਸਕੱਤਰ ਸਮੇਤ ਬਲਾਕ ਆਗੂ ਕਰਨੈਲ ਗਨੋਟਾ, ਹਰਜਿੰਦਰ ਸਿੰਘ ਨੰਗਲਾ, ਬਿੰਦਰ ਸਿੰਘ ਖੋਖਰ, ਨਿੰਕਾ ਸੰਗਤੀਵਾਲਾ ਆਦਿ ਹਾਜ਼ਰ ਸਨ।
ਫੋਟੋ 29-6