ਸਿਹਤ ਮੰਤਰੀ ਦੇ ਰਵੱਈਏ ਤੋਂ ਨਰਾਜ਼ VC ਨੇ ਸਰਕਾਰ ਨੂੰ ਭੇਜਿਆ ਅਸਤੀਫ਼ਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਦਰਅਸਲ ਸਿਹਤ ਮੰਤਰੀ ਕੱਲ੍ਹ ਉੱਥੇ ਚੈਕਿੰਗ ਕਰਨ ਗਏ ਸਨ। ਹਸਪਤਾਲ ਵਿਚ ਗੰਦਗੀ ਦੇਖ ਕੇ ਸਿਹਤ ਮੰਤਰੀ ਭੜਕ ਗਏ।

VC sent his resignation to the government



ਫ਼ਰੀਦਕੋਟ: ਸਿਹਤ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਦੇ ਰਵੱਈਏ ਤੋਂ ਨਰਾਜ਼ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਦਰਅਸਲ ਸਿਹਤ ਮੰਤਰੀ ਕੱਲ੍ਹ ਉੱਥੇ ਚੈਕਿੰਗ ਕਰਨ ਗਏ ਸਨ। ਹਸਪਤਾਲ ਵਿਚ ਗੰਦਗੀ ਦੇਖ ਕੇ ਸਿਹਤ ਮੰਤਰੀ ਭੜਕ ਗਏ।

VC sent his resignation to the government

ਉਹਨਾਂ ਨੇ ਮੌਕੇ ’ਤੇ ਮੌਜੂਦ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੂੰ ਚਮੜੀ ਵਿਭਾਗ ਦੇ ਉਹਨਾਂ ਗੰਦੇ ਬੈਡਾਂ ’ਤੇ ਲੇਟਣ ਲਈ ਕਿਹਾ, ਜਿੱਥੇ ਮਰੀਜ਼ਾਂ ਨੂੰ ਇਲਾਜ ਲਈ ਲਿਟਾਇਆ ਜਾਂਦਾ ਹੈ। ਮੰਤਰੀ ਦੇ ਹੁਕਮਾਂ ਮਗਰੋਂ ਵੀਸੀ ਬੈੱਡ ’ਤੇ ਲੇਟ ਗਏ।

Medical Officers

ਇਸ ਤੋਂ ਇਲਾਵਾ ਅੰਮ੍ਰਿਤਸਰ ਸਰਕਾਰੀ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਅਤੇ ਗੁਰੂ ਨਾਨਕ ਦੇਵ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਨੇ ਵੀ ਆਪੋ-ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦੇਣ ਦੀ ਪੇਸ਼ਕਸ਼ ਕੀਤੀ ਹੈ। ਇਹਨਾਂ 'ਚੋਂ ਗੁਰੂ ਨਾਨਕ ਦੇਵ ਹਸਪਤਾਲ ਦੇ ਪ੍ਰਿੰਸੀਪਲ ਡਾਇਰੈਕਟਰ ਡਾ. ਰਾਜੀਵ ਦੇਵਗਨ ਅਤੇ ਸੁਪਰਡੈਂਟ ਡਾ. ਕੇ.ਡੀ. ਅੰਮ੍ਰਿਤਸਰ ਸਰਕਾਰੀ ਮੈਡੀਕਲ ਕਾਲਜ ਵਲੋਂ ਦਿੱਤੇ ਅਸਤੀਫ਼ੇ ਦੀ ਪੁਸ਼ਟੀ ਹੋ ਗਈ ਹੈ।

VC sent his resignation to the government

ਇਸ ਦੀ ਵੀਡੀਓ ਵੀ ਕਾਫੀ ਵਾਇਰਲ ਹੋ ਰਹੀ ਹੈ। ਇਸ ਦੇ ਨਾਲ ਹੀ ਸਿਆਸੀ ਤੌਰ 'ਤੇ ਵੀ ਮੰਤਰੀ ਦੀ ਕਾਰਗੁਜ਼ਾਰੀ ਨੂੰ ਲੈ ਕੇ ਵਿਰੋਧੀ ਪਾਰਟੀਆਂ ਸਵਾਲ ਚੁੱਕ ਰਹੀਆਂ ਹਨ। ਕਾਂਗਰਸ ਤੋਂ ਇਲਾਵਾ ਅਕਾਲੀ ਅਤੇ ਭਾਜਪਾ ਆਗੂ ਵੀ ਸਿਹਤ ਮੰਤਰੀ ਤੋਂ ਮੁਆਫੀ ਦੀ ਮੰਗ ਕਰ ਰਹੇ ਹਨ।