MLA Kulwant Singh News: ਗੁਰੂਗਰਾਮ 'ਚ ਪੰਜਾਬ ਦੇ ਮੋਹਾਲੀ MLA ਕੁਲਵੰਤ ਸਿੰਘ 'ਤੇ FIR ਦਰਜ
MLA Kulwant Singh News: 150 ਕਰੋੜ ਰੁਪਏ ਦੀ ਠੱਗੀ ਦੇ ਲੱਗੇ ਇਲਜ਼ਾਮ
MLA Kulwant Singh News: ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਅਤੇ ਉਨ੍ਹਾਂ ਦੀ ਰੀਅਲ ਅਸਟੇਟ ਕੰਪਨੀ ਜਨਤਾ ਲੈਂਡ ਪ੍ਰਮੋਟਰਜ਼ ਪ੍ਰਾਈਵੇਟ ਲਿਮਟਿਡ (ਜੇਐਲਪੀਐਲ) ਖ਼ਿਲਾਫ਼ ਅਦਾਲਤੀ ਹੁਕਮਾਂ ’ਤੇ ਕੇਸ ਦਰਜ ਕੀਤਾ ਗਿਆ ਹੈ। ਇਹ ਮਾਮਲਾ ਦਿੱਲੀ ਐਨਸੀਆਰ ਵਿੱਚ ਦਰਜ ਕੀਤਾ ਗਿਆ ਹੈ। ਇਸ ਸਬੰਧੀ ਐਮਜੀਐਫ ਬਿਲਡਰ ਕੰਪਨੀ ਦੀ ਤਰਫ਼ੋਂ ਉਸ ਖ਼ਿਲਾਫ਼ ਸ਼ਿਕਾਇਤ ਦਿੱਤੀ ਗਈ ਸੀ।
ਐਮਜੀਐਫ ਬਿਲਡਰ ਕੰਪਨੀ ਨੇ ਦੋਸ਼ ਲਾਇਆ ਕਿ ਜਨਤਾ ਲੈਂਡ ਪ੍ਰਮੋਟਰਜ਼ ਨੇ ਉਨ੍ਹਾਂ ਦਾ ਇੱਕ ਪ੍ਰਾਜੈਕਟ ਐਮਜੀਐਫ ਦੀ ਜ਼ਮੀਨ ’ਤੇ ਬਣਾਇਆ ਸੀ। ਪਰ ਉਸ ਨੂੰ ਸਮਝੌਤੇ ਅਨੁਸਾਰ ਇਸ ਪ੍ਰਾਜੈਕਟ ਦਾ ਭੁਗਤਾਨ ਨਹੀਂ ਕੀਤਾ ਗਿਆ। ਮਾਮਲਾ ਅਦਾਲਤ ਵਿੱਚ ਪੁੱਜਾ ਤਾਂ ਅਦਾਲਤ ਦੇ ਹੁਕਮਾਂ ’ਤੇ ਇਹ ਕੇਸ ਦਰਜ ਕੀਤਾ ਗਿਆ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਧੋਖਾਧੜੀ ਦਾ ਮਾਮਲਾ 150 ਕਰੋੜ ਰੁਪਏ ਦੀ ਧੋਖਾਧੜੀ ਨਾਲ ਸਬੰਧਤ ਹੈ। ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਇਸ ਪੂਰੇ ਪ੍ਰੋਜੈਕਟ ਦੀ ਲਾਗਤ ਕਰੀਬ 180 ਕਰੋੜ ਰੁਪਏ ਸੀ। ਜਿਸ ਵਿੱਚੋਂ ਕੁਝ ਪੈਸੇ ਕੁਲਵੰਤ ਸਿੰਘ ਨੇ ਉਸ ਨੂੰ ਦੇ ਦਿੱਤੇ।
ਪਰ 2021 ਤੋਂ ਬਾਅਦ ਉਸ ਨੇ ਕੋਈ ਅਦਾਇਗੀ ਨਹੀਂ ਕੀਤੀ। ਇਸ ਦੇ ਖਿਲਾਫ ਗੁਰੂਗ੍ਰਾਮ ਦੇ ਡੀਐਲਐਫ ਫੇਜ਼-2 ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਮਾਮਲਾ ਗੁੜਗਾਓਂ ਦੇ ਸੈਕਟਰ 94 ਵਿੱਚ ਕਰੀਬ 100 ਏਕੜ ਜ਼ਮੀਨ ਦਾ ਹੈ। ਇਸ ਵਿੱਚ ਵਿਧਾਇਕ ਕੁਲਵੰਤ ਸਿੰਘ ਦੀ ਪਤਨੀ ਵੀ ਦੋਸ਼ੀ ਹੈ। ਧੋਖਾਧੜੀ ਦੇ ਨਾਲ-ਨਾਲ ਫਰਜ਼ੀ ਦਸਤਾਵੇਜ਼ ਦੇਣ ਦਾ ਵੀ ਦੋਸ਼ ਹੈ।
ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਦੇ ਘਰ 'ਤੇ ਈਡੀ ਨੇ ਪਿਛਲੇ ਸਾਲ ਅਕਤੂਬਰ ਮਹੀਨੇ ਛਾਪਾ ਮਾਰਿਆ ਸੀ। ਇਸ 'ਚ ਉਸ 'ਤੇ ਦਿੱਲੀ ਦੇ ਸ਼ਰਾਬ ਕਾਰੋਬਾਰ 'ਚ ਹਿੱਸੇਦਾਰੀ ਦਾ ਦੋਸ਼ ਲਗਾਇਆ ਗਿਆ ਸੀ। ਇਸ ਲਈ ਸ਼ਰਾਬ ਘੁਟਾਲੇ ਦੀ ਜਾਂਚ ਦੌਰਾਨ ਉਨ੍ਹਾਂ ਖ਼ਿਲਾਫ਼ ਇਹ ਕਾਰਵਾਈ ਕੀਤੀ ਗਈ।
ਇਸ ਤੋਂ ਇਲਾਵਾ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵੀ ਪੰਜਾਬ ਦੇ ਮੁੱਖ ਮੰਤਰੀ ਨੂੰ ਪੱਤਰ ਲਿਖਿਆ ਸੀ। ਇਸ ਪੱਤਰ ਵਿੱਚ ਉਨ੍ਹਾਂ ਦੋਸ਼ ਲਾਇਆ ਸੀ ਕਿ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਚਲਾਏ ਜਾ ਰਹੇ ਪ੍ਰਾਜੈਕਟਾਂ ਵਿੱਚ ਕਈ ਤਰ੍ਹਾਂ ਦੀਆਂ ਬੇਨਿਯਮੀਆਂ ਹੋ ਰਹੀਆਂ ਹਨ। ਉਨ੍ਹਾਂ ਦੀ ਜਾਂਚ ਹੋਣੀ ਚਾਹੀਦੀ ਹੈ।