ਚੰਡੀਗੜ੍ਹ 'ਚ ਕਿਸਾਨਾਂ ਦਾ ਜ਼ਬਰਦਸਤ ਪ੍ਰਦਰਸ਼ਨ, ਪੁਲਿਸ ਨੇ ਪ੍ਰੈਸ ਕਲੱਬ ਨੂੰ ਚਾਰੋਂ ਪਾਸਿਓ ਕੀਤਾ ਸੀਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਸਾਨਾਂ ਨੂੰ ਰੋਕਣ ਲਈ ਭਾਰੀ ਪੁਲਿਸ ਫੋਰਸ ਤਾਇਨਾਤ

Police seal off press club in Chandigarh

 

ਚੰਡੀਗੜ੍ਹ: ਖੇਤੀ ਕਾਨੂੰਨਾਂ ਦਾ ਵਿਰੋਧ  ਕਰ ਰਹੇ ਅੰਦੋਲਨਕਾਰੀ ਕਿਸਾਨਾਂ (Strong demonstration of farmers in Chandigarh)  ਵੱਲੋਂ ਸੋਮਵਾਰ ਨੂੰ  ਚੰਡੀਗੜ੍ਹ 'ਚ ਜ਼ਬਰਦਸਤ ਪ੍ਰਦਰਸ਼ਨ ਕੀਤਾ (Strong demonstration of farmers in Chandigarh)  ਜਾ ਰਿਹਾ ਹੈ। ਅਸਲ 'ਚ ਸਰਕਾਰ ਦੇ 2500 ਦਿਨ ਪੂਰੇ ਹੋਣ 'ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵੱਲੋਂ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਜਾਣੀ ਹੈ।

ਹੋਰ ਵੀ ਪੜ੍ਹੋ: ਹਰਸਿਮਰਤ ਬਾਦਲ ਕੋਲ 7.03 ਕਰੋੜ ਦੇ ਗਹਿਣੇ, ਇਨ੍ਹਾਂ ਮਹਿਲਾ ਨੇਤਾਵਾਂ ਕੋਲ ਹਨ ਇੰਨੇ ਕੀਮਤੀ ਗਹਿਣੇ

 

ਮੁੱਖ ਮੰਤਰੀ ਦਾ ਘਿਰਾਓ ਕਰਨ ਲਈ ਪ੍ਰੈੱਸ ਕਲੱਬ ਨੇੜੇ ਵੱਡੀ ਗਿਣਤੀ 'ਚ ਕਿਸਾਨਾਂ ਨੇ ਇਕੱਠ (Strong demonstration of farmers in Chandigarh)   ਕੀਤਾ ਹੋਇਆ ਹੈ। ਇਸ ਮੌਕਾ ਪੂਰਾ ਪ੍ਰੈੱਸ ਕਲੱਬ ਪੁਲਸ ਛਾਉਣੀ 'ਚ ਤਬਦੀਲ (Police seal off press club in Chandigarh) ਹੋ ਗਿਆ ਹੈ। ਪੁਲਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

ਹੋਰ ਵੀ ਪੜ੍ਹੋ: ਉਤਰਾਖੰਡ 'ਚ ਇਕ ਵਾਰ ਫਿਰ ਫਟਿਆ ਬੱਦਲ, 2 ਲੋਕਾਂ ਦੀ ਮੌਤ, 5 ਮਲਬੇ ਹੇਠ ਫਸੇ 

 

ਕਿਸਾਨਾਂ ਨੇ ਸ਼ਨੀਵਾਰ ਨੂੰ ਕਰਨਾਲ ਵਿੱਚ ਕਿਸਾਨਾਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਮੁੱਖ ਮੰਤਰੀ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਦੇ ਪ੍ਰੈਸ ਕਲੱਬ ਪਹੁੰਚਣ ਤੋਂ ਪਹਿਲਾਂ ਦੋ ਔਰਤਾਂ ਹੱਥਾਂ ਵਿੱਚ ਕਾਲੇ ਝੰਡੇ ਲੈ ਕੇ ਪ੍ਰੈਸ ਕਲੱਬ ਦੇ ਬਾਹਰ ਪਹੁੰਚ ਗਈਆਂ ਸਨ, ਜਿਨ੍ਹਾਂ ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ 'ਚ ਲੈ ਲਿਆ।

 

 

ਜ਼ਿਕਰਯੋਗ ਹੈ ਕਿ ਕਰਨਾਲ ਵਿੱਚ ਵੀ ਕਿਸਾਨਾਂ ਨੇ ਮਹਾਪੰਚਾਇਤ ਕਰ ਕੇ ਆਪਣੀ ਆਵਾਜ਼ ਬੁਲੰਦ ਕੀਤੀ। ਦਰਅਸਲ, ਕਰਨਾਲ ਵਿੱਚ ਹਰਿਆਣਾ ਪੁਲਿਸ ਦੇ ਲਾਠੀਚਾਰਜ ਤੋਂ ਕਿਸਾਨ ਬਹੁਤ ਨਾਰਾਜ਼ ਹਨ। ਕਿਸਾਨਾਂ ਨੇ ਇੱਕ ਦਿਨ ਪਹਿਲਾਂ ਨੂਹ ਵਿੱਚ ਪੰਚਾਇਤ ਵੀ ਰੱਖੀ ਸੀ।

 

ਹੋਰ ਵੀ ਪੜ੍ਹੋ: ਮਹਿੰਗਾਈ: Maruti Suzuki ਦੀਆਂ ਕਾਰਾਂ ਲੈਣ ਵਾਲਿਆਂ ਨੂੰ ਝਟਕਾ, ਕੀਮਤਾਂ ਵਿਚ ਫਿਰ ਹੋਇਆ ਵਾਧਾ