ਉਦਘਾਟਨ ਕਰਨ ਪਹੁੰਚੇ ਨਵਜੋਤ ਸਿੱਧੂ ਦਾ ਵਿਰੋਧ, ਦੁਕਾਨਦਾਰਾਂ ਨੇ ਕੀਤੀ ਜ਼ੋਰਦਾਰ ਨਾਅਰੇਬਾਜ਼ੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸੋਮਵਾਰ ਸਵੇਰੇ ਅੰਮ੍ਰਿਤਸਰ ਦੀ 100 ਫੁੱਟੀ ਰੋਡ ’ਤੇ ਗੇਟ ਦਾ ਉਦਘਾਟਨ ਕਰਨ ਪਹੁੰਚੇ।

Protest against Navjot Sidhu in Amritsar

ਅੰਮ੍ਰਿਤਸਰ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਸੋਮਵਾਰ ਸਵੇਰੇ ਅੰਮ੍ਰਿਤਸਰ ਦੀ 100 ਫੁੱਟੀ ਰੋਡ ’ਤੇ ਗੇਟ ਦਾ ਉਦਘਾਟਨ ਕਰਨ ਪਹੁੰਚੇ। ਇਸ ਦੌਰਾਨ ਸਥਾਨਕ ਲੋਕਾਂ ਨੇ ਉਹਨਾਂ ਦਾ ਵਿਰੋਧ ਕੀਤਾ। ਸਖ਼ਤ ਸੁਰੱਖਿਆ ਵਿਚਾਲੇ ਸਿੱਧੂ ਗੇਟ ਦਾ ਉਦਘਾਟਨ ਕਰਕੇ ਚਲੇ ਗਏ। ਇਸ ਦੌਰਾਨ ਉਹਨਾਂ ਨੇ ਕਿਸੇ ਨਾਲ ਵੀ ਗੱਲ ਨਹੀਂ ਕੀਤੀ।

ਹੋਰ ਪੜ੍ਹੋ: ਕੋਰੋਨਾ ਜਾਗਰੂਕਤਾ: ਚੰਡੀਗੜ੍ਹ ਦੇ ਸਰਕਾਰੀ ਦਫ਼ਤਰਾਂ ਵਿਚ ਐਂਟਰੀ ਲਈ ਵੈਕਸੀਨ ਜਾਂ RTPCR ਰਿਪੋਰਟ ਜ਼ਰੂਰੀ

ਇਹ ਵਿਰੋਧ ਪ੍ਰਦਰਸ਼ਨ ਮਸ਼ਹੂਰ ਦੁਕਾਨ ਗੁਰਨਾਮ ਪੀਠੀ ਵਾਲਿਆਂ ਨੇ ਇਲਾਕਾ ਨਿਵਾਸੀਆਂ ਦੇ ਨਾਲ ਮਿਲ ਕੇ ਕੀਤਾ। ਉਹਨਾਂ ਆਰੋਪ ਲਗਾਇਆ ਕਿ ਸਿੱਧੂ ਸਾਢੇ ਚਾਰ ਸਾਲ ਬਾਅਦ ਉਹਨਾਂ ਦੇ ਇਲਾਕੇ ਵਿਚ ਆਏ ਹਨ ਅਤੇ ਆਉਂਦੇ ਹੀ ਸਿਆਸੀ ਸਟੰਟ ਕਰਨ ਲੱਗੇ ਹਨ।

ਹੋਰ ਪੜ੍ਹੋ: ਕਰਨਾਲ ਵਿਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਇਕੱਠੇ ਹੋਣਗੇ 10 ਹਜ਼ਾਰ ਤੋਂ ਜ਼ਿਆਦਾ ਕਿਸਾਨ

ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਉਹਨਾਂ ਨੇ ਨਵਜੋਤ ਸਿੱਧੂ ਕੋਲ ਉਹਨਾਂ ਦੇ ਕਿਸੇ ਕਰੀਬੀ ਦੀ ਸ਼ਿਕਾਇਤ ਕੀਤੀ ਸੀ ਪਰ ਉਹਨਾਂ ਨੇ ਕੋਈ ਕਾਰਵਾਈ ਨਹੀਂ ਕੀਤੀ। ਦੁਕਾਨਦਾਰਾਂ ਨੇ ਕਿਹਾ ਕਿ ਜ਼ਮੀਨੀ ਪੱਧਰ ’ਤੇ ਇਲਾਕੇ ਦਾ ਵਿਕਾਸ ਨਾ ਦੇ ਬਰਾਬਰ ਹੋਇਆ ਹੈ। ਇਸ ਦੇ ਨਾਲ ਹੀ ਦੁਕਾਨਦਾਰਾਂ ਨੇ ਕਿਹਾ ਕਿ ਇਲਾਕੇ ਵਿਚ ਕਰੀਬ 10 ਇਮਾਰਤਾਂ ਉੱਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਪੁਲਿਸ ਕੁਝ ਨਹੀਂ ਕਰ ਰਹੀ।