Punjab Weather Update : ਚੰਡੀਗੜ੍ਹ ਅਤੇ ਮੋਹਾਲੀ ਦੇ ਆਸ -ਪਾਸ ਇਲਾਕਿਆਂ 'ਚ ਪਿਆ ਮੀਂਹ ,ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੌਸਮ ਵਿਭਾਗ ਵੱਲੋਂ ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ

Rain In Mohali

 Punjab Weather Update : ਚੰਡੀਗੜ੍ਹ ਅਤੇ ਮੋਹਾਲੀ ਦੇ ਆਸ -ਪਾਸ ਇਲਾਕਿਆਂ 'ਚ ਅੱਜ ਦੁਪਹਿਰ ਬਾਅਦ ਪਏ ਮੀਂਹ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਅੱਜ ਦੁਪਹਿਰ ਬਾਅਦ ਅਚਾਨਕ ਮੌਸਮ ਸੁਹਾਵਨਾ ਹੋ ਗਿਆ ਹੈ ਅਤੇ ਬੱਦਲ ਛਾ ਗਏ। ਹਾਲਾਂਕਿ ਪੰਜਾਬ ਦੇ ਹੋਰਨਾਂ ਜ਼ਿਲਿਆਂ 'ਚ ਸੰਗਰੂਰ , ਬਰਨਾਲਾ , ਮਾਨਸਾ ,ਪਟਿਆਲਾ ਵੱਲ ਮੀਂਹ ਨਹੀਂ ਪਿਆ ਪਰ ਤਾਪਮਾਨ ਚ ਗਿਰਾਵਟ ਦਿਖਾਈ ਦੇ ਰਹੀ ਹੈ। 

ਇਸ ਦੇ ਨਾਲ ਅੱਜ ਮੌਸਮ ਵਿਭਾਗ ਵੱਲੋਂ ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਨੇ ਪੰਜਾਬ ਦੇ 5 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਦਰਅਸਲ 'ਚ ਪੰਜਾਬ ਵਿੱਚ ਸੋਮਵਾਰ ਨੂੰ ਮੌਸਮ ਵਿੱਚ ਹਲਕੀ ਤਬਦੀਲੀ ਤੋਂ ਬਾਅਦ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੀ ਹੈ। ਸੂਬੇ ਦੇ ਵੱਧ ਤੋਂ ਵੱਧ ਔਸਤ ਤਾਪਮਾਨ ਵਿੱਚ 1.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਅੱਜ ਅਤੇ ਅਗਲੇ 3 ਦਿਨਾਂ ਤੱਕ ਮੀਂਹ ਨੂੰ ਲੈ ਕੇ ਅਲਰਟ ਰਹੇਗਾ। ਅੰਦਾਜ਼ਾ ਹੈ ਕਿ ਇਨ੍ਹਾਂ ਚਾਰ ਦਿਨਾਂ 'ਚ ਚੰਗੀ ਬਾਰਿਸ਼ ਹੋ ਸਕਦੀ ਹੈ।

ਬੁੱਧਵਾਰ ਨੂੰ ਪੰਜਾਬ ਦੇ 7 ਜ਼ਿਲਿਆਂ 'ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਅਤੇ 9 ਜ਼ਿਲਿਆਂ 'ਚ ਬਾਰਿਸ਼ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਏਥੇ ਮਾਨਸੂਨ ਦੇ ਐਕਟਿਵ ਹੋਣ ਅਤੇ ਵੈਸਟਰਨ ਡਿਸਟਰਬੇਂਸ ਦੇ ਕਾਰਨ ਪੰਜਾਬ ਦੇ ਜ਼ਿਆਦਾਤਰ ਖੇਤਰਾਂ ਵਿੱਚ ਮੀਂਹ ਦੀ ਸੰਭਾਵਨਾ ਹੈ।