ਲੁਧਿਆਣਾ ਜੇਲ੍ਹ 'ਚ ਹਵਾਲਾਤੀ ਦੀ ਮੌਤ 'ਤੇ ਉੱਠੇ ਵੱਡੇ ਸਵਾਲ | Punjab News

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚ ਸਥਿਤ ਬੋਸਟਰ ਜੇਲ੍ਹ ਵਿੱਚ ਅਸਮਾਨੀ ਬਿਜਲੀ ਡਿੱਗਣ ਨਾਲ ਦੋ ਹਵਾਲਾਤੀਆਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਸੀ। ..

Two died with sky lighting in ludhiana

ਲੁਧਿਆਣਾ : ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚ ਸਥਿਤ ਬੋਸਟਰ ਜੇਲ੍ਹ ਵਿੱਚ ਅਸਮਾਨੀ ਬਿਜਲੀ ਡਿੱਗਣ ਨਾਲ ਦੋ ਹਵਾਲਾਤੀਆਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਸੀ। ਜਿਸਨੂੰ ਕਿ ਮ੍ਰਿਤਕ ਲੜਕੇ ਦੇ ਪਰਿਵਾਰ ਵਾਲਿਆਂ ਨੇ ਸਿਰੇ ਤੋਂ ਨਕਾਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਲੜਕੇ ਦੀ ਮੌਤ ਜੇਲ੍ਹ 'ਚ ਲੜਾਈ ਕਾਰਨ ਹੋਈ ਹੈ ਨਾ ਕਿ ਅਸਮਾਨੀ ਬਿਜਲੀ ਡਿੱਗਣ ਨਾਲ। ਇਸ ਮਾਮਲੇ 'ਤੇ ਰੋਸ ਪ੍ਰਗਟ ਕਰਦਿਆਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਅਤੇ ਇਨਸਾਫ ਦੀ ਮੰਗ ਕੀਤੀ। 

ਮ੍ਰਿਤਕ ਦੀ ਮਾਤਾ ਨੇ ਦੱਸਿਆ ਕਿ ਜੇਲ੍ਹ ਵਿੱਚ ਲੜਾਈ ਦੇ ਚਲਦੇ ਉਨ੍ਹਾਂ ਦੇ ਮੁੰਡੇ ਦੀ ਮੌਤ ਹੋਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਚਾਰ ਮੁੰਡਿਆਂ 'ਤੇ ਅਸਮਾਨੀ ਬਿਜਲੀ ਡਿੱਗੀ ਹੈ ਤਾਂ 2 ਦੀ ਕਿਵੇਂ ਮੌਤ ਹੋ ਗਈ ਜਦਕਿ 2 ਨੂੰ ਕੋਈ ਵੀ ਖਰੋਚ ਤੱਕ ਨਹੀਂ ਆਈ। ਉਧਰ ਲੜਕੇ ਦੇ ਪਿਤਾ ਅਤੇ ਰਿਸ਼ਤੇਦਾਰਾਂ ਨੇ ਇਹ ਕਿਹਾ ਕਿ ਪੁਲਿਸ ਵਾਲੇ ਮਾਮਲੇ ਤੇ ਪਰਦਾ ਪਾ ਰਹੇ ਹਨ। ਜਦਕਿ ਐਨੇ ਖੜ੍ਹੇ ਬੰਦਿਆਂ ਵਿਚੋਂ ਸਿਰਫ ਦੋ ਦੀ ਹੀ ਮੌਤ ਹੋਈ ਬਿਜਲੀ ਡਿੱਗਣ ਨਾਲ ਕੋਲ ਖੜ੍ਹੇ ਜ਼ਖਮੀ ਤੱਕ ਨਹੀਂ ਹੋਏ। ਉਨ੍ਹਾਂ ਕਿਹਾ ਕਿ ਲਾਸ਼ ਦੇਖਣ ਤੋਂ ਸਾਫ ਪਤਾ ਲਗਦਾ ਹੈ ਕਿ ਉਨ੍ਹਾਂ ਦੇ ਲੜਕੇ ਤੇ ਕੋਈ ਬਿਜਲੀ ਨਹੀਂ ਡਿੱਗੀ। 

ਉਧਰ ਹਸਪਤਾਲ 'ਚ ਦਾਖ਼ਲ ਇੱਕ ਹਵਾਲਾਤੀ ਨੇ ਦੱਸਿਆ ਕਿ ਉਸਨੂੰ ਬਿਲਕੁਲ ਵੀ ਯਾਦ ਨਹੀਂ ਕਿ ਕੀ ਘਟਨਾ ਵਾਪਰੀ ਸੀ ਕਿਉਂਕਿ ਉਹ ਮੌਕੇ 'ਤੇ ਬੇਹੋਸ਼ ਹੋ ਗਿਆ ਸੀ  ਅਤੇ ਕਾਫੀ ਸਮੇਂ ਤੋਂ ਬਾਅਦ ਉਸਨੂੰ ਹੋਸ਼ ਆਇਆ। ਬਾਕੀ ਦੇ ਜ਼ਖਮੀ ਹਵਾਲਾਤੀਆਂ ਨੂੰ ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਦੋਂ ਲੁਧਿਆਣਾ ਦੇ ਸਿਵਲ ਹਸਪਤਾਲ 'ਚ ਪੱਤਰਕਾਰਾਂ ਦੀ ਟੀਮ ਨੇ ਪੁਲਿਸ ਨਾਲ ਇਸ ਮਾਮਲੇ ਤੇ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਨੇ ਕੋਈ ਰਾਹ ਨਹੀਂ ਪਾਇਆ ਅਤੇ ਬੜੀ ਮੁਸ਼ੱਕਤ ਤੋਂ ਬਾਅਦ ਹੀ ਕੁਝ ਸਵਾਲਾਂ ਦੇ ਜਵਾਬ ਦਿੱਤੇ।

ਫਿਲਹਾਲ ਪੁੱਤਰ ਦੀ ਮੌਤ ਤੋਂ ਬਾਅਦ ਪਰਿਵਾਰ ਵਾਲਿਆਂ ਦੇ ਅੰਦਰ ਗੁੱਸੇ ਦੀ ਲਹਿਰ ਦੌੜ ਗਈ। ਜਿਸ ਤੋਂ ਬਾਅਦ ਉਨ੍ਹਾਂ ਨੇ ਪ੍ਰਸ਼ਾਸ਼ਨ ਦੇ ਖਿਲਾਫ ਮੋਰਚਾ ਖੋਲ ਦਿੱਤਾ ਹੈ। ਮੌਕੇ ਦੀ ਨਜ਼ਾਕਤ ਨੂੰ ਦੇਖਦੇ ਹੋਏ ਪੁਲਿਸ ਵਾਲਿਆਂ ਨੇ ਹਸਪਤਾਲ ਨੂੰ ਛਾਉਣੀ 'ਚ ਤਬਦੀਲ ਕਰ ਦਿੱਤਾ ਹੈ। ਹੁਣ ਦੇਖਣਾ ਹੋਵੇਗਾ ਕਿ ਹਵਾਲਾਤੀ ਦੀ ਮੌਤ ਦੀ ਜਾਂਚ ਤੋਂ ਬਾਅਦ ਕੀ ਸਚਾਈ ਸਾਹਮਣੇ ਆਉਂਦੀ ਹੈ। ਜਿਸ ਦਾ ਕਿ ਪੁਲਿਸ ਵਲੋਂ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਦਾ ਦਾਅਵਾ ਕੀਤਾ ਜਾ ਰਿਹਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।