Amritsar News : ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਵਿਸ਼ੇਸ਼ ਤੌਰ ’ਤੇ ਪਹੁੰਚੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Amritsar News : ਹਰਜਿੰਦਰ ਸਿੰਘ ਧਾਮੀ ਨੇ ਵਿਸ਼ੇਸ਼ ਤੌਰ ’ਤੇ ਹੜ੍ਹ ਪੀੜਤਾਂ ਦੇ ਦੁੱਖ ਨੂੰ ਵੰਡਾਉਣ ਲਈ ਇਨ੍ਹਾਂ ਇਲਾਕਿਆਂ ਦਾ ਦੌਰਾ ਕੀਤਾ

ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਵਿਸ਼ੇਸ਼ ਤੌਰ ’ਤੇ ਪਹੁੰਚੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ

Amritsar News in Punjabi : ਡੇਰਾ ਬਾਬਾ ਨਾਨਕ, ਰਮਦਾਸ ਆਦਿ ਇਲਾਕਆਂ ਦੇ ਪਿੰਡਾਂ ਵਿਚ ਹੜ੍ਹਾਂ ਨੇ ਬਹੁਤ ਵੱਡੇ ਪੱਧਰ ਤੇ ਨੁਕਸਾਨ ਕੀਤਾ ਹੈ। ਜਿੱਥੇ ਇਨ੍ਹਾਂ ਇਲਾਕਿਆਂ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਆਉਂਦੇ ਗੁਰਦੁਆਰਾ ਸਾਹਿਬਾਨ ਵੱਲੋਂ ਲੰਗਰ ਅਤੇ ਜ਼ਰੂਰੀ ਵਸਤਾਂ ਦੀਆਂ ਸੇਵਾਵਾਂ ਲਗਾਤਾਰ ਜਾਰੀ ਹਨ। ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵਿਸ਼ੇਸ਼ ਤੌਰ ’ਤੇ ਹੜ੍ਹ ਪੀੜਤਾਂ ਦੇ ਦੁੱਖ ਨੂੰ ਵੰਡਾਉਣ ਲਈ ਇਨ੍ਹਾਂ ਇਲਾਕਿਆਂ ਦਾ ਦੌਰਾ ਕੀਤਾ ਅਤੇ ਚਲ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ।

ਉਨ੍ਹਾਂ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਲੰਗਰਾਂ ਵਿੱਚੋਂ ਜਥਾਸ਼ਕਤ ਰਾਸ਼ਨ ਹੜ੍ਹ ਪੀੜਤਾਂ ਤੱਕ ਪਹੁੰਚਣ ਲਈ ਪ੍ਰਬੰਧਕਾਂ ਦੀ ਡਿਊਟੀ ਲਗਾਈ ਜਿਸ ਦੇ ਤਹਿਤ ਅੱਜ ਸੁੱਕੀ ਰਸਦ ਦੀਆਂ ਗੱਡੀਆਂ ਸ੍ਰੀ ਦਰਬਾਰ ਸਾਹਿਬ ਤੋਂ ਇਨ੍ਹਾਂ ਇਲਾਕਿਆਂ ਲਈ ਰਵਾਨਾ ਕੀਤੀਆਂ ਗਈਆਂ।

ਉਨ੍ਹਾਂ ਨੇ ਆਪ ਵੀ ਇਲਾਕੇ ਦੇ ਸਾਰੇ ਪਿੰਡਾਂ ਵਿੱਚ ਰਾਸ਼ਨ ਵੰਡਿਆ ਅਤੇ ਵਚਨਬੱਧਤਾ ਪ੍ਰਗਟਾਈ ਕਿ ਇਸ ਆਫਤ ਦੇ ਖਤਮ ਹੋਣ ਤੱਕ ਸ਼੍ਰੋਮਣੀ ਕਮੇਟੀ ਵੱਲੋਂ ਲੋੜੀਂਦੀਆਂ ਸੇਵਾਵਾਂ ਨਿਰੰਤਰ ਜਾਰੀ ਰਹਿਣਗੀਆਂ। ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਹਲਕਾ ਇੰਚਾਰਜ ਜਥੇਦਾਰ ਸੁੱਚਾ ਸਿੰਘ ਲੰਗਾਹ, ਸ਼੍ਰੋਮਣੀ ਕਮੇਟੀ ਮੈਂਬਰ ਸ. ਜੋਧ ਸਿੰਘ ਸਮਰਾ, ਅੰਤ੍ਰਿੰਗ ਮੈਂਬਰ ਸ਼. ਅਮਰੀਕ ਸਿੰਘ ਵਿਛੋਆ, ਸਕੱਤਰ ਪ੍ਰਤਾਪ ਸਿੰਘ ਵੀ ਮੌਜੂਦ ਰਹੇ।

 (For more news apart from  SGPC President Advocate Harjinder Singh Dhami specially reached flood affected areas News in Punjabi, stay tuned to Rozana Spokesman)