ਕੇਂਦਰ ਵਿਚ ਅਗਲੀ ਸਰਕਾਰ ਭਾਜਪਾ ਦੀ ਹੀ ਬਣੇਗੀ : ਸੋਮ ਪ੍ਰਕਾਸ਼

ਏਜੰਸੀ

ਖ਼ਬਰਾਂ, ਪੰਜਾਬ

ਕੇਂਦਰ ਵਿਚ ਅਗਲੀ ਸਰਕਾਰ ਭਾਜਪਾ ਦੀ ਹੀ ਬਣੇਗੀ : ਸੋਮ ਪ੍ਰਕਾਸ਼

image

 

ਬਠਿੰਡਾ, 29 ਜੁਲਾਈ (ਸ਼ਿਵਰਾਜ ਸਿੰਘ ਰਾਜੂ): ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਦਾ ਤਿੰਨ ਰੋਜ਼ਾ ਸਿਖਲਾਈ ਕੈਂਪ, ਜਿਸ ਵਿਚ ਪੰਜਾਬ ਭਰ ਤੋਂ ਸਿਖਿਆਰਥੀਆਂ ਨੇ ਭਾਗ ਲਿਆ, ਸਮਾਪਤ ਹੋ ਗਿਆ | ਇਸ ਮੌਕੇ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸ੍ਰੀ ਨਿਵਾਸਲੂ, ਕੌਮੀ ਸਕੱਤਰ ਤੇ ਸੂਬਾ ਸਹਿ-ਇੰਚਾਰਜ ਡਾ: ਨਰਿੰਦਰ ਸਿੰਘ ਰੈਣਾ, ਸੁਨੀਲ ਜਾਖੜ, ਕੇਵਲ ਸਿੰਘ ਢਿੱਲੋਂ, ਡਾ: ਰਾਜ ਕੁਮਾਰ ਵੇਰਕਾ, ਸਰੂਪ ਚੰਦ ਸਿੰਗਲਾ, ਬਲਵਿੰਦਰ ਸਿੰਘ ਲਾਡੀ, ਜਗਦੀਪ ਸਿੰਘ ਨਕਈ, ਗੁਰਪ੍ਰੀਤ ਸਿੰਘ ਕਾਂਗੜ, ਸੂਬਾ ਜਨਰਲ ਸਕੱਤਰ ਜੀਵਨ ਗੁਪਤਾ, ਡਾ: ਸੁਭਾਸ਼ ਸ਼ਰਮਾ, ਰਾਜੇਸ ਬਾਗਾ, ਦਿਆਲ ਸਿੰਘ ਸੋਢੀ ਆਦਿ ਵੀ ਇਸ ਤਿੰਨ ਰੋਜ਼ਾ ਕੈਂਪ ਵਿਚ ਲਗਾਤਾਰ ਹਾਜ਼ਰ ਰਹੇ |
ਸੋਮ ਪ੍ਰਕਾਸ਼ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦਾ ਇਹ ਤਿੰਨ ਰੋਜ਼ਾ ਸਿਖਲਾਈ ਕੈਂਪ ਇਸ ਗੱਲ ਨੂੰ  ਯਕੀਨੀ ਬਣਾਉਂਦਾ ਹੈ ਕਿ ਸਮੂਹ ਸਿਖਿਆਰਥੀ ਸੂਬੇ ਭਰ ਵਿਚ ਜਾ ਕੇ ਆਗਾਮੀ ਲੋਕ ਸਭਾ ਚੋਣਾਂ ਵਿਚ ਭਾਜਪਾ ਦੀ ਜਿੱਤ ਨੂੰ  ਯਕੀਨੀ ਬਣਾਉਣ ਲਈ ਪ੍ਰਚਾਰ ਮੁਹਿੰਮ ਦਾ ਪ੍ਰਚਾਰ ਕਰਨਗੇ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਉਤਸ਼ਾਹ ਨੂੰ  ਦੇਖ ਕੇ ਇਹ ਸਪੱਸ਼ਟ ਹੋ ਗਿਆ ਹੈ ਕਿ 2024 ਵਿਚ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਕੇਂਦਰ ਵਿਚ ਭਾਜਪਾ ਦੀ ਸਰਕਾਰ ਬਣੇਗੀ |
ਅਸਵਨੀ ਸ਼ਰਮਾ ਨੇ ਅਪਣੇ ਸੰਬੋਧਨ ਵਿਚ ਕਿਹਾ ਕਿ ਭਾਜਪਾ ਪੰਜਾਬ ਅਤੇ ਪੰਜਾਬੀਅਤ ਦੀ ਹਮਾਇਤੀ ਹੈ ਅਤੇ ਹਿੰਦੂ-ਸਿੱਖ ਏਕਤਾ ਲਈ ਵਚਨਬੱਧ ਹੈ | ਭਾਜਪਾ ਇਕ ਕੇਡਰ ਆਧਾਰਤ ਪਾਰਟੀ ਹੈ ਅਤੇ ਇਕ ਖ਼ੁਸ਼ਹਾਲ ਭਾਰਤ ਬਣਾਉਣ ਦਾ ਸਾਡਾ ਜਨੂੰਨ ਸਾਡੀ ਸੱਭ ਤੋਂ ਵੱਡੀ ਤਾਕਤ ਹੈ | ਉਨ੍ਹਾਂ ਕਿਹਾ ਕਿ ਕੱੁਝ ਲੋਕ ਅਫ਼ਵਾਹਾਂ ਫੈਲਾ ਰਹੇ ਹਨ ਕਿ ਭਾਜਪਾ-ਅਕਾਲੀ ਦਲ ਦਾ ਫਿਰ ਗਠਜੋੜ ਹੋਵੇਗਾ, ਪਰ ਮੈਂ ਸਪੱਸਟ ਕਰਨਾ ਚਾਹੁੰਦਾ ਹਾਂ ਕਿ ਭਾਜਪਾ ਹੁਣ ਅਕਾਲੀ ਦਲ ਨਾਲ ਕੋਈ ਗਠਜੋੜ ਨਹੀਂ ਕਰੇਗੀ | ਉਨ੍ਹਾਂ ਕਿਹਾ ਕਿ ਪੰਜਾਬ ਨੇ ਹੁਣ ਭਾਰਤੀ ਜਨਤਾ ਪਾਰਟੀ ਨੂੰ  ਬਦਲ ਵਜੋਂ ਚੁਣਿਆ ਹੈ ਕਿਉਂਕਿ ਜਨਤਾ ਨੇ ਦੇਖ ਲਿਆ ਹੈ ਕਿ ਭਾਜਪਾ ਨੇ ਅਪਣੀ ਵਿਚਾਰਧਾਰਾ ਅਤੇ ਨੀਤੀਆਂ ਨੂੰ  ਮੁੱਖ ਰਖਦਿਆਂ ਕਿਸੇ ਨਾਲ ਸਮਝੌਤਾ ਨਹੀਂ ਕੀਤਾ | ਉਨ੍ਹਾਂ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਵਿਚ ਪੰਜਾਬ ਦੇ ਵਰਕਰ ਸੂਬੇ ਦੀਆਂ 13 ਸੀਟਾਂ ਜਿੱਤ ਕੇ ਕੇਂਦਰ ਵਿਚ ਸਰਕਾਰ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਣਗੇ |
ਫੋਟੋ -ਇਕਬਾਲ ਬਠਿੰਡਾ
ਫ਼ੋਟੋ : 18