Sangrur News : ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ 31 ਜੁਲਾਈ ਨੂੰ ਜ਼ਿਲ੍ਹਾ ਸੰਗਰੂਰ ’ਚ ਛੁੱਟੀ ਦਾ ਐਲਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਭਲਕੇ ਬੰਦ ਰਹਿਣਗੇ ਸਾਰੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ

Shaheed Udham Singh's Martyrdom Day

Sangrur News : ਪੰਜਾਬ ਵਿੱਚ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੰਗਰੂਰ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਸਾਰੇ ਸਰਕਾਰੀ ਅਤੇ ਅਰਧ-ਸਰਕਾਰੀ ਦਫ਼ਤਰਾਂ, ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ, ਵਿੱਦਿਅਕ ਅਦਾਰਿਆਂ ਅਤੇ ਨਿੱਜੀ ਅਦਾਰਿਆਂ ਵਿੱਚ ਛੁੱਟੀ ਰਹੇਗੀ।

ਦਰਅਸਲ 'ਚ ਪੰਜਾਬ ਸਰਕਾਰ ਵੱਲੋਂ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸੁਨਾਮ ਊਧਮ ਸਿੰਘ ਵਾਲਾ ਵਿਖੇ ਰਾਜ ਪੱਧਰੀ ਸਮਾਗਮ ਦੇ ਤੌਰ ’ਤੇ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿੱਚ ਸ਼ਹੀਦ ਊਧਮ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਸਤਿਕਾਰ ਵਜੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਅਧੀਨ ਦੇ ਤਹਿਤ ਜ਼ਿਲ੍ਹਾ ਸੰਗਰੂਰ ਦੇ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਸਰਕਾਰੀ ਤੇ ਪ੍ਰਾਈਵੇਟ ਸਕੂਲਾਂ, ਕਾਲਜਾਂ, ਯੂਨੀਵਰਸਿਟੀ, ਵਿਦਿਅਕ ਅਦਾਰਿਆਂ, ਸਰਕਾਰੀ ਤੇ ਪ੍ਰਾਈਵੇਟ ਦਫ਼ਤਰਾਂ, ਬੈਂਕਾਂ ਆਦਿ ਵਿੱਚ 31 ਜੁਲਾਈ ਦੀ ਛੁੱਟੀ ਘੋਸ਼ਿਤ ਕੀਤੀ ਹੈ ਤਾਂ ਜੋ ਲੋਕ ਇਸ ਸਮਾਰੋਹ ਵਿੱਚ ਭਾਗ ਲੈ ਸਕਣ।

ਇਸ ਛੁੱਟੀ ਦਾ ਮਕਸਦ ਲੋਕਾਂ ਨੂੰ ਸ਼ਹੀਦ ਦੇ ਬਲੀਦਾਨ ਨੂੰ ਸ਼ਰਧਾਂਜਲੀ ਭੇਟ ਕਰਨ ਦੇ ਯੋਗ ਬਣਾਉਣਾ ਹੈ। ਜ਼ਿਕਰਯੋਗ ਹੈ ਕਿ ਇਹ ਹੁਕਮ ਵਿਦਿਅਕ ਅਦਾਰੇ-ਯੂਨੀਵਰਸਿਟੀ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ਜਿਨ੍ਹਾਂ ਵਿੱਚ ਪ੍ਰੀਖਿਆ ਚੱਲ ਰਹੀ ਹੈ, ਉਤੇ ਲਾਗੂ ਨਹੀਂ ਹੋਣਗੇ।